ਹਰਿੰਦਰ ਨਿੱਕਾ
- ਡਿਪਟੀ ਕਮਿਸ਼ਨਰ ਵੱਲੋਂ ਖੂਨਦਾਨੀਆਂ ਦੀ ਹੌਸਲਾ ਅਫਜ਼ਾਈ *ਆਸ਼ਾ ਵਰਕਰਾਂ ਨੂੰ ਵੰਡੇ ਸੈਨੇਟਾਈਜ਼ਰ ਅਤੇ ਮਾਸਕ
ਬਰਨਾਲਾ, 8 ਮਈ 2020 - ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਜ਼ਿਲ੍ਹਾ ਰੈੱਡ ¬ਕ੍ਰਾਸ ਸੁਸਾਇਟੀ ਬਰਨਾਲਾ ਵੱਲੋਂ ਅੱਜ ਵੱਖ ਵੱਖ ਸਮਾਜਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਸਿਵਲ ਹਸਪਤਾਲ ਬਰਨਾਲਾ ਵਿਖੇ ਖੂਨਦਾਨ ਕੈਂਪ ਲਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਕਮ ਚੇਅਰਮੈਨ ਜ਼ਿਲ੍ਹਾ ਰੈੱਡ ¬ਕ੍ਰਾਸ ਸੁਸਾਇਟੀ ਬਰਨਾਲਾ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਵਿਸ਼ੇਸ਼ ਤੌਰ ’ਤੇ ਪੁੱਜੇ। ਉਨ੍ਹਾਂ ਰੈੱਡ ਕ੍ਰਾਸ ਸੰਸਥਾਪਕ ਜੀਨ ਹੈਨਰੀ ਡਿਊਨੈਂਟ ਅਤੇ ਭਾਈ ਘਨ੍ਹੱਈਆ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਰੈੈੱਡ ਕ੍ਰਾਸ ਸੁਸਾਇਟੀ ਵੱਖ ਵੱਖ ਸੰਸਥਾਵਾਂ ਦੇ ਸਹਿਯੋਗ ਨਾਲ ਲੋੜਵੰਦਾਂ ਦੀ ਸੇਵਾ ਵਿਚ ਜੁਟੀ ਹੋਈ ਹੈ।
ਇਸ ਮੌਕੇ ਉਨ੍ਹਾਂ ਰੈੱਡ¬ਕ੍ਰਾਸ ਸੁਸਾਇਟੀ ਨੂੰ ਸਹਿਯੋਗ ਦੇਣ ਵਾਲੀਆਂ ਸੰਸਥਾਵਾਂ ਆਸਰਾ ਸੋਸ਼ਲ ਵੈਲਫੇਅਰ ਕਲੱਬ ਅਤੇ ਸੰਤ ਨਿਰੰਕਾਰੀ ਮਿਸ਼ਨ ਤੇ ਹੋਰ ਸੰਸਥਾਵਾਂ ਦੇ ਉਦਮ ਨੂੰ ਸਲਾਹਿਆ ਅਤੇ ਖੂਨਦਾਨੀਆਂ ਦੀ ਹੌਸਲਾ ਅਫਜ਼ਾਈ ਕੀਤੀ। ਉਨ੍ਹਾਂ ਕਿਹਾ ਕਿ ਖ਼ੂਨਦਾਨ ਇਕ ਮਹਾਂਦਾਨ ਹੈ ਅਤੇ ਮੌਜੂਦਾ ਸਮੇਂ ਕਰੋਨਾ ਵਾਇਰਸ ਦੇ ਸੰਕਟ ਦੌਰਾਨ ਅਜਿਹੇ ਉਪਰਾਲੇ ਵਰਦਾਨ ਹਨ।
ਇਸ ਮੌਕੇ ਖੂਨਦਾਨ ਕੈਂਪ ਵਿਚ 45 ਯੂਨਿਟ ਖੂਨ ਇਕੱਤਰ ਹੋਇਆ। ਇਸ ਮੌਕੇ ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾਂ ਅਨੁਸਾਰ ਆਸ਼ਾ ਵਰਕਰਾਂ ਦੇ ਨੁਮਾਇੰਦਿਆਂ ਨੂੰ ਮਾਸਕ ਅਤੇ ਸੈਨੇਟਾਈਜ਼ਰ ਵੀ ਵੰਡੇ ਗਏ। ਇਸ ਮੌਕੇ ਜ਼ਿਲ੍ਹਾ ਰੈੱਡ ਕ੍ਰਾਸ ਸੁਸਾਇਟੀ ਬਰਨਾਲਾ ਦੇ ਸਕੱਤਰ ਸਰਵਣ ਸਿੰਘ, ਆਸਰਾ ਸੋਸ਼ਲ ਵੈਲਫੇਅਰ ਕਲੱਬ ਦੇ ਪ੍ਰਧਾਨ ਰਾਜੇਸ਼ ਭੁਟਾਨੀ, ਵਾਤਾਵਰਣ ਪ੍ਰੇਮੀ ਰਣਦੀਪ ਸਿੰਘ ਔਜਲਾ ਆਦਿ ਹਾਜ਼ਰ ਸਨ।