ਚੰਡੀਗੜ੍ਹ, 21 ਅਕਤੂਬਰ 2020 - ਕਿਸਾਨ ਜਥੇਬੰਦੀਆਂ ਵੱਲੋਂ ਅੱਜ ਅਹਿਮ ਮੀਟਿੰਗ ਕੀਤੀ ਗਈ ਜਿਸ 'ਚ ਕਈ ਫ਼ੈਸਲੇ ਲਏ ਗਏ। ਜਿਨ੍ਹਾਂ ਵਿਚ ਰੇਲ ਰੋਕੋ ਅੰਦੋਲਨ ਵਿੱਚ ਢਿੱਲ ਦੇਣ ਦਾ ਫੈਸਲਾ ਲਿਆ ਗਿਆ ਹੈ ਪਰ ਇਸ 'ਚ ਸਿਰਫ ਮਾਲ ਗੱਡੀਆਂ ਲਈ ਢਿੱਲ ਦਿੱਤੀ ਜਾ ਰਹੀ ਹੈ ਜੋ ਕਿ 5 ਨਵੰਬਰ ਤੱਕ ਦਿੱਤੀ ਜਾਵੇਗੀ। ਪਰ ਅੰਦੋਲਨ ਜਾਰੀ ਰਹੇਗਾ। ਜਦੋਂ ਕਿ ਰੇਲਵੇ ਸ਼ਟੇਸਨਾਂ 'ਤੇ ਕਿਸਾਨਾਂ ਦਾ ਧਰਨਾ ਜਾਰੀ ਰਹੇਗਾ।
ਪਰ ਇਸ ਦੇ ਨਾਲ ਹੀ ਇਹ ਫੈਸਲਾ ਲਿਆ ਗਿਆ ਹੈ ਕਿ ਭਾਜਪਾ ਆਗੂਆਂ ਦੀ ਵੱਡੇ ਪੱਧਰ 'ਤੇ ਘੇਰਾਬੰਦੀ ਕੀਤੀ ਜਾਵੇਗੀ। ਇਸ ਤੋਂ ਬਿਨਾਂ ਟੋਲ ਪਲਾਜ਼ਿਆ 'ਤੇ ਵੀ ਧਰਨੇ ਜਾਰੀ ਰਹਿਣਗੇ। ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਅਗਲੀ ਰਣਨੀਤੀ 'ਤੇ 4 ਨਵੰਬਰ ਨੂੰ ਬੈਠਕ ਕੀਤੀ ਜਾਵੇਗੀ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ...
https://www.facebook.com/BabushahiDotCom/videos/673828493572787