ਵੋਟਾਂ ਦੀ ਗਿਣਤੀ ਨੂੰ ਲੋਕਤੰਤਰੀ ਪ੍ਰਣਾਲੀ ਨਾਲ ਸਿਰੇ ਚਾੜ੍ਹਿਆ ਜਾਵੇ ਸਾਡੀ ਹੈ ਜ਼ੁੰਮੇਵਾਰੀ : ਐਸ ਐਸ ਪੀ ਪਟਿਆਲਾ
ਜੀ ਐਸ ਪੰਨੂ
ਪਟਿਆਲਾ, 8 ਮਾਰਚ,2022 - ਪਟਿਆਲਾ ਵਿਖੇ ਅੱਜ ਪਟਿਆਲਾ ਦੇ ਦੋ ਪ੍ਰਸ਼ਾਸਨ ਅਧਿਕਾਰੀਆਂ ਨੇ ਮੀਡੀਆ ਨਾਲ ਚੌਣਾ ਦੀ ਗਿਣਤੀ ਸਬੰਧੀ ਮੀਟਿੰਗ ਕੀਤੀ ਜਿਸ ਵਿਚ
ਐਸ.ਐਸ.ਪੀ. ਡਾ. ਸੰਦੀਪ ਗਰਗ ਨੇ ਦੱਸਿਆ ਕਿ ਗਿਣਤੀ ਕੇਂਦਰਾਂ ਦੁਆਲੇ ਤਿੰਨ ਪਰਤੀ ਸਖ਼ਤ ਸੁਰੱਖਿਆ ਪ੍ਰਬੰਧ ਹਨ ਜਿਸ ਤਹਿਤ ਬਾਹਰ ਕੇਂਦਰੀ ਸੁਰੱਖਿਆ ਬਲ, ਪੰਜਾਬ ਆਰਮਡ ਪੁਲਿਸ ਤੇ ਜ਼ਿਲ੍ਹਾ ਪੁਲਿਸ ਤਾਇਨਾਤ ਹੈ। ਉਨ੍ਹਾਂ ਕਿਹਾ ਕਿ ਗਿਣਤੀ ਕੇਂਦਰਾਂ 'ਚ ਗਿਣਤੀ ਅਮਲੇ ਦਾ ਦਾਖਲਾ ਵੱਖਰਾ ਜਦਕਿ ਉਮੀਦਵਾਰਾਂ ਅਤੇ ਉਨ੍ਹਾਂ ਦੇ ਏਜੰਟਾਂ ਸਮੇਤ ਮੀਡੀਆ ਦਾ ਦਾਖਲਾ ਵੱਖਰਾ ਹੋਵੇਗਾ।
ਐਸ.ਐਸ.ਪੀ. ਨੇ ਕਿਹਾ ਕਿ ਧਾਰਾ 144 ਲਾਗੂ ਹੋਣ ਕਾਰਨ ਗਿਣਤੀ ਕੇਂਦਰਾਂ ਦੇ 100 ਮੀਟਰ ਘੇਰੇ 'ਚ ਕੋਈ ਵੀ ਵਾਹਨ ਨਹੀਂ ਜਾ ਸਕੇਗਾ ਅਤੇ ਨਾ ਹੀ ਗਿਣਤੀ ਕੇਂਦਰਾਂ ਦੁਆਲੇ ਅਣਚਾਹਿਆ ਇਕੱਠ ਵੀ ਨਹੀਂ ਕੀਤਾ ਜਾ ਸਕੇਗਾ। ਇਸ ਤੋਂ ਬਿਨ੍ਹਾਂ ਜੇਤੂ ਮਾਰਚ ਕੱਢਣ ਤੋਂ ਵੀ ਗੁਰੇਜ਼ ਕੀਤਾ ਜਾਵੇ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਕਿਸੇ ਵੀ ਗ਼ੈਰਸਮਾਜੀ ਅਨਸਰ ਨੂੰ ਕਾਨੂੰਨ ਆਪਣੇ ਹੱਥ 'ਚ ਨਹੀਂ ਲੈਣ ਦਿੱਤਾ ਜਾਵੇਗਾ ਕਿਉਂਕਿ ਸਾਰੀ ਗਿਣਤੀ ਪ੍ਰਕ੍ਰਿਆ ਪੂਰੀ ਤਰ੍ਹਾਂ ਨਿਰਵਿਘਨ ਤੇ ਸ਼ਾਂਤਮਈ ਨੇਪਰੇ ਚਾੜ੍ਹਨ ਲਈ ਪੁਲਿਸ ਨੇ ਪੂਰੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹਨ। ਇਸ ਨੇ ਮੀਡੀਆ ਰਾਹੀਂ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਤਰ੍ਹਾਂ ਦੀ ਕੋਈ ਹੁਲੜਬਾਜੀ ਕਰਦਾ ਹੈ ਤਾਂ ਮੈਰੇ ਨਾਲ ਸਿਧਾ ਸੰਪਰਕ ਕੀਤਾ ਜਾ ਸਕਦਾ ਹੈ। ਵੋਟਾਂ ਦੀ ਗਿਣਤੀ ਨੂੰ ਲੋਕਤੰਤਰੀ ਪ੍ਰਣਾਲੀ ਨਾਲ ਸਿਰੇ ਚਾੜ੍ਹਿਆ ਜਾਵੇ ਸਾਡੀ ਜੁੰਮੇਵਾਰੀ ਬਣਦੀ ਹੈ ਇਸਲਈ ਸੱਭ ਦਾ ਸਹਿਯੋਗ ਹੋਣਾ ਚਾਹੀਦਾ ਹੈ।