ਹਰੀਸ਼ ਕਾਲੜਾ
ਰੂਪਨਗਰ,30 ਮਾਰਚ 2020: ਮਾਣਯੋਗ ਸਮਰੀਮ ਕੋਰਟ ਆਫ ਇੰਡਿਆ ਦੇ ਦਿਸ਼ਾ ਨਿਰਦੇਸ਼ਾ ਮੁਤਾਬਕ ਰੂਪਨਗਰ ਦੇ ਵਿਚਾਰ ਅਧੀਨ ਬੰਦੀਆਂ ਦੀ ਰਿਵਿਊ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਕਮ ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਰੂਪਨਗਰ ਸ਼੍ਰੀਮਤੀ ਹਰਪ੍ਰੀਤ ਕੌਰ ਦੀ ਪ੍ਰਧਾਨਗੀ ਹੇਠ ਕੀਤੀ ਗਈ। ਜਿਸ ਵਿਚ ਸੋਨਾਲੀ ਗਿਰਿ, ਡੀ.ਸੀ., ਸ਼੍ਰੀ ਹਰਸਿਮਰਨਜੀਤ ਸਿੰਘ ਸੀ.ਜੇ.ਐਮ ਕਮ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਗਜੀਤ ਸਿੰਘ ਜੱਲ੍ਹਾ ਐਸ.ਪੀ. (ਹੈਡ ਕੁਆਟਰ) ਅਤੇ ਜਸਵੰਤ ਸਿੰਘ ਥਿੰਦ ਸੁਪਰਡੈਂਟ ਜੇਲ ਰੂਪਨਗਰ ਨੇ ਭਾਗ ਲਿਆ। ਇਸ ਮੌਕੇ ਤੇ ਬੋਲਦਿਆਂ ਮਾਣਯੋਗ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਨੇ ਦੱਸਿਆ ਕਿ ਇਸ ਮੀਟਿੰਗ ਦਾ ਮੁੱਖ ਏਜੰਡਾ ਜੇਲ ਵਿਚ ਬੰਦ ਵਿਚਾਰ ਅਧੀਨ ਬੰਦੀਆਂ ਦੀ ਸਥਿਤੀ ਦਾ ਜਾਇਜ਼ਾ ਲੈਣ ਅਤੇ ਮਾਣਯੋਗ ਸੁਪਰੀਮ ਕੋਰਟ ਆਫ ਇੰਡੀਆਂ ਦੀਆਂ ਹਦਾਇਤਾਂ ਮੁਤਾਬਕ ਜਰੂਰੀ ਦਿਸ਼ਾ ਨਿਰਦੇਸ਼ ਜਾਰੀ ਕਰਨਾ ਸੀ। ਉਹਨਾਂ ਨੇ ਦੱਸਿਆ ਕਿ ਸਬੰਧਤ ਮਾਮਲਿਆਂ ਬਾਰੇ ਅਦਾਲਤਾਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ ਤਾਂ ਜ਼ੋ ਮਾਣਯੋਗ ਸੁਪਰੀਮ ਕੋਰਟ ਆਫ ਇੰਡਿਆ ਦੇ ਹੁਕਮਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਤੋਂ ਇਲਾਵਾ ਮਾਨਯੋਗ ਜਿਲ੍ਹਾ ਅਤੇ ਸ਼ੈਸਨ ਜੱਜ ਵਲੋਂ ਲੋਕ ਅਦਾਲਤਾਂ ਲਗਾਈਆਂ ਜਾਂਦੀਆਂ ਹਨ ਜਿਨ੍ਹਾਂ ਵਿਚ ਪੁਰਾਣੇ ਅਤੇ ਲੰਬਤ ਮਾਮਲੇ ਰਾਜੀਨਾਮੇ ਰਾਹੀਂ ਨਿਬੇੜੇ ਜਾ ਰਹੇ ਹਨ। ਉਹਨਾਂ ਨੇ ਦੱਸਿਆ ਕਿ ਲੋਕ ਅਦਾਲਤਾਂ ਰਾਹੀਂ ਸਸਤਾ ਅਤੇ ਟਿਕਾਉ ਨਿਆਂ ਪ੍ਰਾਪਤ ਹੁੰਦਾ ਹੈ ਅਤੇ ਇਸ ਦੇ ਫੈਸਲਿਆਂ ਦੀ ਅਪੀਲ ਨਹੀਂ ਹੁੰਦੀ। ਕਾਨੂੰਨੀ ਸੇਵਾਵਾਂ ਬਾਰੇ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲੈਣ ਲਈ ਟੋਲ ਫਰੀ ਨੰਬਰ 1968 ਦੇ ਸੰਪਰਕ ਕੀਤਾ ਜਾ ਸਕਦਾ ਹੈ।