ਵੱਡੀ ਗਿਣਤੀ ਵਿੱਚ ਸੰਯੁਕਤ ਅਕਾਲੀ ਦਲ ਦੇ ਆਗੂਆਂ 'ਤੇ ਬਹੁਜਨ ਸਮਾਜ ਪਾਰਟੀ ਦੇ ਵਰਕਰਾਂ ਨੇ ਫੜ੍ਹਿਆ 'ਆਪ' ਦਾ ਝਾੜੂ
- 'ਆਪ' ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਕਰਵਾਇਆ ਪਾਰਟੀ ਵਿੱਚ ਸ਼ਾਮਲ, ਕੀਤਾ ਸਵਾਗਤ
- ਕਿਹਾ,ਸੂਬੇ ਵਿੱਚ ਹਰ ਤਬਕੇ ਦੇ ਲੋਕਾਂ ਲਈ ਬਿਨਾਂ ਕੋਈ ਵਿਤਕਰਾ ਕੀਤੇ ਲਾਗੂ ਕੀਤੀਆਂ ਜਾ ਰਹੀਆਂ ਸਕੀਮਾਂ
-'ਆਪ' ਵਿੱਚ ਸ਼ਾਮਲ ਹੋਣ ਵਾਲੇ ਸੰਯੁਕਤ ਅਕਾਲੀ ਦਲ ਦਾ ਆਗੂਆਂ 'ਤੇ ਬਸਪਾ ਵਰਕਰਾਂ ਨੇ ਜਲੰਧਰ ਜ਼ਿਮਨੀ ਚੋਣ ਲਈ 'ਆਪ' ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ ਵੱਡੇ ਫ਼ਰਕ ਨਾਲ ਜਿਤਾਉਣ ਦਾ ਕੀਤਾ ਦਾਅਵਾ
ਜਲੰਧਰ , 3 ਮਈ 2023 - ਆਮ ਆਦਮੀ ਪਾਰਟੀ ਨੂੰ ਜਲੰਧਰ ਜ਼ਿਮਨੀ ਚੋਣ ਲਈ ਅੱਜ ਉਸ ਵੇਲੇ ਹੋਰ ਮਜ਼ਬੂਤੀ ਮਿਲੀ ਜਦੋਂ ਵੱਡੀ ਗਿਣਤੀ ਵਿੱਚ ਸੰਯੁਕਤ ਅਕਾਲੀ ਦਲ ਦੇ ਆਗੂਆਂ ਸਮੇਤ ਬਹੁਜਨ ਸਮਾਜ ਪਾਰਟੀ (ਬਸਪਾ) ਦੇ ਵਰਕਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। 'ਆਪ' ਦੀਆਂ ਨੀਤੀਆਂ ਤੋਂ ਪ੍ਰਭਾਵਿਤ ਅਕਾਲੀ ਦਲ ਦੇ ਆਗੂਆਂ ਅਤੇ ਬਸਪਾ ਦੇ ਵਰਕਰਾਂ ਨੇ ਇਥੇ ਗੁਰੂ ਰਵਿਦਾਸ ਚੌਂਕ ਸਥਿਤ ਪਾਰਟੀ ਦੇ ਚੋਣ ਦਫ਼ਤਰ ਵਿਖੇ 'ਆਪ' ਦਾ ਲੜ ਫੜ੍ਹਿਆ।
'ਆਪ' ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਇਥੇ ਚੋਣ ਦਫ਼ਤਰ ਵਿਖੇ ਕੀਤੀ ਗਈ ਇੱਕ ਮੀਟਿੰਗ ਦੌਰਾਨ ਸੰਯੁਕਤ ਅਕਲੀ ਦਲ ਦੇ ਆਗੂਆਂ ਅਤੇ ਬਸਪਾ ਵਰਕਰਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਅਤੇ ਸਵਾਗਤ ਕੀਤਾ। ਪਾਰਟੀ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਵਾਲੇ ਸੰਯੁਕਤ ਅਕਾਲੀ ਦਲ ਦੇ ਆਗੂਆਂ 'ਤੇ ਬਸਪਾ ਵਰਕਰਾਂ ਨੇ ਜਲੰਧਰ ਜ਼ਿਮਨੀ ਚੋਣ ਲਈ 'ਆਪ' ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ ਵੱਡੇ ਫ਼ਰਕ ਨਾਲ ਜਿਤਾਉਣ ਦਾ ਦਾਅਵਾ ਕੀਤਾ।
'ਆਪ' ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਂਵੇ ਵਾਲੇ ਸੰਯੁਕਤ ਅਕਾਲੀ ਦਲ ਦੇ ਆਗੂਆਂ ਅਤੇ ਬਸਪਾ ਵਰਕਰਾਂ ਦਾ ਸਵਾਗਤ ਕੀਤਾ। ਉਨ੍ਹਾਂ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸੰਯੁਕਤ ਅਕਾਲੀ ਦਲ ਦੇ ਆਗੂਆਂ 'ਤੇ ਬਸਪਾ ਵਰਕਰਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦਾ ਪਾਰਟੀ ਵਿੱਚ ਪੂਰਾ ਮਾਨ ਸਤਿਕਾਰ ਕੀਤਾ ਜਾਵੇਗਾ। ਸਰਦਾਰ ਹਰਚੰਦ ਸਿੰਘ ਬਰਸਟ ਨੇ ਅੱਗੇ ਕਿਹਾ ਕਿ ਉਨ੍ਹਾਂ ਵਰਗੇ ਹੋਰ ਉੱਘੇ ਲੀਡਰਾਂ ਅਤੇ ਆਮ ਲੋਕਾਂ ਦਾ ਪਾਰਟੀ ਵਿੱਚ ਦਿਲ ਖੋਲ ਕੇ ਸਵਾਗਤ ਹੈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਸਰਦਾਰ ਭਗਵੰਤ ਸਿੰਘ ਮਾਨ ਦੀਆਂ ਨੀਤੀਆ ਨੂੰ ਵੇਖਦੇ ਹੋਏ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਲੋਕਾਂ ਨੂੰ ਆਪਣੇ ਦਿਲਾਂ ਵਿੱਚ 'ਤੇ ਪਾਰਟੀ ਵਿਚ ਥਾਂ ਦੇਵਾਂਗੇ ਅਤੇ ਹਰ ਤਬਕੇ ਦੇ ਲੋਕਾਂ ਨੂੰ ਬਰਾਬਰ ਨਾਲ ਲੈਕੇ ਚਲਣਗੇ।
'ਆਪ' ਵਲੋਂ ਜਲੰਧਰ ਜ਼ਿਮਨੀ ਚੋਣ ਲਈ ਇਥੇ ਗੁਰੂ ਰਵਿਦਾਸ ਚੌਂਕ ਵਿਖੇ ਬਣਾਏ ਗਏ ਚੋਣ ਦਫ਼ਤਰ ਵਿਖੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸੰਯੁਕਤ ਅਕਾਲੀ ਦਲ ਦੇ ਆਗੂਆਂ ਜੁਗਰਾਜ ਪਾਲ ਸਿੰਘ ਸ਼ਾਹੀ ਮੌਜੂਦਾ ਸੰਯੁਕਤ ਅਕਾਲੀ ਦਲ ਪ੍ਰਧਾਨ, ਮਨਜੀਤ ਸਿੰਘ, ਸੁਰਿੰਦਰ ਕੁਮਾਰ , ਬਲਦੇਵ ਸਿੰਘ, ਚੰਦਨ ਅਰੋੜਾ ਤੇ ਹੋਰ ਕਈ ਅਕਾਲੀ ਦਲ ਦੇ ਆਗੂ ਸਾਹਿਬ ਅਤੇ ਬਹੁਜਨ ਸਮਾਜ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਵਾਲਿਆਂ ਵਿੱਚ ਜਸਵਿੰਦਰ ਸਿੰਘ ਜੱਸੀ, ਬਾਬਾ ਚੀਮਾ, ਗੁਰਦੀਪ ਸਿੰਘ, ਗੁਰਮੁਖ ਸਿੰਘ, ਰਮਨ ਕੁਮਾਰ, ਪ੍ਰਭ ਦਿਆਲ, ਅਜੈ ਕੁਮਾਰ, ਮਨੋਜ ਕੁਮਾਰ, ਲਵਪ੍ਰੀਤ ਸਿੰਘ, ਰਕੇਸ਼ ਕੁਮਾਰ 'ਤੇ ਵੱਡੀ ਗਿਣਤੀ ਵਿੱਚ ਹੋਰ ਪਾਰਟੀ ਵਰਕਰ ਮੌਜੂਦ ਸਨ।
'ਆਪ' ਵਿੱਚ ਸ਼ਾਮਲ ਹੋਣ ਵਾਲਿਆਂ ਨੇ ਕਿਹਾ ਕਿ ਉਹ ਸਾਰੇ 'ਆਪ' ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋਕੇ ਆਪਣੀਆਂ ਪਾਰਟੀਆਂ ਛੱਡ ਕੇ 'ਆਪ' ਵਿੱਚ ਸ਼ਾਮਲ ਹੋਏ ਹਨ ਕਿਉਂਕਿ ਪਿਛਲੀਆਂ ਸਰਕਾਰਾਂ ਨੇ ਉਨ੍ਹਾਂ ਨੂੰ ਅੱਗੇ ਆਉਣ ਦਾ ਮੌਕਾ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆ ਨੂੰ ਘਰ ਘਰ ਤੱਕ ਪਹੁੰਚਾਉਣਾ ਚਾਹੁੰਦੇ ਹਨ ਤਾਂ ਜੋ ਸਰਕਾਰ ਹੋਰ ਵਧੀਆ ਅਤੇ ਨਵੀਆਂ ਨਵੀਆਂ ਨੀਤੀਆਂ ਲੈਕੇ ਆ ਸਕੇ।