ਚੰਡੀਗੜ੍ਹ, 13 ਅਕਤੂਬਰ 2020 - ਪੰਜਾਬ ਦੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਵੱਲੋਂ ਚੰਡੀਗੜ੍ਹ ਵਿਖੇ ਮੀਟਿੰਗ ਕੀਤੀ ਗਈ। ਕਿਸਾਨ ਜਥੇਬੰਦੀਆਂ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਮੀਟਿੰਗ ਦੌਰਾਨ ਇਹ ਫ਼ੈਸਲਾ ਲਿਆ ਗਿਆ ਹੈ ਕਿ ਭਲਕੇ ਨੂੰ ਜਥੇਬੰਦੀਆਂ ਦੇ ਨੁਮਾਇੰਦੇ ਕੇਂਦਰ ਨਾਲ ਗੱਲਬਾਤ ਕਰਨ ਲਈ ਦਿੱਲੀ ਜਾਣਗੇ। ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਮਜ਼ਦੂਰ ਤੇ ਜਨਤਕ ਜਥੇਬੰਦੀਆਂ ਵੱਲੋਂ ਵਿੱਢੇ ਸੰਘਰਸ਼ ਨੂੰ ਲੈ ਕੇ ਕੇਂਦਰ ਸਰਕਾਰ ਵੱਲੋਂ ਜਥੇਬੰਦੀਆਂ ਨੂੰ ਦੂਸਰੀ ਵਾਰ ਸੱਦਾ ਦੇਣ ਤੋਂ ਬਾਅਦ ਕਿਸਾਨ ਜਥੇਬੰਦੀਆਂ ਵੱਲੋਂ ਇਹ ਫੈਸਲਾ ਲਿਆ ਗਿਆ ਹੈ। ਜਿਸ ਲਈ ਸੱਤ ਮੈਂਬਰੀ ਕਮੇਟੀ ਬਣਾਈ ਗਈ ਹੈ।
ਵੀਡੀਓ: ਕਿਸਾਨ ਆਗੂ ਕੇਂਦਰ ਸਰਕਾਰ ਨਾਲ ਕਰਨਗੇ ਗੱਲ-ਬਾਤ ਜਾਣੋ ਹੋਰ ਕੀ ਰਿਹਾ ਖ਼ਾਸ...
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ...
https://www.facebook.com/BabushahiDotCom/videos/342544740531002