← ਪਿਛੇ ਪਰਤੋ
ਹਲਵਾਰਾ/ਲੁਧਿਆਣਾ, 03 ਜੂਨ 2020: ਵੈਸਟਰਨ ਏਅਰ ਕਮਾਂਡ ਦੇ ਏਅਰ ਆਫੀਸਰ ਕਮਾਂਡਿੰਗ ਏਅਰ ਮਾਰਸ਼ਲ ਬੀ ਸੁਰੇਸ਼ ਵੱਲੋਂ ਅੱਜ ਏਅਰ ਫੋਰਸ ਸਟੇਸ਼ਨ ਹਲਵਾਰਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਹਲਵਾਰਾ ਏਅਰ ਫੋਰਸ ਸਟੇਸ਼ਨ ਦੇ ਏਅਰ ਆਫੀਸਰ ਕਮਾਂਡਿੰਗ ਏਅਰ ਕੋਮੋਡੋਰ ਏ ਭਦਰਾ ਨੇ ਉਨ•ਾਂ ਦਾ ਸਵਾਗਤ ਕੀਤਾ। ਆਪਣੇ ਇਸ ਦੌਰੇ ਦੌਰਾਨ ਉਨ•ਾਂ ਏਅਰ ਫੋਰਸ ਸਟੇਸ਼ਨ 'ਤੇ ਸਥਾਨਕ ਮਹੱਤਵਪੂਰਨ ਸਥਾਪਤੀਆਂ ਦਾ ਨਿਰੀਖਣ ਕੀਤਾ ਅਤੇ ਉਨ•ਾਂ ਦੀ ਆਪਰੇਸ਼ਨਲ ਤਿਆਰੀ ਬਾਰੇ ਜਾਣਕਾਰੀ ਲਈ। ਉਨ•ਾਂ ਕੋਵਿਡ 19 ਬਿਮਾਰੀ ਤੋਂ ਬਚਾਅ ਆਦਿ ਲਈ ਵਰਤੀਆਂ ਜਾ ਰਹੀਆਂ ਸਾਵਧਾਨੀਆਂ ਅਤੇ ਇਸਦੇ ਫੈਲਾਅ ਨੂੰ ਰੋਕਣ ਲਈ ਕੀਤੇ ਜਾ ਰਹੇ ਕੰਮਾਂ ਦਾ ਵੀ ਜਾਇਜ਼ਾ ਲਿਆ। ਉਨ•ਾਂ ਦੱਸਿਆ ਕਿ ਅੱਜ ਨੂੰ ਸਾਨੂੰ ਸੁਰੱਖਿਆ ਖਤਰਿਆਂ ਦੇ ਨਾਲ-ਨਾਲ ਕੋਵਿਡ 19 ਮਹਾਂਮਾਰੀ ਦਾ ਵੀ ਟਾਕਰਾ ਕਰਨਾ ਹੈ। ਇਸ ਮੌਕੇ ਉਨ•ਾਂ ਆਪਣੀਆਂ ਕੰਮ ਕਰਨ ਦੀਆਂ ਸਮਰੱਥਾਵਾਂ ਅਤੇ ਵਸੀਲਿਆਂ ਨੂੰ ਯੋਜਨਾਬੱਧ ਤਰੀਕੇ ਨਾਲ ਵਰਤਣ 'ਤੇ ਜ਼ੋਰ ਦਿੱਤਾ। ਇਸ ਮੌਕੇ ਉਨ•ਾਂ ਸਮੁੱਚੇ ਏਅਰ ਫੋਰਸ ਸਟੇਸ਼ਨ ਦੇ ਸਟਾਫ ਦੀ ਡਿਊਟੀ ਪ੍ਰਤੀ ਵਚਨਬੱਧਤਾ ਅਤੇ ਪ੍ਰਤੀਬੱਧਤਾ ਦੀ ਪ੍ਰਸ਼ੰਸ਼ਾ ਕੀਤੀ ਅਤੇ ਉਨ•ਾਂ ਨੂੰ ਸਰੀਰਕ ਅਤੇ ਮਾਨਸਿਕ ਤੌਰ 'ਤੇ ਫਿੱਟ ਰਹਿਣ ਦੇ ਨਾਲ-ਨਾਲ ਮੌਜੂਦਾ ਸੁਰੱਖਿਆ ਸਥਿਤੀ ਬਾਰੇ ਜਾਗਰੂਕ ਰਹਿਣ ਦੀ ਅਪੀਲ ਕੀਤੀ।
Total Responses : 267