ਪਿੰਡ ਟਹਿਣਾ ਵਿਕਾਸ ਕਾਰਜਾਂ ਲਈ ਪੂਰੇ ਜ਼ਿਲ੍ਹ ਤੇ ਸੂਬੇ ਲਈ ਮਿਸਾਲ ਬਣਿਆ: ਢਿੱਲੋਂ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ 18 ਜੂਨ,2020 - ਮੁੱਖ ਮੰਤਰੀ ਪੰਜਾਬ ਦੇ ਸਿਆਸੀ ਸਲਾਹਕਾਰ ਅਤੇ ਫਰੀਦਕੋਟ ਤੋਂ ਵਿਧਾਇਕ ਸ ਕੁਸ਼ਲਦੀਪ ਸਿੰਘ ਢਿੱਲੋਂ ਨੇ ਫਰੀਦਕੋਟ ਹਲਕੇ ਦੇ ਅਗਾਂਹਵਧੂ ਪਿੰਡ ਟਹਿਣਾ(1) ਤੇ ਦੀਨ ਦਿਆਲ ਉਪਾਧਿਆਏ ਪੰਚਾਇਤ ਸ਼ਸਕਤੀਕਰਨ ਪੁਰਸਕਾਰ ਲਈ ਹੋਈ ਚੋਣ ਤੇ ਖੁਸ਼ੀ ਜ਼ਾਹਿਰ ਕਰਦਿਆਂ ਸਮੁੱਚੇ ਪਿੰਡ ਵਾਸੀਆਂ ਨੂੰ ਪੰਚਾਇਤ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੂੰ ਵਧਾਈ ਦਿੱਤੀ।
ਸ ਕੁਸ਼ਲਦੀਪ ਸਿੰਘ ਢਿੱਲੋਂ ਨੇ ਕਿਹਾ ਕਿ ਪਿੰਡ ਟਹਿਣਾ(1)ਦੇ ਇਸ ਕੌਮੀ ਪੁਰਸਕਾਰ ਲਈ ਚੁਣੇ ਜਾਣ ਤੇ ਉਨ੍ਹਾਂ ਦੇ ਹਲਕੇ ਨੂੰ ਹੀ ਨਹੀਂ ਪੂਰੇ ਜ਼ਿਲ੍ਹੇ ਅਤੇ ਸੂਬੇ ਨੂੰ ਵੀ ਮਾਣ ਹੈ।ਉਨ੍ਹਾਂ ਕਿਹਾ ਕਿ ਪਿੰਡ ਨੂੰ ਇਹ ਪੁਰਸਕਾਰ ਪੰਜਾਬ ਸਰਕਾਰ ਵੱਲੋਂ ਵੱਖ ਵੱਖ ਵਿਕਾਸ ਕਾਰਜਾਂ ਲਈ ਜਾਰੀ ਫੰਡ ਅਤੇ ਪੰਚਾਇਤ ਅਤੇ ਪਿੰਡ ਵਾਸੀਆਂ ਵੱਲੋਂ ਇਨ੍ਹਾਂ ਗ੍ਰਾਂਟਾਂ ਦੀ ਸੁਚੱਜੀ ਵਰਤੋਂ ਕਰਕੇ ਵੱਡੀ ਪੱਧਰ ਤੇ ਵਿਕਾਸ ਕਾਰਜ ਕਾਰਵਾਏ ਜਿਸ ਕਾਰਨ ਉਹ ਵਿਕਾਸ ਕਾਰਜ ਕਾਰਨ ਇਸ ਪਿੰਡ ਦੀ ਪੰਚਾਇਤ ਨੂੰ ਕੌਮੀ ਪੁਰਸਕਾਰ ਦੇ ਨਾਲ ਨਾਲ 10 ਲੱਖ ਰੁਪਏ ਦੀ ਰਾਸ਼ੀ ਵੀ ਦਿੱਤੀ ਜਾਵੇਗੀ।
ਇਸ ਮੌਕੇ ਪਿੰਡ ਦੇ ਸਰਪੰਚ ਗੁਰਪ੍ਰੀਤ ਸਿੰਘ ਤੇ ਸਮੂਹ ਪੰਚਾਇਤ ਨੇ ਕਿਹਾ ਕਿ ਇਸ ਐਵਾਰਡ ਦੀ ਪ੍ਰਾਪਤੀ ਲਈ ਵਿਧਾਇਕ ਸ ਕੁਸ਼ਲਦੀਪ ਸਿੰਘ ਢਿੱਲੋਂ ਦਾ ਬਹੁਤ ਵਿੱਡਾ ਯੋਗਦਾਨ ਹੈ ਜਿਨ੍ਹਾਂ ਨੇ ਪਿੰਡ ਨੂੰ ਜਿਥੇ ਸਮੇਂ ਸਮੇਂ ਤੇ ਲੋੜ ਅਨੁਸਾਰ ਸਕੂਲ, ਪਾਰਕ ਅਤੇ ਪੰਚਾਇਤ ਘਰ ਲਈ ਗ੍ਰਾਂਟ ਜਾਰੀ ਕੀਤੀ ਉਥੇ ਹੀ ਉਨ੍ਹਾਂ ਵੱਲੋਂ ਸਮੇਂ ਸਮੇਂ ਤੇ ਵਿਕਾਸ ਕਾਰਜਾਂ ਲਈ ਪੰਚਾਇਤਾਂ ਦੀ ਅਗਵਾਈ ਵੀ ਕੀਤੀ ।