ਵੀਡੀਓ: ਕੀ ਅੰਦੋਲਨ ਖਤਮ ਕਰਨਗੇ ਕਿਸਾਨ ? ਨਰੇਂਦਰ ਤੋਮਰ ਤੋਂ ਬਾਅਦ ਰਾਕੇਸ਼ ਟਿਕੈਤ ਦਾ ਨਵਾਂ ਤੇ ਤਾਜ਼ਾ ਬਿਆਨ ਸੁਣੋ
ਚੰਡੀਗੜ੍ਹ, 26 ਜੂਨ 2021 - ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਐਮਐਸਪੀ ਸੰਬੰਧੀ ਨਵਾਂ ਕਾਨੂੰਨ ਬਣਾਉਣ ਦੀ ਮੰਗ ਕਰਦਿਆਂ ਅੱਜ ਦਿੱਲੀ ਦੀ ਸਰਹੱਦ 'ਤੇ ਬੈਠੇ ਕਿਸਾਨਾਂ ਵੱਲੋਂ 7 ਮਹੀਨੇ ਪੂਰੇ ਹੋ ਗਏ ਹਨ। ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਅੱਜ ਉਹ ਦੇਸ਼ ਭਰ ਦੇ ਰਾਜਪਾਲਾਂ ਦੇ ਘਰਾਂ ਦਾ ਘਿਰਾਓ ਕਰਨਗੇ ਅਤੇ ਰਾਸ਼ਟਰਪਤੀ ਨੂੰ ਇੱਕ ਮੰਗ ਪੱਤਰ ਵੀ ਸੌਂਪਣਗੇ।
ਕਿਸਾਨਾਂ ਨੇ ਕਿਹਾ ਉਨ੍ਹਾਂ ਨੂੰ ਗਰਮੀ, ਸਰਦੀ ਅਤੇ ਤੂਫਾਨਾ ਦਾ ਸਾਹਮਣਾ ਵੀ ਕਰਨਾ ਪਿਆ। ਕੋਰੋਨਾ ਕਾਲ ਨੂੰ ਵੀ ਵੇਖਿਆ, ਪਰ ਸਰਕਾਰ ਟੱਸ ਟਾਮ ਮੱਸ ਨਹੀਂ ਹੋਈ। ਕਿਸਾਨ ਆਗੂ ਕਹਿੰਦੇ ਹਨ ਕਿ ਅੰਦੋਲਨ ਕਰਨਾ ਉਨ੍ਹਾਂ ਦੀ ਮਜਬੂਰੀ ਹੈ। ਇਹ ਉਨ੍ਹਾਂ ਲਈ ਜ਼ਿੰਦਗੀ ਅਤੇ ਮੌਤ ਦੀ ਲੜਾਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਅੰਦੋਲਨ ਨੂੰ ਨਾਕਾਮ ਕਰਨ ਲਈ ਬਹੁਤ ਕੋਸ਼ਿਸ਼ਾਂ ਕੀਤੀਆਂ ਪਰ ਹਰ ਵਾਰ ਸਰਕਾਰ ਅਸਫਲ ਰਹੀ। ਐਨਾ ਹੀ ਨਹੀਂ, ਦਿੱਲੀ ਦੀਆਂ ਸਰਹੱਦਾਂ 'ਤੇ ਕਿਸਾਨਾਂ ਦੀ ਲਹਿਰ ਪਹਿਲਾਂ ਨਾਲੋਂ ਹੋਰ ਮਜ਼ਬੂਤ ਹੋ ਗਈ ਹੈ ਅਤੇ ਕਿਸਾਨ ਦਿੱਲੀ ਸਰਹੱਦ ਤੋਂ ਜਿੱਤਣ 'ਤੇ ਹੀ ਆਪਣੇ ਘਰਾਂ ਨੂੰ ਵਾਪਸ ਚਲੇ ਜਾਣਗੇ।
ਵੀਡੀਓ: ਕੀ ਅੰਦੋਲਨ ਖਤਮ ਕਰਨਗੇ ਕਿਸਾਨ ? ਨਰੇਂਦਰ ਤੋਮਰ ਤੋਂ ਬਾਅਦ ਰਾਕੇਸ਼ ਟਿਕੈਤ ਦਾ ਨਵਾਂ ਤੇ ਤਾਜ਼ਾ ਬਿਆਨ ਸੁਣੋ
ਵੀਡੀਓ ਦੇਖਣ ਲਈ ਹੇਠਾਂ ਦਿਤੇ ਲਿੰਕ 'ਤੇ ਕਲਿੱਕ ਕਰੋ....
https://www.facebook.com/BabushahiDotCom/videos/954502981788023