ਵਪਾਰ ਮੰਡਲ ਨੇ ਧੂਮਧਾਮ ਨਾਲ ਮਨਾਇਆ ਆਜ਼ਾਦੀ ਦਿਹਾੜਾ
ਰੋਹਿਤ ਗੁਪਤਾ
ਗੁਰਦਾਸਪੁਰ 15 ਵਪਾਰ 2024 - ਮੰਡਲ ਗੁਰਦਾਸਪੁਰ ਵੱਲੋਂ ਪ੍ਰਧਾਨ ਅਸ਼ੋਕ ਮਹਾਜਨ ਦੀ ਅਗਵਾਈ ਹੇਠ ਸ਼ਹਿਰ ਦੇ ਅਮਾਮਵਾੜਾ ਚੌਂਕ ਵਿਖੇ ਆਜ਼ਾਦੀ ਦਿਹਾੜਾ ਮਨਾਇਆ ਗਿਆ ਇਸ ਮੌਕੇ ਤੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਸ਼੍ਰੀ ਰਮਨ ਬਹਿਲ ਵਿਸ਼ੇਸ਼ ਤੌਰ ਤੇ ਪਹੁੰਚੇ ਅਤੇ ਉਹਨਾਂ ਨੇ ਝੰਡਾ ਚੜਾਉਣ ਦੀ ਰਸਮ ਅਦਾ ਕੀਤੀ।
ਵਿਸ਼ੇਸ਼ ਬੈਂਡ ਦੀ ਸ਼ਾਨਦਾਰ ਧੁੰਨ ਨੇ ਸਮਾਗਮ ਦੀ ਰੌਣਕ ਹਰ ਵਧਾ ਦਿੱਤੀ। ਇਸ ਮੌਕੇ ਤੇ ਲੱਡੂ ਵੀ ਵੰਡ ਕੇ ਇੱਕ ਦੂਜੇ ਦਾ ਮੂੰਹ ਮਿੱਠਾ ਕਰਵਾਇਆ ਗਿਆ ।
ਗੱਲਬਾਤ ਦੌਰਾਨ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਉਹਨਾਂ ਨੂੰ ਬਹੁਤ ਖੁਸ਼ੀ ਹੈ ਕਿ ਅੱਜ ਗੁਰਦਾਸਪੁਰ ਸ਼ਹਿਰ ਦੇ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਦੁਕਾਨਦਾਰਾਂ ਵੱਲੋਂ ਮਿਲ ਕੇ ਆਜ਼ਾਦੀ ਦਿਹਾੜਾ ਮਨਾਇਆ ਜਾ ਰਿਹਾ ਹੈ। ਉਹਨਾਂ ਨੇ ਕਿਹਾ ਕਿ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਪਾਰੀਆਂ ਦੀ ਹਰ ਮੁਸ਼ਕਿਲ ਦਾ ਹੱਲ ਕਰਨ ਲਈ ਹਮੇਸ਼ਾ ਤਤਪਰ ਰਹਿੰਦੇ ਹਨ।
ਚੇਅਰਮੈਨ ਰਮਨ ਬਹਿਨ ਨੇ ਵੀ ਕਿਹਾ ਕਿ ਸਾਰੇ ਗੁਰਦਾਸਪੁਰ ਸ਼ਹਿਰ ਦੇ ਵਪਾਰੀ ਉਹਨਾਂ ਦੇ ਭਰਾ ਹਨ ਅਤੇ ਕਿਸੇ ਨੂੰ ਵੀ ਕਿਸੇ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਏਗੀ। ਇਸ ਮੌਕੇ ਤੇ ਗੱਲਬਾਤ ਦੌਰਾਨ ਵਪਾਰ ਮੰਡਲ ਦੇ ਪ੍ਰਧਾਨ ਅਸ਼ੋਕ ਮਹਾਜਨ ਨੇ ਕਿਹਾ ਕਿ ਉਹਨਾਂ ਨੂੰ ਬਹੁਤ ਖੁਸ਼ੀ ਹੈ ਕਿ ਚੇਅਰਮੈਨ ਰਮਨ ਬਹਿਲ ਉਹਨਾਂ ਦੇ ਸੱਦੇ ਤੇ ਆਏ ਹਨ ਅਤੇ ਮਿਲ ਕੇ ਆਜ਼ਾਦੀ ਦਿਹਾੜਾ ਸਾਡੇ ਨਾਲ ਮਣਾ ਰਹੇ ਹਨ । ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਵਪਾਰ ਮੰਡਲ ਦੇ ਜਨਰਲ ਸਕੱਤਰ ਹਿਤੇਸ਼ ਮਹਾਜਨ ਨੇ ਕਿਹਾ ਕਿ ਚੇਅਰਮੈਨ ਰਮਨ ਬਹਿਲ ਲਗਾਤਾਰ ਵਪਾਰੀਆਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰ ਰਹੇ ਹਨ। ਕੁਝ ਦੁਕਾਨਦਾਰਾਂ ਦਾ ਬਿਜਲੀ ਦੀਆਂ ਤਾਰਾਂ ਨੂੰ ਲੈ ਕੇ ਮਸਲਾ ਉਹਨਾਂ ਦੇ ਸਾਹਮਣੇ ਰੱਖਿਆ ਹੈ ਉਸ ਨੂੰ ਵੀ ਉਹ ਜਲਦੀ ਹੀ ਚੇਅਰਮੈਨ ਰਮਨ ਬਹਿਲ ਹੱਲ ਕਰਵਾਉਣਗੇ। ਇਸ ਮੌਕੇ ਆਜ਼ਾਦੀ ਦਿਹਾੜੇ ਦਾ ਕੇਕ ਵੀ ਕੱਟਿਆ ਗਿਆ।
ਇਸ ਮੌਕੇ ਵਪਾਰ ਮੰਡਲ ਦੇ ਚੇਅਰਮੈਨ ਰਘਬੀਰ ਸਿੰਘ ਖਾਲਸਾ, ਯੋਗੇਸ਼ ਸ਼ਰਮਾ,ਰੂਪੇਸ਼ ਕੁਮਾਰ ਬਿੱਟੂ, ਰੋਬਿਨ ਸਿੰਘ, ਮਹਿੰਦਰ ਸਿੰਘ, ਰਜਿੰਦਰ ਨੰਦਾ, ਰਾਜਕੁਮਾਰ ਮਹਾਜਨ, ਰਜਿੰਦਰ ਮਹਾਜਨ, ਵਰਿੰਦਰ ਮਹਾਜਨ ਅਤੇ ਧਵਨ ਆਦਿ ਵੀ ਹਾਜ਼ਰ ਸਨ।