ਵੱਡੀ ਵਾਰਦਾਤ! ਨੌਜਵਾਨ ਕਿਸਾਨ ਦਾ ਗੋਲੀਆਂ ਮਾਰ ਕੇ ਕਤਲ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ 9 ਅਕਤੂਬਰ 2024 ਫਰੀਦਕੋਟ ਦੇ ਪਿੰਡ ਹਰੀ ਨੌਂ ਚ ਤਿੰਨ ਅਣਪਛਾਤੇ ਬਾਇਕ ਸਵਾਰਾਂ ਵੱਲੋਂ ਇੱਕ ਨੌਜਵਾਨ ਕਿਸਾਨ ਤੇ ਫਾਇਰਿੰਗ ਕਰ ਦਿੱਤੀ। ਇਸ ਹਮਲੇ ਵਿਚ ਨੌਜਵਾਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ਼ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਫ਼ਰੀਦਕੋਟ ਵਿਖੇੇ ਲਿਆਂਦਾ ਗਿਆ, ਜਿਥੇ ਡਾਕਟਰਾਂ ਵੱਲੋਂ ਉਸਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਮ੍ਰਿਤਕ ਨੌਜਵਾਨ ਦੀ ਪਛਾਣ ਗੁਰਪ੍ਰੀਤ ਸਿੰਘ (ਉਮਰ 32 ਸਾਲ) ਵਜੋਂ ਹੋਈ ਹੈ।
ਹੋਰ ਵੇਰਵਿਆਂ ਦੀ ਉਡੀਕ