ਵੋਟਾਂ ਦੀ ਗਿਣਤੀ ਪੂਰੀ ਪਾਰਦਰਸ਼ਤਾ ਤੇ ਨਿਰਵਿਘਨ ਢੰਗ ਨਾਲ ਕਰਵਾਉਣ ਲਈ ਸਾਰੇ ਇੰਤਜ਼ਾਮ ਮੁਕੰਮਲ- ਮਾਧਵੀ ਕਟਾਰੀਆ
- ਉਮੀਦਵਾਰ ਤੇ ਸਿਆਸੀ ਪਾਰਟੀਆਂ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਕਰਨ-ਜ਼ਿਲ੍ਹਾ ਚੋਣ ਅਫ਼ਸਰ
- ਚੋਣ ਕਮਿਸ਼ਨ ਦੀਆਂ ਹਦਾਇਤਾ ਅਨੁਸਾਰ ਵਿਕਟਰੀ ਪ੍ਰੋਸੈੱਸਨ ਤੇ ਪੂਰਨ ਰੋਕ
- ਵੋਟਾਂ ਦੀ ਗਿਣਤੀ ਕੇਂਦਰਾਂ ਦੁਆਲੇ ਸੁਰੱਖਿਆ ਘੇਰਾ ਤਿੰਨ ਪਰਤੀ- ਡਿਪਟੀ ਕਮਿਸ਼ਨਰ
ਮੁਹੰਮਦ ਇਸਮਾਈਲ ਏਸ਼ੀਆ /ਹਰਮਿੰਦਰ ਭੱਟ
ਮਲੇਰਕੋਟਲਾ 09 ਮਾਰਚ 2022 - ਵਿਧਾਨ ਸਭਾ ਚੋਣਾਂ ਲਈ 20 ਫਰਵਰੀ ਨੂੰ ਪਈਆਂ ਵੋਟਾਂ ਦੀ 10 ਮਾਰਚ ਨੂੰ ਗਿਣਤੀ ਪੂਰੀ ਪਾਰਦਰਸ਼ਤਾ ਤੇ ਨਿਰਵਿਘਨ ਢੰਗ ਨਾਲ ਕਰਵਾਉਣ ਲਈ ਸਾਰੇ ਇੰਤਜ਼ਾਮ ਮੁਕੰਮਲ ਹਨ। ਦੋਵੇ ਵਿਧਾਨ ਸਭਾ ਹਲਕਿਆਂ ਦੇ ਰਿਟਰਨਿੰਗ ਅਧਿਕਾਰੀਆਂ ਵੱਲੋਂ ਵੋਟਾਂ ਦੀ ਗਿਣਤੀ ਭਾਰਤ ਚੋਣ ਕਮਿਸ਼ਨ ਵੱਲੋਂ ਤਾਇਨਾਤ ਆਬਜ਼ਰਵਰਾਂ, ਮਾਈਕਰੋ ਆਬਜ਼ਰਵਰਾਂ, ਉਮੀਦਵਾਰਾਂ ਅਤੇ ਉਨ੍ਹਾਂ ਦੇ ਏਜੰਟਾਂ ਦੀ ਨਜ਼ਰ ਹੇਠ ਪੂਰੇ ਸੁਤੰਤਰ ਢੰਗ ਨਾਲ ਸਵੇਰੇ 8 ਵਜੇ ਸ਼ੁਰੂ ਕਰਵਾਈ ਜਾਵੇਗੀ। ਇਸ ਗੱਲ ਦੀ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਮਲੇਰਕੋਟਲਾ ਸ੍ਰੀਮਤੀ ਮਾਧਵੀ ਕਟਾਰੀਆ ਆਈ.ਏ.ਐਸ ਨੇ ਪੰਜਾਬ ਉਰਦੂ ਅਕਦਾਮੀ ਮਲੇਰਕੋਟਲਾ ਵਿਖੇ ਪੱਤਰਕਾਰਾਂ ਨਾਲ ਗੱਲ ਬਾਤ ਕਰਦਿਆ ਦਿੱਤੀ ।
ਕਟਾਰੀਆ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਵਾਰ ਚੋਣ ਕਮਿਸ਼ਨ ਵੱਲੋਂ ਹਰ ਇੱਕ ਵੋਟਰ ਦੀ ਵੋਟ ਪੁਆਉਣ ਲਈ ਕੀਤੇ ਵਿਸ਼ੇਸ਼ ਪੁਖ਼ਤਾ ਪ੍ਰਬੰਧਾਂ ਦੇ ਚਲਦਿਆਂ 80 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਤੇ ਦਿਵਿਆਂਗਜਨਾਂ ਸਮੇਤ ਦੂਰ-ਦੁਰਾਡੇ ਡਿਊਟੀ ਕਰਦੇ ਮੁਲਾਜਮਾਂ ਦੀਆਂ ਵੋਟਾਂ ਲਾਜਮੀ ਪੁਆਉਣ ਲਈ ਉਨ੍ਹਾਂ ਨੂੰ ਪੋਸਟਲ ਬੈਲੇਟ ਪੇਪਰਜ਼ ਅਤੇ ਈ.ਟੀ.ਬੀ.ਪੀਜ਼ ਮੁਹੱਈਆ ਕਰਵਾਏ ਗਏ ਸਨ। ਉਨ੍ਹਾਂ ਦੱਸਿਆ ਕਿ ਪੋਸਟਲ ਬੈਲੇਟ ਪੇਪਰ 10 ਮਾਰਚ ਦੀ ਸਵੇਰੇ 07.59 ਵਜੇ ਤੱਕ ਹੀ ਪ੍ਰਾਪਤ ਕੀਤੇ ਜਾ ਸਕਣਗੇ ਅਤੇ ਮਿਤੀ 08ਮਾਰਚ ਤੱਕ 829 ਪੋਸਟਲ ਬੈਲੇਟ ਪੇਪਰ 329 ਸਰਵਿਸ ਵੋਟਰਾਂ ਦੀ ਇਲੈਕਟ੍ਰਾਨਿਕਲੀ ਟਰਾਂਸਮਿਟਡ ਪੋਸਟਲ ਬੈਲਟ ਪ੍ਰਾਪਤ ਹੋ ਚੁੱਕੇ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾ ਅਨੁਸਾਰ ਵਿਕਟਰੀ ਪ੍ਰੋਸੈੱਸਨ ਤੇ ਪੂਰਨ ਰੋਕ ਹੈ ਕਿਉਂਕਿ ਕੋਵਿਡ ਦੀਆਂ ਹਦਾਇਤਾਂ ਅਜੇ ਵੀ ਲਾਗੂ ਹਨ। ਉਨ੍ਹਾਂ ਹੋਰ ਦੱਸਿਆ ਕਿ ਉਮੀਦਵਾਰ ਜੇਤੂ ਸਰਟੀਫਿਕੇਟ ਲੈਣ ਸਮੇਂ ਵੀ ਆਪਣੇ ਨਾਲ ਸਿਰਫ ਦੋ ਜਾਂ ਤਿੰਨ ਵਿਅਕਤੀ ਹੀ ਲੈ ਕੇ ਜਾ ਸਕਦੇ ਹਨ । ਉਨ੍ਹਾਂ ਉਮੀਦਵਾਰਾਂ ,ਉਮੀਦਵਾਰਾਂ ਦੇ ਏਜੰਟਾਂ/ਨੁਮਾਇੰਦਿਆ, ਅਤੇ ਸਮੂਹ ਡਿਊਟੀ ਤੇ ਤਾਇਨਾਤ ਸਟਾਫ ਨੂੰ ਅਪੀਲ ਕੀਤੀ ਕਿ ਉਹ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾਂ ਨੂੰ ਯਕੀਨੀ ਬਣਾਉਣ ਅਤੇ ਕੋਵਿਡ ਗਾਇਡਲਾਈਨਜ਼ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਉਣ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੱਤਰਕਾਰਾਂ ਦੀ ਸਹੂਲਤ ਲਈ ਮੀਡੀਆ ਕੇਂਦਰ ਦੇਸ਼ ਭਗਤ ਪੋਲੀਟੈਕਨਿਕ ਕਾਲਜ ਬਰੜਵਾਲ ਧੂਰੀ ਵਿਖੇ ਮਕੈਨੀਕਲ ਬਲਾਕ ਵਿੱਚ ਸਥਾਪਤ ਕੀਤਾ ਗਿਆ ਹੈ । ਜਿੱਥੇ ਕਿ ਉਨ੍ਹਾਂ ਦੀ ਸਹੂਲਤ ਲਈ ਇੰਟਰਨੈੱਟ , ਐਲ.ਈ.ਡੀ. ਸਮੇਤ ਸਾਰੀਆਂ ਲੋੜੀਂਦੀਆਂ ਸਹੂਲਤਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕੇਵਲ ਚੋਣ ਕਮਿਸ਼ਨ ਦੇ ਅਥਾਰਟੀ ਲੈਟਰ ਧਾਰਕ ਪੱਤਰਕਾਰ ਹੀ ਮੀਡੀਆ ਸੈਂਟਰ ਤਕ ਆਪਣੇ ਲੈਪਟਾਪ, ਮੋਬਾਇਲ ਆਦਿ ਲਿਜਾ ਸਕਣਗੇ ਅਤੇ ਕਾਊਟਿੰਗ ਸੈਂਟਰ ਵਿਚ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਮੋਬਾਇਲ ਫ਼ੋਨ ਦੀ ਆਗਿਆ ਨਹੀਂ ਹੈ ।
ਉਨ੍ਹਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੇ ਹਰ ਪਹਿਲੂ ਬਾਰੇ ਜਾਣਕਾਰੀ ਹੋਣਾ ਬਹੁਤ ਜ਼ਰੂਰੀ ਹੈ, ਤਾਂ ਜੋ ਗਿਣਤੀ ਪ੍ਰਕਿਰਿਆ ਨੂੰ ਸਫਲਤਾਪੂਰਵਕ ਨੇਪਰੇ ਚਾੜਿਆ ਜਾ ਸਕੇ। ਇਸ ਲਈ ਗਿਣਤੀ ਅਮਲੇ ਚੋਣ ਕਮਿਸ਼ਨ ਦੀਆਂ ਹਦਾਇਤਾ ਅਨੁਸਾਰ ਪੁਖੱਤਾ ਟਰੇਨਿੰਗ ਦਿੱਤੀ ਗਈ ਹੈ । ਉਨ੍ਹਾਂ ਕਿਹਾ ਕਿ ਗਿਣਤੀ ਸਟਾਫ਼ ਨੂੰ ਮਾਣ ਮਹਿਸੂਸ ਹੋਣਾ ਚਾਹੀਦਾ ਹੈ ਕਿ ਉਹ ਚੋਣ ਪ੍ਰਕਿਰਿਆ ਦਾ ਇਕ ਅਹਿਮ ਹਿੱਸਾ ਬਣ ਰਹੇ ਹਨ । ਉਨ੍ਹਾਂ ਸਮੂਹ ਸਟਾਫ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਨਾਲ ਮੋਬਾਇਲ ਨਾ ਲੈ ਕੇ ਆਉਂਣ ਅਤੇ ਸਮੇਂ ਸਿਰ ਪਹੁੰਚਣ । ਉਨ੍ਹਾ ਹੋਰ ਦੱਸਿਆ ਕਿ ਡਿਊਟੀ ਤੇ ਤਾਇਨਾਤ ਅਧਿਕਾਰੀਆ ਅਤੇ ਕਰਮਚਾਰੀਆ ਲਈ ਖਾਣ,ਪੀਣ ਦਾ ਪ੍ਰਬੰਧ ਵੀ ਕੀਤਾ ਗਿਆ ਹੈ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਤੀ ਪ੍ਰੇਸਾਨੀ ਦਾ ਸਾਹਮਣਾ ਨਾ ਕਰਨਾ ਪਵੇ । ਵੋਟਾਂ ਦੀ ਗਿਣਤੀ ਵਾਲੇ ਦਿਨ 10 ਮਾਰਚ ਨੂੰ ਜ਼ਿਲ੍ਹੇ ਵਿਚ ਪੂਰੇ ਦਿਨ ਡਰਾਈ ਡੇਅ ਘੋਸ਼ਿਤ ਕੀਤਾ ਗਿਆ ਹੈ, ਜਿਸ ਦੌਰਾਨ ਸ਼ਰਾਬ ਦੇ ਠੇਕੇ ਬੰਦ ਰਹਿਣਗੇ ਅਤੇ ਸ਼ਰਾਬ ਦੀ ਵਿਕਰੀ ’ਤੇ ਪਾਬੰਦੀ ਹੋਵੇਗੀ।