← ਪਿਛੇ ਪਰਤੋ
ਵੱਡੀ ਖ਼ਬਰ: ਪੰਜਾਬ 'ਚ 15 ਅਕਤੂਬਰ ਨੂੰ ਹੋਣਗੀਆਂ ਪੰਚਾਇਤੀ ਚੋਣਾਂ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 25 ਸਤੰਬਰ 2024- ਪੰਜਾਬ ਵਿਚ ਪੰਚਾਇਤੀ ਚੋਣਾਂ ਦਾ ਐਲਾਨ ਹੋ ਗਿਆ ਹੈ। 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਹੋਣਗੀਆਂ। ਪੋਲਿੰਗ ਸਮਾਂ 8 ਵਜੇ ਤੋਂ ਸ਼ਾਮ 4 ਵਜੇ ਤੱਕ ਦਾ ਹੋਵੇਗਾ। ਚੋਣ ਕਮਿਸ਼ਨ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਚੋਣਾਂ ਲਈ ਨਾਮਜ਼ਦਗੀ ਪੱਤਰ 27 ਸਤੰਬਰ ਤੋਂ ਸ਼ੁਰੂ ਹੋਣਗੇ ਅਤੇ 4 ਅਕਤੂਬਰ ਨੂੰ ਨਾਮਜ਼ਦਗੀ ਦਾਖਲ ਕਰਨ ਦੀ ਆਖਰੀ ਮਿਤੀ ਹੋਵੇਗੀ। ਰਾਜ ਕਮਲ ਚੌਧਰੀ ਨੇ ਦੱਸਿਆ ਕਿ ਰਾਜ ਵਿੱਚ ਕੁੱਲ 13237 ਗ੍ਰਾਮ ਪੰਚਾਇਤਾਂ ਹਨ। ਸੂਬੇ ਵਿੱਚ 19110 ਪੋਲਿੰਗ ਬੂਥ ਬਣਾਏ ਜਾਣਗੇ। ਕੁੱਲ ਰਜਿਸਟਰਡ ਵੋਟਰ 13397932 ਹਨ। ਵੋਟਿੰਗ ਬੈਲਟ ਬਕਸਿਆਂ ਰਾਹੀਂ ਕੀਤੀ ਜਾਵੇਗੀ।
Total Responses : 0