ਅਸ਼ੋਕ ਵਰਮਾ
ਬਠਿੰਡਾ, 3 ਫਰਵਰੀ2021:ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨਗਰ ਨਿਗਮ ਲਈ ਚੋਣਾਂ ਲੜ ਰਹੇ ਕਾਂਗਰਸੀ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਉਨ੍ਹਾਂ ਨੇ ਅੱਜ ਬਠਿੰਡਾ ਵਿੱਚ ਕ੍ਰਮਵਾਰ ਵਾਰਡ ਨੰ. 21 ਤੋਂ ਕਾਂਗਰਸੀ ਉਮੀਦਵਾਰ ਸੰਤੋਸ਼ ਮੰਹਤ , ਵਾਰਡ ਨੰ.17 ਤੋਂ ਕਾਂਗਰਸੀ ਉਮੀਦਵਾਰ ਸਿਮਰਨ ਬਿਸਵਾਲ , ਵਾਰਡ ਨੰ. 22 ਤੋਂ ਕਾਂਗਰਸੀ ਉਮੀਦਵਾਰ ਨਵੀਨ ਵਾਲਮੀਕਿ , ਵਾਰਡ ਨੰ. 41 ਤੋਂ ਕਾਂਗਰਸੀ ਉਮੀਦਵਾਰ ਕੁਲਵਿੰਦਰ ਕੌਰ ,ਵਾਰਡ ਨੰ. 45 ਤੋਂ ਕਾਂਗਰਸੀ ਉਮੀਦਵਾਰ ਰਾਜ ਰਾਣੀ,ਵਾਰਡ ਨੰ. 38 ਤੋਂ ਕਾਂਗਰਸੀ ਉਮੀਦਵਾਰ ਮਮਤਾ ਸੈਣੀ,ਵਾਰਡ ਨੰ. 36 ਤੋਂ ਕਾਂਗਰਸੀ ਉਮੀਦਵਾਰ ਹਰਵਿੰਦਰ ਸਿੰਘ ਲੱਡੂ ਦੇ ਹੱਕ ਵਿੱਚ ਹੋਈ ਵਿਸ਼ਾਲ ਚੋਣ ਸਭਾਵਾਂ ਨੂੰ ਸੰਬੋਧਨ ਕੀਤਾ।ਇਸ ਮੌਕੇ ਵਿੱਤ ਮੰਤਰੀ ਨੇ ਬੋਲਦਿਆਂ ਕਿਹਾ ਕਿ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਕਾਂਗਰਸੀ ਉਮੀਦਵਾਰਾਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
ਉਨ੍ਹਾਂ ਕਿਹਾ ਕਿ ਲੋਕਾਂ ਨੂੰ ਵੋਟ ਪਾਉਣ ਦਾ ਅਧਿਕਾਰ ਕਾਂਗਰਸ ਪਾਰਟੀ ਦੀ ਹੀ ਦੇਣ ਹੈ। ਇਸ ਲਈ ਲੋਕਾਂ ਨੂੰ ਬਠਿੰਡਾ ਸ਼ਹਿਰ ਅਤੇ ਸੂਬੇ ਦੇ ਵਿਕਾਸ ਲਈ ਵੋਟ ਕਰਨੀ ਚਾਹੀਦੀ ਹੈ। ਮਨਪ੍ਰੀਤ ਬਾਦਲ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਜਿੱਥੇ ਦੇਸ਼ ਅੰਦਰ ਲੋਕਤੰਤਰ ਨੂੰ ਕਾਇਮ ਰੱਖਿਆ ਹੈ ਉੱਥੇ ਹੀ ਵੱਡੇ ਵੱਡੇ ਪ੍ਰੋਜੈਕਟ ਅਤੇ ਸਰਕਾਰੀ ਅਦਾਰੇ ਕਾਂਗਰਸ ਨੇ ਹੀ ਲਿਆਦੇ ਹਨ ਪਰ ਭਾਰਤੀ ਜਨਤਾ ਪਾਰਟੀ ਇੰਨ੍ਹਾਂ ਸਰਕਾਰੀ ਅਦਾਰਿਆਂ ਨੂੰ ਵੇਚਣ ਵਿੱਚ ਲੱਗੀ ਹੋਈ ਹੈ। ਵਿੱਤ ਮੰਤਰੀ ਨੇ ਕਿਹਾ ਕਿ ਬਠਿੰਡਾ ਸ਼ਹਿਰ ਅੰਦਰ ਵਿਕਾਸ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ। ਉਨ੍ਹਾਂ ਦੱਸਿਆ ਕਿ ਕਰੋੜਾਂ ਦੀ ਲਾਗਤ ਨਾਲ ਲਾਈਨੋਂ ਪਾਰ ਖੇਤਰ ਨੂੰ ਬਠਿੰਡਾ ਸ਼ਹਿਰ ਨਾਲ ਜੋੜਨ ਦਾ ਕੰਮ ਚੱਲ ਰਿਹਾ ਹੈ । ਉਨ੍ਹਾਂ ਕਿਹਾ ਕਿ ਫਲਾਈਓਵਰ ਬਣਨ ਨਾਲ ਲਾਈਨੋਂ ਪਾਰ ਏਰੀਏ ਦੇ ਲੋਕਾਂ ਦੀ ਚਿਰਾਂ ਤੋਂ ਲਟਕਦੀ ਮੰਗ ਪੂਰੀ ਹੋਵੇਗੀ ਉਥੇ ਹੀ ਉਨ੍ਹਾਂ ਨੂੰ ਵੱਡੀ ਸਹੂਲਤ ਮਿਲੇਗੀ।
ਵਿੱਤ ਮੰਤਰੀ ਨੇ ਕਿਹਾ ਕਿ ਉਹ ਬਠਿੰਡਾ ਸ਼ਹਿਰ ਦਾ ਹਰ ਪੱਖੋਂ ਵਿਕਾਸ ਕਰਨ ਲਈ ਵਚਨਬੱਧ ਹਨ । ਲੋਕਾਂ ਨੂੰ ਚਾਹੀਦਾ ਹੈ ਕਿ ਉਹ ਸ਼ਹਿਰ ਦੇ ਵਿਕਾਸ ਲਈ ਕਾਂਗਰਸ ਪਾਰਟੀ ਦਾ ਸਹਿਯੋਗ ਕਰਨ। ਇਸ ਮੌਕੇ ਵੱਖ ਵੱਖ ਵਾਰਡਾਂ ਦੇ ਉਮੀਦਵਾਰਾਂ ਤੋਂ ਇਲਾਵਾ ਸੀਨੀਅਰ ਕਾਂਗਰਸੀ ਆਗੂ ਜੈਜੀਤ ਸਿੰਘ ਜੌਹਲ, ਅਰੁਣ ਵਧਾਵਨ,ਜਗਰੂਪ ਸਿੰਘ ਗਿੱਲ, ਕੇ ਕੇ ਅਗਰਵਾਲ,ਦਰਸ਼ਨ ਘੁੱਦਾ, ਅਸ਼ੋਕ ਕੁਮਾਰ, ਗੁਰਇਕਬਾਲ ਚਹਿਲ, ਰਾਜਨ ਗਰਗ, ਰਿੰਕੂ ਸ਼ਰਮਾ, ਮਨੋਜ ਜਿੰਦਲ , ਵਿਨੋਦ ਸੈਣੀ, ਜਗਪਾਲ ਸਿੰਘ ਗੋਰਾ, ਸਾਧੂ ਸਿੰਘ, ਪਰਵਿੰਦਰ ਸਿੱਧੂ, ਰਜਨੀ ਬਾਲਾ ਵੀ ਹਾਜ਼ਰ ਰਹੇ।