- ਤਖ਼ਤ ਸ੍ਰੀ ਹਜੂਰ ਸਾਹਿਬ ਤੋਂ ਪਰਤੇ ਸ਼ਰਧਾਲੂਆਂ ਲਈ ਏਕਾਂਤਵਾਸ ਕੇਂਦਰਾਂ ਵਿਚ ਵਧੀਆ ਪ੍ਰਬੰਧ
ਗੁਰਦਾਸਪੁਰ, 6 ਮਈ 2020 - ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੀ ਅਗਵਾਈ ਹੇਠ ਜ਼ਿਲਾ ਪ੍ਰਸ਼ਾਸਨ ਵਲੋਂ ਤਖਤ ਸ੍ਰੀ ਹਜੂਰ ਸਾਹਿਬ ਤੋਂ ਪਰਤੇ ਸ਼ਰਧਾਲੂ, ਜੋ ਵੱਖ-ਵੱਖ ਕੇਂਦਰਾਂ ਵਿਚ ਰਹਿ ਰਹੇ ਹਨ , ਉਨਾਂ ਦੇ ਰਹਿਣ ਅਤੇ ਖਾਣ ਪੀਣ ਦੇ ਵਧੀਆ ਪ੍ਰਬੰਧ ਕੀਤੇ ਗਏ ਹਨ ਅਤੇ ਸ਼ਰਧਾਲੂਆਂ ਵਲੋਂ ਪ੍ਰ੍ਰਸ਼ਾਸਨ ਵਲੋਂ ਕੀਤੇ ਗਏ ਪ੍ਰਬੰਧਾਂ 'ਤੇ ਤਸੱਲੀ ਪ੍ਰਗਟਾਈ ਗਈ ਹੈ।
ਡੇਰਾ ਬਾਬਾ ਨਾਨਕ ਦੇ ਸਕੂਲ ਵਿਚ ਏਕਾਂਤਵਾਸ ਕੀਤੇ ਸ਼ਰਧਾਲੂ ਰਾਕੇਸ ਕੁਮਾਰ ਨੇ ਦੱਸਿਆ ਕਿ ਜਿਲਾ ਪ੍ਰਸ਼ਾਸਨ ਵਲੋਂ ਉਨਾਂ ਦੇ ਰਹਿਣ ਤੇ ਖਾਣ ਪੀਣ ਦੇ ਵਧੀਆਂ ਪ੍ਰਬੰਧ ਕੀਤੇ ਗਏ ਹਨ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ਰਧਾਲੂਆਂ ਨੂੰ ਤਖਤ ਸ੍ਰੀ ਹਜੂਰ ਸਾਹਿਬ ਤੋਂ ਵਿਸ਼ੇਸ ਬੱਸਾਂ ਰਾਹੀਂ ਲਿਆਂਦਾ ਗਿਆ। ਏਕਾਂਤਵਾਸ ਕੇਂਦਰ ਵਿਚ ਜਿਲਾ ਪ੍ਰਸ਼ਾਸਨ ਵਲੋਂ ਖਾਣੇ ਤੋ ਫਲ, ਦੁੱਧ, ਦਹੀ, ਸਮੋਸੇ ਆਦਿ ਮੁਹੱਈਆ ਕਰਵਾਏ ਜਾ ਰਹੇ ਅਤੇ ਘਰ ਵਰਗਾ ਮਾਹੋਲ ਪ੍ਰਦਾਨ ਕੀਤਾ ਗਿਆ ਹੈ।
ਸ਼ਰਧਾਲੂਆਂ ਦੱਸਿਆ ਕਿ ਜਿਲਾ ਪ੍ਰਸ਼ਾਸਨ ਵਲੋਂ ਸਾਡੇ ਰਹਿਣ ਦੇ ਸਾਰੇ ਵਧੀਆ ਪ੍ਰਬੰਧ ਕੀਤੇ ਹਨ। ਸਾਡੇ ਸਾਰਿਆਂ ਦੇ ਕੋਰੋਨਾ ਟੈਸਟ ਲਏ ਜਾ ਚੁੱਕੇ ਹਨ ਅਤੇ ਬਜੁਰਗਾਂ ਤੇ ਬੱਚਿਆਂ ਦੇ ਰਹਿਣ ਲਈ ਦੀ ਵੀ ਕੋਈ ਮੁਸ਼ਕਿਲ ਨਹੀ । ਖਾਣਪੀਣ, ਬਾਥਰੂਮ, ਕਮਰਿਆਂ ਅਤੇ ਪੱਖਿਆਂ ਦੇ ਵਧੀਆ ਪ੍ਰਬੰਧ ਹਨ। ਉਨਾਂ ਕਿਹਾ ਕਿ ਰੋਜਾਨਾ ਅਧਿਕਾਰੀਆਂ ਵਲੋਂ ਉਨਾਂ ਦਾ ਹਾਲ ਪੁੱਛਿਆ ਜਾਂਦਾ ਹੈ ਅਤੇ ਹਰ ਲੋੜੀਦੀ ਜਰੂਰਤ ਪੂਰੀ ਕੀਤੀ ਗਈ ਹੈ।
ਇਸ ਮੌਕੇ ਐਸ.ਡੀ.ਐਮ ਗੁਰਸਿਮਰਨ ਸਿੰਘ ਢਿੱਲੋਂ ਨੇ ਦੱਸਿਆ ਕਿ ਇਸ ਏਕਾਂਤਵਾਸ ਕੇਂਦਰ ਵਿਚ 02 ਬੱਚੇ, 23 ਪੁਰਸ਼ ਅਤੇ 05 ਔਰਤਾਂ ਹਨ , ਜਿਨਾਂ ਨੂੰ ਡਿਪਟੀ ਕਮਿਸ਼ਨਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਦਿਨ-ਰਾਤ ਹਰ ਸਹੂਲਤ ਦਾ ਖਿਆਲ ਰੱਖਿਆ ਜਾ ਰਿਹਾ ਹੈ ਅਤੇ ਬੱਚਿਆਂ , ਨੋਜਵਾਨਾਂ, ਬਜੁਰਗਾਂ ਤੇ ਅੋਰਤਾਂ ਨੂੰ ਲੋੜੀਦੀ ਸਹੂਲਤ ਪੁਜਦਾ ਕੀਤੀ ਗਈ ਹੈ। ਉਨਾਂ ਦੱਸਿਆ ਕਿ ਇਥੇ ਤਾਇਨਾਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਵਲੋਂ ਸ਼ਰਧਾਲੂਆਂ ਦੇ ਰਹਿਣ ਸਬੰਧੀ ਚੋਵੀਂ ਘੰਟੇ ਖਿਆਲ ਰੱਖਿਆ ਜਾ ਰਿਹਾ ਹੈ।