← ਪਿਛੇ ਪਰਤੋ
ਜਲੰਧਰ, 6 ਜਨਵਰੀ 2017 ; ਸ੍ਰੀ ਹਰਜੀਤ ਸਿੰਘ ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਨੇ ਵਿਧਾਨ ਸਭਾ ਚੋਣਾਂ-2017 ਦੇ ਦੌਰਾਨ ਜਾਬਤਾ ਫੌਜ਼ਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਹਾਲ ਰੱਖਣ ਲਈ ਕਮਿਸ਼ਨਰੇਟ ਜਲੰਧਰ ਦੀ ਹਦੂਦ ਅੰਦਰ ਆਉਂਦੇ ਸਾਰੇ ਅਸਲਾ ਲਾਇਸੰਸਧਾਰਕਾਂ ਨੂੰ ਅਸਲਾ ਲੈ ਕੇ ਚੱਲਣ 'ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 12.03.2017 ਤੱਕ ਲਾਗੂ ਰਹਿਣਗੇ। ਇਹ ਹੁਕਮ ਭਾਰਤੀ ਫੌਜ, ਪੈਰਾ ਮਿਲਟਰੀ ਫੋਰਸ,ਵਰਦੀ ਵਿਚ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਅਤੇ ਜਿਹਨਾਂ ਨੂੰ ਸਮਰੱਥ ਅਧਿਕਾਰੀ ਦੁਆਰਾ ਹਥਿਆਰ ਰੱਖਣ ਦੀ ਆਗਿਆ ਮਿਲੀ ਹੋਵੇ 'ਤੇ ਲਾਗੂ ਨਹੀਂ ਹੋਣਗੇ।
Total Responses : 267