ਅਸ਼ੋਕ ਵਰਮਾ
ਬਠਿੰਡਾ, 15 ਜੂਨ 2020: ਹਲਕਾ ਬਠਿੰਡਾ ਦਿਹਾਤੀ ਦੇ ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ ਅਤੇ ਵਲੰਟੀਅਰਾਂ ਦੀ ਇੱਕ ਮੀਟਿੰਗ ਚੋਣ ਅਬਜ਼ਰਬਰ ਲੋਕ ਸਭਾ ਹਲਕਾ ਬਠਿੰਡਾ ਮੀਤ ਹੇਅਰ ਵਿਧਾਇਕ ਬਰਨਾਲਾ ਅਤੇ ਪ੍ਰੋਫੈਸਰ ਰੁਪਿੰਦਰ ਕੌਰ ਰੂਬੀ ਵਿਧਾਇਕਾ ਹਲਕਾ ਬਠਿੰਡਾ ਦਿਹਾਤੀ ਦੀ ਅਗਵਾਈ ਵਿੱਚ ਹੋਈ। ਇਸ ਮੌਕੇ ਮੀਤ ਹੇਅਰ ਨੇ ਵਲੰਟੀਅਰਾਂ ਨੂੰ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਅਸੀਂ ਸਾਰੇ ਪਾਰਟੀ ਦੀਆਂ ਗਤੀਵਿਧੀਆਂ ਵਿੱਚ ਤੇਜੀ ਲੈ ਕੇ ਆਈਏ ਅਤੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਇਆ ਜਾਵੇ। ਉਨਾਂ ਪਾਰਟੀ ਦੇ ਸਾਰੇ ਅਹੁਦੇਦਾਰਾਂ ਅਤੇ ਵਲੰਟੀਅਰਾਂ ਨੂੰ ਅਪੀਲ ਕੀਤੀ ਕਿ ਪਾਰਟੀ ਦੁਆਰਾ ਕੀਤੇ ਚੰਗੇ ਕੰਮਾਂ ਨੂੰ ਪਿੰਡ - ਪਿੰਡ ਘਰ - ਘਰ ਜਾ ਕੇ ਲੋਕਾਂ ਨੂੰ ਦੱਸਣ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਆਮ ਆਦਮੀ ਪਾਰਟੀ ਨਾਲ ਜੋੜਨ ਤਾਂ ਜੋ 2022 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਦੀ ਜਿੱਤ ਨੂੰ ਯਕੀਨੀ ਬਣਾਇਆ ਜਾ ਸਕੇ।
ਬਠਿੰਡਾ ਦਿਹਾਤੀ ਤੋਂ ਵਿਧਾਇਕਾ ਰੁਪਿੰਦਰ ਕੌਰ ਰੂਬੀ ਨੇ ਵਲੰਟੀਅਰਾਂ ਨੂੰ ਆਪਣੇ ਵੱਲੋਂ ਹਲਕੇ ਵਿੱਚ ਕੀਤੇ ਗਏ ਕੰਮਾਂ ਅਤੇ ਵਿਧਾਨ ਸਭਾ ਵਿੱਚ ਉਹਨਾਂ ਦੁਆਰਾ ਚੁੱਕੇ ਗਏ ਆਮ ਲੋਕਾਂ ਦੇ ਮੁੱਦਿਆਂ ਨੂੰ ਵਿਸਥਾਰਪੂਰਵਕ ਦੱਸਿਆ ।ਉਹਨਾਂ ਨੇ ਮੀਤ ਹੇਅਰ , ਅਹੁਦੇਦਾਰਾਂ ਅਤੇ ਵਲੰਟੀਅਰਾਂ ਦਾ ਝੋਨੇ ਦੇ ਚੱਲ ਰਹੇ ਸੀਜਨ ਦੇ ਕੀਮਤੀ ਸਮੇਂ ਵਿੱਚੋਂ ਸਮਾਂ ਕੱਢ ਕੇ ਪਹੁੰਚਣ ਲਈ ਵੀ ਧੰਨਵਾਦ ਕੀਤਾ। ਇਸ ਮੌਕੇ ਐਡਵੋਕੇਟ ਨਵਦੀਪ ਸਿੰਘ ਜੀਦਾ ਜ਼ਿਲਾ ਪ੍ਰਧਾਨ ਦਿਹਾਤੀ ਬਠਿੰਡਾ ਨੇ ਵੀ ਵਲੰਟੀਅਰਾਂ ਨੂੰ ਸੰਬੋਧਨ ਕੀਤਾ। ਇਸ ਮੌਕੇ ਅੰਮਿ੍ਰਤ ਲਾਲ ਅਗਰਵਾਲ ਹਲਕਾ ਇੰਚਾਰਜ ਸ਼ਹਿਰੀ ਬਠਿੰਡਾ, ਮੀਡੀਆ ਇੰਚਾਰਜ ਰਾਕੇਸ਼ ਪੁਰੀ, ਜਰਨਲ ਸਕੱਤਰ ਗੁਰਤੇਜ ਢਿੱਲੋਂ, ਜਰਨਲ ਸਕੱਤਰ ਚਰਨਜੀਤ ਸੰਗਤ, ਸੰਯੁਕਤ ਸਕੱਤਰ ਯਾਦਵਿੰਦਰ ਸਿੰਘ ਔਲਖ, ਸੰਦੀਪ ਧਾਲੀਵਾਲ ਯੂਥ ਮੀਤ ਪ੍ਰਧਾਨ ਜ਼ਿਲਾ ਬਠਿੰਡਾ, ਕਿੰਦਰਪਾਲ ਕੌਰ ਮਹਿਲਾ ਆਗੂ ਅਤੇ ਬਠਿੰਡਾ ਦਿਹਾਤੀ ਹਲਕੇ ਦੀ ਸਾਰੀ ਟੀਮ ਅਤੇ ਵਲੰਟੀਅਰ ਹਾਜ਼ਰ ਸਨ।