ਅਸ਼ੋਕ ਵਰਮਾ
ਬਠਿੰਡਾ, 22 ਅਪ੍ਰੈਲ 2020 - ਆਮ ਆਦਮੀ ਪਾਰਟੀ ਹਲਕਾ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋ ਬਲਜਿੰਦਰ ਕੌਰ ਵਲੋਂ ਅੱਜ ਦਾਣਾ ਮੰਡੀ ਬਠਿੰਡਾ ਵਿਖੇ ਦੌਰਾ ਕੀਤਾ। ਇਸ ਮੌਕੇ ਦਾਣਾ ਮੰਡੀ ਵਿੱਚ ਕਿਸਾਨਾਂ ਆ ਰਹੀਆਂ ਸਮੱਸਿਆਵਾਂ ਤੇ ਸਰਕਾਰ ਵੱਲੋਂ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਹਨਾਂ ਕਿਹਾ ਕਿ ਉਹ ਪਿਛਲੇ ਦਿਨਾਂ ਤੋਂ ਬਠਿੰਡਾ ਜਿਲੇ ਦੀਆਂ ਮੰਡੀਆਂ ਦਾ ਦੌਰਾ ਕਰ ਰਹੇ ਹਨ ਪਰ ਅਫਸੋਸ ਸਰਕਾਰ ਦੀ ਕਹਿਣੀ ਤੇ ਕਰਨੀ ਵਿੱਚ ਬਹੁਤ ਅੰਤਰ ਹੈ।
ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਪ੍ਰਬੰਧਾ ਦੀ ਘਾਟ ਨਜ਼ਰ ਆ ਰਹੀ ਹੈ ਅਤੇ ਦਾਣਾ ਮੰਡੀ ਬਠਿੰਡਾ ਦਾ ਜਾਇਜਾ; ਲਿਆ ਹੈ ਜਿੱਥੇ ਆਪਣੀ ਫਸਲ ਕੋਲ ਬੈਠੇ ਕਿਸਾਨਾਂ ਨੇ ਵੀ ਆਪਣੇ ਦੁੱਖ ਦੱਸੇ ਹਨ। ਉਨਾਂ ਕਿਹਾ ਕਿ ਜਿਸ ਤਰਾਂ ਮੰਡੀ ਕਣਕ ਨਾਲ ਭਰੀ ਪਈ ਹੈ ਉਸ ਤੋਂ ਸਪਸ਼ਟ ਹੈ ਕਿ ਲਿਫ਼ਟਿੰਗ ਨਹੀਂ ਹੋ ਰਹੀ ਹੈ ਜਿਸ ਵੱਲ ਸਰਕਾਰ ਨੂੰ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਸਰਕਾਰ ਨੂੰ ਕਿਸਾਨਾਂ, ਆੜਤੀਆਂ ਤੇ ਮਜਦੂਰਾਂ ਦੀ ਸੁਰਖਿਆ ਦੇ ਪੂਰੇ ਪ੍ਰਬੰਧ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਮੰਡੀ ’ਚ ਸੈਨੇਟਾਈਜਰ ਤੇ ਮਾਸਕ ਦੇ ਪ੍ਰਬੰਧ ਨਾ ਮਾਤਰ ਹਨ ਅਤੇ ਨਾ ਹੀ ਕਿਸੇ ਕਿਸਾਨ ਤੇ ਮਜ਼ਦੂਰ ਦੇ ਮਾਸਕ ਲੱਗਿਆ ਨਜਰ ਆਇਆ ਹੈ।, ਉਨ੍ਹਾਂ ਕਿਹਾ ਕਿ ਸਰਕਾਰ ਦੀ ਇਸ ਅਣਗਹਿਲੀ ਦਾ ਖਮਿਆਜ਼ਾ ਆਮ ਲੋਕਾਂ ਨੂੰ ਭੁਗਤਣਾ ਪੈ ਸਕਦਾ ਹੈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਨਵਦੀਪ ਸਿੰਘ ਜੀਦਾ, ਜੋਨ ਮੀਡੀਆ ਇੰਚਾਰਜ ਰਾਕੇਸ਼ ਪੁਰੀ, ਕੇਵਲ ਸਿੰਘ ,ਮਹਿੰਦਰ ਸਿੰਘ ਫੁਲੋਮਿੱਠੀ ਹਾਜਰ ਸਨ।