ਰੂਪਨਗਰ, 17 ਜਨਵਰੀ, 2017 : ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼੍ਰੀ ਕਰਨੇਸ਼ ਸ਼ਰਮਾ ਜ਼ਿਲ੍ਹਾ ਚੋਣ ਅਫ਼ਸਰ ਕਮ-ਡਿਪਟੀ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸਵੀਪ ਗਤੀਵਿਧੀ ਤਹਿਤ ਜ਼ਿਲ੍ਹੇ ਦੇ ਵੋਟਰਾਂ ਦੀ ਸੌ ਫੀਸਦੀ ਵੋਟ ਪਾਉਣਾ ਯਕੀਨੀ ਬਨਾਉਣ ਲਈ ਕਈਂ ਉਪਰਾਲੇ ਕੀਤੇ ਜਾ ਰਹੇ ਹਨ।
ਇਸ ਤਹਿਤ ਅੱਜ ਸਵੇਰੇ ਸਥਾਨਿਕ ਬੇਲਾ ਚੋਂਕ ਤੋਂ ਇਕ ਸਾਇਕਲ ਰੈਲੀ ਦਾ ਆਯੋਜਨ ਕੀਤਾ ਗਿਆ ਜੋ ਕਿ ਡਾ: ਬੀ.ਆਰ.ਅੰਬੇਦਕਰ ਚੋਕ ਵਿਚ ਆ ਕੇ ਸਮਾਪਤ ਹੋਈ। ਜਿਸ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀਆਂ ਲੜਕੀਆਂ ਤੋਂ ਇਲਾਵਾ ਸ਼੍ਰੀ ਸੁਰਿੰਦਰ ਸਿੰਘ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ, ਸ਼੍ਰੀ ਮੋਹਨ ਸਿੰਘ ਲੈਹਲ ਜ਼ਿਲ੍ਹਾ ਸਿਖਿਆ ਅਫਸਰ(ਸ),ਸ਼੍ਰੀਮਤੀ ਮਨਜੀਤ ਕੌਰ ੰਿਪ੍ਰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸ਼੍ਰੀ ਨਿਤਨੇਮ ਅਤੇ ਸਕੂਲ ਦਾ ਸਟਾਫ ਹਾਜਰ ਸਨ।
ਇਸ ਮੌਕੇ ਸ਼੍ਰੀ ਸੁਰਿੰਦਰ ਸਿੰਘ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਨੇ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ 4 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਕੇ ਲੋਕਤੰਤਰਿਕ ਪ੍ਰਕਿਰਿਆ ਵਿੱਚ ਆਪਣਾ ਉਸਾਰੂ ਯੋਗਦਾਨ ਜ਼ਰੂਰ ਪਾਉਣ।ਉਨਾਂ ਇਹ ਵੀ ਦਸਿਆ ਕਿ ਸਵੀਪ ਗਤੀਵਿਧੀਆਂ ਤਹਿਤ ਜ਼ਿਲ੍ਹੇ ਦੇ ਵੋਟਰਾਂ ਦੀ ਸੌ ਫੀਸਦੀ ਵੋਟ ਪਾਉਣਾ ਯਕੀਨੀ ਬਨਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਈਂ ਉਪਰਾਲੇ ਕੀਤੇ ਜਾ ਰਹੇ ਹਨ।ਜਿੰਨਾਂ ਵਿਚ ਪੋਲਿੰਗ ਬੂਥਾਂ ਤੇિ ਚੰਗੇ ਪ੍ਰਬੰਧ ਕੀਤੇ ਜਾ ਰਹੇ ਹਨ ਜਿੰਨਾਂ ਵਿਚ ਦਿਵਿਆਂਗ ਵੋਟਰਾਂ ਲਈ ਵ੍ਹੀਲ ਚੇਅਰਾਂ ਅਤੇ ਉਨਾਂ ਦੀ ਟਰਾਂਸਪੋਰਟ ਦੇ ਪ੍ਰਬੰਧ ਕੀਤੇ ਜਾ ਰਹੇ ਹਨ।