ਵੋਟਰ ਸੂਚੀ ਦੀ ਸੁਧਾਈ ਸਬੰਧੀ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ
ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦੌਰਾਨ 01-01-2025 ਨੂੰ 18 ਸਾਲ ਦੀ ਉਮਰ ਦੇ ਹੋਣ ਵਾਲੇ ਨੌਜਵਾਨਾਂ ਦੀਆਂ ਬਣਾਈਆਂ ਜਾਣਗੀਆਂ ਵੋਟਾਂ
ਆਧਾਰ ਤੇ ਫੋਟੋ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ ਦਾ ਪ੍ਰੋਗਰਾਮ 29 ਅਕਤੂਬਰ ਤੋਂ 28 ਨਵੰਬਰ ਤੱਕ
ਦਾਅਵੇਂ ਅਤੇ ਇਤਰਾਜ਼ ਪ੍ਰਾਪਤ ਕਰਨ ਲਈ ਬੂਥ ਪੱਥਰ ਤੇ ਵਿਸੇਸ਼ ਕੈਂਪ 09 ਤੇ 10 ਨਵੰਬਰ ਅਤੇ 23 ਤੇ 24 ਨਵੰਬਰ ਨੂੰ
ਮੁਹੰਮਦ ਇਸਮਾਈਲ ਏਸ਼ੀਆ
ਮਾਲੇਰਕੋਟਲਾ 30 ਅਕਤੂਬਰ 2024 :
ਭਾਰਤ ਚੋਣ ਕਮਿਸ਼ਨ ਵੱਲੋਂ ਦਿੱਤੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਦੀ ਸੁਧਾਈ 2025 ਨੂੰ ਮੁੱਖ ਰੱਖਦੇ ਹੋਏ ਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ ਬਾਂਸਲ ਦੀ ਅਗਵਾਈ ਹੇਠ ਜਿਲ੍ਹੇ ਦੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ।ਇਸ ਮੌਕੇ ਉਨ੍ਹਾਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਵਿਧਾਨ ਸਭਾ ਹਲਕਾ105-ਮਾਲੇਰਕੋਟਲਾ ਅਤੇ ਵਿਧਾਨ ਸਭਾ ਹਲਕਾ 106-ਅਮਰਗੜ੍ਹ ਦੀਆਂ ਡਰਾਫਟ ਵੋਟਰ ਸੂਚੀਆਂ ਦਾ ਸੈੱਟ ਅਤੇ ਸੀ.ਡੀ.ਸੋਪੀ ਗਈ ।
ਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ ਬਾਂਸਲ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 01-01-2025 ਦੇ ਆਧਾਰ ਅਤੇ ਫੋਟੋ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ ਦਾ ਪ੍ਰੋਗਰਾਮ ਮਿਤੀ 29 ਅਕਤੂਬਰ 2024 ਤੋਂ 28 ਨਵੰਬਰ 2024 ਤੱਕ ਮਿਥਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਯੋਗ ਵੋਟਰਾਂ ਦੀ ਸਹੂਲਤ ਲਈ 09 ਨਵੰਬਰ, 2024 (ਦਿਨ ਸ਼ਨੀਵਾਰ), 10 ਨਵੰਬਰ(ਦਿਨ ਐਤਵਾਰ) ਅਤੇ 23 ਨਵੰਬਰ (ਦਿਨ ਸ਼ਨੀਵਾਰ) ਅਤੇ 24 ਨਵੰਬਰ (ਦਿਨ ਐਤਵਾਰ) ਨੂੰ ਸਪੈਸ਼ਲ ਕੈਂਪ ਦੋਰਾਨ ਬੂਥ ਲੈਵਲ ਅਫ਼ਸਰ ਆਪਣੇ ਪੋਲਿੰਗ ਸਟੇਸ਼ਨਾਂ 'ਤੇ ਬੈਠ ਕੇ ਦਾਅਵੇਂ ਅਤੇ ਇਤਰਾਜ਼ ਪ੍ਰਾਪਤ ਕਰਨਗੇ। ਇਸ ਸਮੇਂ ਦੋਰਾਨ ਪ੍ਰਾਪਤ ਕੀਤੇ ਗਏ ਫ਼ਾਰਮਾਂ ਦਾ ਨਿਪਟਾਰਾ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ ਤੋਂ 24 ਦਸੰਬਰ 2024 ਤੱਕ ਕੀਤਾ ਜਾਵੇਗਾ। ਫੋਟੋ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾਂ 06 ਜਨਵਰੀ, 2025 ਨੂੰ ਕੀਤੀ ਜਾਵੇਗੀ ।ਉਨ੍ਹਾਂ ਦੱਸਿਆ ਕਿ ਨਵੀਂ ਵੋਟ ਬਣਾਉਣ ਲਈ ਫ਼ਾਰਮ ਨੰ.6, ਵੋਟ ਕਟਵਾਉਣ ਲਈ ਫ਼ਾਰਮ ਨੰ.7 ਅਤੇ ਕਿਸੇ ਵੀ ਪ੍ਰਕਾਰ ਦੀ ਦਰੁੱਸਤੀ,ਪਤਾ ਬਦਲਣ,ਡੁਪਲੀਕੇਟ ਸ਼ਨਾਖਤੀ ਕਾਰਡ ਅਤੇ ਪੀ.ਡਬਲਿਓ.ਡੀ.ਮਾਰਕਿੰਗ ਲਈ ਫ਼ਾਰਮ ਨੰ.8 ਭਰਿਆ ਜਾਵੇਗਾ । ਐਨ.ਆਰ.ਆਈ. ਵੋਟਰ ਲਈ ਫਾਰਮ ਨੰ. 6 ਏ ਨਿਰਧਾਰਿਤ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਯੋਗਤਾ ਮਿਤੀ ਦੇ ਅਧਾਰ ਤੇ 17 ਤੋਂ 18 ਸਾਲ ਦੀ ਉਮਰ ਦੇ ਯੋਗ ਬਿਨੈਕਾਰਾਂ ਦੀ ਵੋਟਰ ਰਜਿਸਟ੍ਰੇਸ਼ਨ ਲਈ ਉਹਨਾਂ ਦੇ ਵੇਰਵੇ ਐਡਵਾਂਸ਼ ਵਿੱਚ ਇੱਕਤਰ ਕੀਤੇ ਜਾਣਗੇ। ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਵੈਬਸਾਇਟ VOTER PORTAL ਜਾਂ VOTER HELPLINE Mobile App. ਰਾਹੀਂ ਆਨਲਾਈਨ ਅਪਲਾਈ ਕੀਤਾ ਜਾ ਸਕਦਾ ਹੈ ਅਤੇ ਇਸ ਤੋਂ ਇਲਾਵਾ ਵੋਟਾਂ ਸਬੰਧੀ ਕਿਸੇ ਵੀ ਕਿਸਮ ਦੀ ਔਕੜ ਪੇਸ਼ ਆ ਰਹੀ ਹੈ ਤਾਂ ਹਰ ਤਰ੍ਹਾਂ ਦੀ ਜਾਣਕਾਰੀ ਲੈਣ ਲਈ ਦਫ਼ਤਰ ਜ਼ਿਲ੍ਹਾ ਅਫ਼ਸਰ ਮਾਲੇਰਕੋਟਲਾ ਵਿਖੇ ਸੰਪਰਕ ਕੀਤਾ ਜਾ ਰਿਹਾ ਹੈ।