ਰਵੀ ਜੱਖੂ
ਚੰਡੀਗੜ੍ਹ, 1 ਅਕਤੂਬਰ, 2020 : ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਤਿੰਨ ਤਖਤਾਂ ਤੋਂ ਸ਼ੁਰੂ ਕੀਤੇ ਕਿਸਾਨ ਮਾਰਚ ਜੋ ਇੱਥੇ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਦੀ ਰਿਹਾਇਸ਼ ਰਾਜ ਭਵਨ ਤੱਕ ਲੈ ਕੇ ਆਉਣ ਦੇ ਕੀਤੇ ਐਲਾਨ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ਹਿਰ ਦੇ ਸਾਰੇ ਬਾਰਡਰ ਸੀਲ ਕਰ ਦਿੱਤੇ ਹਨ ਅਤੇ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਅੱਜ ਸਵੇਰੇ ਸੁਖਬੀਰ ਬਾਦਲ ਦਾ ਕਾਫਲਾ ਅੰਮ੍ਰਿਤਸਰ ਤੋਂ ਚੰਡੀਗੜ੍ਹ ਲਈ ਰਵਾਨਾ ਹਇਆ ਸੀ ਅਤੇ ਹੁਣ ਕਿਸੇ ਵੀ ਵੇਲੇ ਚੰਡੀਗੜ੍ਹ ਦੇ ਬਾਰਡਰ 'ਤੇ ਪਹੁੰਚ ਸਕਦਾ ਹੈ ਅਤੇ ਜਿਸ ਨੂੰ ਲੈ ਕੇ ਪੁਲਿਸ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ...
ਚੰਡੀਗੜ੍ਹ ਬਾਰਡਰ 'ਤੇ ਮੁੱਲਾਂਪੁਰ ਪੁਲਿਸ ਦੇ ਪੁਖਤਾ ਪ੍ਰਬੰਧ...ਵੀਡੀਓ ...
https://www.facebook.com/BabushahiDotCom/videos/712510829337941
ਚੰਡੀਗੜ੍ਹ ਬਾਰਡਰ 'ਤੇ ਪਹੁੰਚ ਰਿਹਾ ਸੁਖਬੀਰ ਬਾਦਲ ਦਾ ਕਾਫਲਾ....ਵੀਡੀਓ
https://www.facebook.com/BabushahiDotCom/videos/638240793733150