ਵਿਧਾਇਕ ਡਾ ਵਿਜੈ ਸਿੰਗਲਾ ਨੇ ਪਿੰਡਾਂ ਨੂੰ ਵੰਡੇ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੇ ਚੈੱਕ
17 ਪਿੰਡਾਂ ਨੂੰ ਕਰੀਬ 2 ਕਰੋੜ ਰੁਪਏ ਦੀਆਂ ਗ੍ਰਾਂਟਾਂ ਦੇ ਵੰਡੇ ਚੈੱਕ।
ਵਿਕਾਸ ਕਾਰਜਾਂ ਲਈ ਫੰਡਾਂ ਦੀ ਕਮੀ ਆਉਣ ਦਿੱਤੀ ਜਾਵੇਗੀ ਕੋਈ ਕਮੀ - ਹਲਕਾ ਵਿਧਾਇਕ।
ਮਾਨਸਾ ,17 ਮਾਰਚ 2023 :ਵਿਧਾਇਕ ਡਾ. ਵਿਜੈ ਸਿੰਗਲਾ ਨੇ ਬੱਚਤ ਭਵਨ ਵਿਖੇ ਆਯੋਜਿਤ ਇੱਕ ਪ੍ਰੋਗਰਾਮ ਦੌਰਾਨ ਹਲਕੇ ਦੇ 17 ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਕਾਰਜਾਂ ਅਤੇ ਸ਼ਹੀਦਾਂ ਦੇ ਯਾਦਗਾਰੀ ਗੇਟ ਬਣਾਉਣ ਲਈ ਕਰੀਬ 2 ਕਰੋੜ ਰੁਪਏ ਦੀਆਂ ਗ੍ਰਾਂਟਾਂ ਦੇ ਚੈਕ ਵੰਡੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਅੰਦਰ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ....
ਵਿਧਾਇਕ ਡਾ ਵਿਜੈ ਸਿੰਗਲਾ ਨੇ ਪਿੰਡਾਂ ਨੂੰ ਵੰਡੇ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੇ ਚੈੱਕ (ਵੀਡੀਓ ਵੀ ਦੇਖੋ)
ਵਿਧਾਨਸਭਾ ਹਲਕਾ ਮਾਨਸਾ ਅਧੀਨ ਆਉਂਦੇ 17 ਵੱਖ-ਵੱਖ ਪਿੰਡਾਂ ਅੰਦਰ ਵਿਕਾਸ ਕਾਰਜਾਂ ਅਤੇ ਲਈ ਸ਼ਹੀਦੀ ਪ੍ਰਾਪਤ ਕਰ ਚੁੱਕੇ ਸ਼ਹੀਦਾਂ ਦੇ ਯਾਦਗਾਰੀ ਗੇਟ ਬਣਾਉਣ ਲਈ ਹਲਕਾ ਵਿਧਾਇਕ ਡਾ. ਵਿਜੈ ਸਿੰਗਲਾ ਨੇ ਮਾਨਸਾ ਦੇ ਬੱਚਤ ਭਵਨ ਵਿਖੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਕਰੀਬ 2 ਕਰੋੜ ਰੁਪਏ ਦੀਆਂ ਗ੍ਰਾਂਟਾਂ ਦੇ ਚੈੱਕ ਵੰਡੇ। ਹਲਕਾ ਵਿਧਾਇਕ ਡਾ. ਵਿਜੈ ਸਿੰਗਲਾ ਨੇ ਦੱਸਿਆ ਕਿ ਪਿੰਡਾਂ ਅੰਦਰ ਖੇਡ ਮੈਦਾਨ ਬਣਾਉਣ, ਪਾਣੀ ਦੀ ਨਿਕਾਸੀ ਲਈ ਥਾਪਰ ਮਾਡਲ ਬਣਾਉਣ, ਪਿੰਡਾਂ ਦੀਆਂ ਸਾਂਝੀਆਂ ਥਾਵਾਂ ਦੇ ਨਿਰਮਾਣ ਕਾਰਜਾਂ ਲਈ ਗ੍ਰਾਂਟਾਂ ਦਿੱਤੀਆਂ ਗਈਆਂ ਹਨ। ਉਹਨਾਂ ਦੱਸਿਆ ਕਿ ਪਿੰਡਾਂ ਅੰਦਰ ਸ਼ਹੀਦੀ ਪ੍ਰਾਪਤ ਕਰ ਚੁੱਕੇ ਸ਼ਹੀਦੀ ਪ੍ਰਾਪਤ ਕਰ ਚੁੱਕੇ ਸ਼ਹੀਦਾਂ ਦੇ ਯਾਦਗਾਰੀ ਗੇਟ ਬਣਾਉਣ ਲਈ ਵੀ ਗ੍ਰਾਂਟਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸ਼ਹਿਰਾਂ ਤੇ ਪਿੰਡਾਂ ਅੰਦਰ ਵਿਕਾਸ ਕਾਰਜਾਂ ਵਿੱਚ ਕੋਈ ਵੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਮਾਨਸਾ ਦੇ ਬੀਡੀਪੀਓ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਅੱਜ ਹਲਕਾ ਵਿਧਾਇਕ ਡਾ ਵਿਜੈ ਸਿੰਗਲਾ ਵੱਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਅੰਦਰ ਵਿਕਾਸ ਕਾਰਜਾਂ ਲਈ ਪੰਚਾਇਤਾਂ ਨੂੰ ਗ੍ਰਾਂਟਾਂ ਦੇ ਚੈੱਕ ਵੰਡੇ ਗਏ ਹਨ। ਉਨ੍ਹਾਂ ਕਿਹਾ ਕਿ ਅੱਜ ਜਾਰੀ ਕੀਤੀਆਂ ਗਈਆਂ ਇਨ੍ਹਾਂ ਗ੍ਰਾਂਟਾਂ ਦੇ ਵਰਤੋਂ ਸਰਟੀਫਿਕੇਟ ਸਮੇਂ ਸਿਰ ਕੰਮ ਪੂਰੇ ਕਰਵਾ ਕੇ ਸਰਕਾਰ ਨੂੰ ਭੇਜੇ ਜਾਣਗੇ।