← ਪਿਛੇ ਪਰਤੋ
ਚੰਡੀਗੜ੍ਹ, 31 ਅਕਤੂਬਰ, 2016 : ਅਸਟ੍ਰੇਲੀਆ ਦੇ ਬ੍ਰਿਸਬੇਨ ਵਿੱਚ ਪੰਜਾਬੀ ਨੌਜਵਾਨ ਮਨਮੀਤ ਅਲੀਸ਼ੇਰ ਦੀ ਹੱਤਿਆ ਦੇ ਮਾਮਲੇ ਨੂੰ ਲੈ ਕੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਵੱਲੋਂ ਅੱਜ ਸਵੇਰੇ ਵਿਦੇਸ਼ ਮੰਤਾਰਲੇ ਨਾਲ ਗੱਲਬਾਤ ਕੀਤੀ ਗਈ। ਇਸ ਦੌਰਾਨ ਭਗਵੰਤ ਮਾਨ ਨੇ ਪੰਜਾਬੀਆਂ ਉਤੇ ਵਿਦੇਸ਼ਾਂ ਵਿੱਚ ਵਧਦੇ ਨਸਲੀ ਹਮਲਿਆਂ ਉਤੇ ਚਿੰਤਾ ਪ੍ਰਗਟ ਕੀਤੀ। ਵਿਦੇਸ਼ ਮੰਤਰਾਲੇ ਨੇ ਭਗਵੰਤ ਮਾਨ ਨੂੰ ਭਰੋਸਾ ਦਿੱਤਾ ਹੈ ਕਿ ਉਹ ਲਗਾਤਾਰ ਉਥੋਂ ਦੀ ਸਰਕਾਰ ਦੇ ਸੰਪਰਕ ਵਿੱਚ ਹਨ ਅਤੇ ਬੁੱਧਵਾਰ ਨੂੰ ਉਸਦੀ ਮ੍ਰਿਤਕ ਦੇਹ ਭਾਰਤ ਲਿਆਂਦੀ ਜਾਵੇਗੀ। ਇਸ ਦੌਰਾਨ ਭਗਵੰਤ ਮਾਨ ਨੇ ਕਿਹਾ ਕਿ ਮ੍ਰਿਤਕ ਨੌਜਵਾਨ ਦੇ ਪਰਿਵਾਰ ਨਾਲ ਉਨਾਂ ਨੂੰ ਪੂਰੀ ਹਮਦਰਦੀ ਹੈ ਅਤੇ ਉਹ ਪੀੜਤ ਪਰਿਵਾਰ ਦੀ ਹਰ ਸੰਭਵ ਸਹਾਇਤਾ ਕਰਨਗੇ। ਜਿਕਰਯੋਗ ਹੈ ਕਿ ਮਨਮੀਤ ਅਲੀਸ਼ੇਰ ਭਗਵੰਤ ਮਾਨ ਦਾ ਨਿਜੀ ਦੋਸਤ ਸੀ ਅਤੇ ਪਿਛਲੇ ਸਾਲ ਮਨਮੀਤ ਅਲੀਸ਼ੇਰ ਅਤੇ ਉਸਦੇ ਹੋਰ ਸਾਥੀਆਂ ਨੇ ਅਸਟ੍ਰੇਲੀਆ ਦੇ ਵੱਖ-ਵੱਖ ਸ਼ਹਿਰਾਂ ਵਿੱਚ ਭਗਵੰਤ ਮਾਨ ਦੇ ਸ਼ੋਅ ਵੀ ਆਯੋਜਿਤ ਕੀਤੇ ਸਨ?
Total Responses : 267