ਵੀਡੀਓ: ਕਾਂਗਰਸੀ ਮੰਤਰੀ ਆਸ਼ੂ ਦੇ ਘਰ ਬਾਹਰ ਅਕਾਲੀਆਂ ਦਾ ਹੰਗਾਮਾ, ਸਿਮਰਜੀਤ ਬੈਂਸ ਦੀ ਗ੍ਰਿਫਤਾਰੀ ਦੀ ਕਰ ਰਹੇ ਮੰਗ
ਸੰਜੀਵ ਸੂਦ
ਲੁਧਿਆਣਾ, 14 ਜੁਲਾਈ 2021 - ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਲੁਧਿਆਣਾ ਤੋਂ ਵਿਧਾਇਕ ਅਤੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਰਿਹਾਇਸ਼ ਦਾ ਘਿਰਾਓ ਕੀਤਾ ਗਿਆ। ਇਸ ਦੌਰਾਨ ਪੁਲੀਸ ਨੇ ਪਹਿਲਾਂ ਹੀ ਬੈਰੀਕੇਟਿੰਗ ਲਗਾ ਕੇ ਉਨ੍ਹਾਂ ਨੂੰ ਰੋਕ ਲਿਆ। ਅਕਾਲੀ ਦਲ ਦੀ ਲੁਧਿਆਣਾ ਦੀ ਲਗਪਗ ਸਾਰੀ ਲੀਡਰਸ਼ਿਪ ਇਸ ਧਰਨੇ ਪ੍ਰਦਰਸ਼ਨ ਚ ਸ਼ਾਮਲ ਹੋਈ। ਇਸ ਦੌਰਾਨ ਅਕਾਲੀ ਦਲ ਦੇ ਵਰਕਰਾਂ ਵੱਲੋਂ ਬੈਰੀਕੇਡਿੰਗ ਤੋੜਨ ਦੀ ਕੋਸ਼ਿਸ਼ ਕੀਤੀ ਗਈ। ਜਿਸ ਦੌਰਾਨ ਪੁਲੀਸ ਅਤੇ ਅਕਾਲੀ ਦਲ ਦੇ ਵਰਕਰਾਂ ਵਿਚਾਲੇ ਧੱਕਾ ਮੁੱਕੀ ਵੀ ਹੋਈ। ਜਿਸ ਤੋਂ ਬਾਅਦ ਪੁਲੀਸ ਨੇ ਅਕਾਲੀ ਦਲ ਦੇ ਸਾਬਕਾ ਜੇਲ੍ਹ ਮੰਤਰੀ ਹੀਰਾ ਸਿੰਘ ਗਾਬੜੀਆ ਵਿਧਾਇਕ ਸ਼ਰਨਜੀਤ ਢਿੱਲੋਂ ਅਤੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਸਣੇ ਕਈ ਆਗੂਆਂ ਨੂੰ ਹਿਰਾਸਤ 'ਚ ਲੈ ਲਿਆ।
ਪੁਲੀਸ ਵੱਲੋਂ ਪਹਿਲਾਂ ਹੀ ਪੁਖਤਾ ਪ੍ਰਬੰਧ ਕੀਤੇ ਗਏ ਸੀ। ਜਿਸ ਕਰਕੇ ਅਕਾਲੀ ਦਲ ਦੇ ਆਗੂਆਂ ਨੂੰ ਹਿਰਾਸਤ 'ਚ ਲੈ ਲਿਆ ਗਿਆ। ਇਸ ਦੌਰਾਨ ਅਕਾਲੀ ਦਲ ਵਿਧਾਇਕ ਦਲ ਦੇ ਆਗੂ ਸ਼ਰਨਜੀਤ ਢਿਲੋਂ ਨੇ ਕਿਹਾ ਕਿ ਗਿ੍ਫ਼ਤਾਰ ਤਾਂ ਅੱਜ ਸਿਮਰਜੀਤ ਬੈਂਸ ਨੂੰ ਕਰਨਾ ਚਾਹੀਦਾ ਸੀ ਪਰ ਪੁਲਸ ਅਕਾਲੀ ਦਲ ਦੇ ਵਰਕਰਾਂ ਨੂੰ ਹਿਰਾਸਤ ਚ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਉਨ੍ਹਾਂ ਨੂੰ ਫਾਂਸੀ ਦੇ ਦਿਓ ਪਰ ਉਹ ਇਨਸਾਫ ਦੀ ਮੰਗ ਲਈ ਲੜਦੇ ਰਹਿਣਗੇ। ਉਨ੍ਹਾਂ ਨੇ ਕਿਹਾ ਕਿ ਬੈਂਸ ਨੂੰ ਗ੍ਰਿਫ਼ਤਾਰ ਕਰਨਾ ਚਾਹੀਦਾ ਹੈ। ਉਥੇ ਹੀ ਦੂਜੇ ਪਾਸੇ ਸ਼ਰਨਜੀਤ ਢਿੱਲੋਂ ਸਾਬਕਾ ਵਿਧਾਇਕ ਅਕਾਲੀ ਦਲ ਨੇ ਕਿਹਾ ਕਿ ਭਾਰਤ ਭੂਸ਼ਣ ਆਸ਼ੂ ਅਤੇ ਬੈਂਸ ਮਿਲੇ ਹੋਏ ਹਨ ਜਿਸ ਕਰਕੇ ਬੈਂਸ ਤੇ ਹਾਲੇ ਤੱਕ ਕੋਈ ਕਾਰਵਾਈ ਨਹੀਂ ਹੋ ਪਾ ਰਹੀ। ਜਿਸ ਕਰਕੇ ਅੱਜ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਵੀਡੀਓ: ਕਾਂਗਰਸੀ ਮੰਤਰੀ ਆਸ਼ੂ ਦੇ ਘਰ ਬਾਹਰ ਅਕਾਲੀਆਂ ਦਾ ਹੰਗਾਮਾ, ਸਿਮਰਜੀਤ ਬੈਂਸ ਦੀ ਗ੍ਰਿਫਤਾਰੀ ਦੀ ਕਰ ਰਹੇ ਮੰਗ
ਵੀਡੀਓ ਦੇਖਣ ਲਈ ਹੇਠਾਂ ਦਿਤੇ ਲਿੰਕ 'ਤੇ ਕਲਿੱਕ ਕਰੋ.....
https://www.youtube.com/watch?v=8HVcdcNznwU