ਹਰੀਸ਼ ਕਾਲੜਾ
ਰੂਪਨਗਰ, 7 ਅਪ੍ਰੈਲ 2020 - ਮਾਣਯੋਗ ਸੁਪਰੀਮ ਕੋਰਟ ਆਫ ਇੰਡਿਆ ਦੇ ਦਿਸ਼ਾ ਨਿਰਦੇਸ਼ਾ ਮੁਤਾਬਕ ਰੂਪਨਗਰ ਦੇ ਵਿਚਾਰ ਅਧੀਨ ਬੰਦੀਆਂ ਦੀ ਰਿਵਿਊ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਕਮ ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਰੂਪਨਗਰ ਸ਼੍ਰੀਮਤੀ ਹਰਪ੍ਰੀਤ ਕੌਰ ਦੀ ਪ੍ਰਧਾਨਗੀ ਹੇਠ ਕੀਤੀ ਗਈ। ਜਿਸ ਵਿਚ ਸੋਨਾਲੀ ਗਿਰਿ ਡਿਪਟੀ ਕਮਿਸ਼ਨਰ, ਸ਼੍ਰੀ ਹਰਸਿਮਰਨਜੀਤ ਸਿੰਘ, ਸੀ.ਜੇ.ਐਮ -ਕਮ -ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸਵਪਨ ਸ਼ਰਮਾ ਐਸ.ਐਸ.ਪੀ. ਅਤੇ ਜਸਵੰਤ ਸਿੰਘ ਥਿੰਦ ਸੁਪਰਡੈਂਟ ਜੇਲ ਰੂਪਨਗਰ ਨੇ ਭਾਗ ਲਿਆ।
ਇਸ ਮੌਕੇ 'ਤੇ ਬੋਲਦਿਆਂ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਰੂਪਨਗਰ ਨੇ ਦੱਸਿਆ ਕਿ ਇਸ ਮੀਟਿੰਗ ਦਾ ਮੁੱਖ ਏਜੰਡਾ ਜੇਲ ਵਿਚ ਬੰਦ ਵਿਚਾਰ ਅਧੀਨ ਬੰਦੀਆਂ ਦੀ ਸਥਿਤੀ ਦਾ ਜਾਇਜ਼ਾ ਲੈਣ ਅਤੇ ਮਾਣਯੋਗ ਸੁਪਰੀਮ ਕੋਰਟ ਆਫ ਇੰਡੀਆਂ ਦੀਆਂ ਹਦਾਇਤਾਂ ਮੁਤਾਬਕ ਜਰੂਰੀ ਦਿਸ਼ਾ ਨਿਰਦੇਸ਼ ਜਾਰੀ ਕਰਨਾ ਸੀ। ਉਹਨਾਂ ਨੇ ਦੱਸਿਆ ਕਿ ਸਬੰਧਤ ਮਾਮਲਿਆਂ ਬਾਰੇ ਅਦਾਲਤਾਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ ਤਾਂ ਜ਼ੋ ਮਾਣਯੋਗ ਸੁਪਰੀਮ ਕੋਰਟ ਆਫ ਇੰਡਿਆ ਦੇ ਹੁਕਮਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾ ਸਕੇ।