ਸ਼ਰਾਬ ਦੀ ਹੋਮ ਡਲਿਵਰੀ ਬਾਰੇ ਕਿ ਹੋਇਆ ਫੈਸਲਾ ? ਵੇਖੋ ਇਹ ਰਿਪੋਰਟ
ਚੰਡੀਗੜ੍ਹ, 13 ਮਈ , 2020 : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਦੀ ਆਬਕਾਰੀ ਨੀਤੀ ਬਾਰੇ ਫੈਸਲਾ ਲੈਣ ਸਮੇਂ ਸ਼ਰਾਬ ਦੀ ਹੋਮ ਡਲਿਵਰੀ ਬਾਰੇ ਫੈਸਲਾ ਕੀਤਾ ਗਿਆ ਕਿ ਹੋਮ ਡਲਿਵਰੀ ਬਾਰੇ ਅਧਿਕਾਰ ਸ਼ਰਾਬ ਦੇ ਠੇਕੇਦਾਰਾਂ ਕੋਲ ਰਹਿਣਗੇ ਅਤੇ ਸਰਕਾਰ ਨੇ ਬਿਆਨ ਵਿਚ ਕਿਹਾ ਕਿ ਸ਼ਰਾਬ ਦੀ ਘਰਾਂ ਤੱਕ ਸਪਲਾਈ ਦੇ ਮੁੱਦੇ ’ਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਫੈਸਲਾ ਕੀਤਾ ਗਿਆ ਕਿ ਆਬਕਾਰੀ ਨੀਤੀ ਵਿੱਚ ਪਹਿਲਾਂ ਹੀ ਮੌਜੂਦ ਉਪਬੰਧ ਲਾਗੂ ਰਹਿਣਗੇ, ਪਰ ਇਸ ਸਬੰਧੀ ਸੁਪਰੀਮ ਕੋਰਟ ਵੱਲੋਂ ਪ੍ਰਗਟਾਈ ਰਾਇ ਦਾ ਹਵਾਲਾ ਦਿੰਦਿਆਂ ਇਨਾਂ ਵਿਕਲਪਾਂ ਦੇ ਫੈਸਲੇ ਨੂੰ ਲਇਸੈਂਸਧਾਰਕਾਂ ‘ਤੇ ਛੱਡ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਸੁਪਰੀਮ ਕੋਰਟ ਵੱਲੋਂ ਲੋਕ ਹਿੱਤ ਪਟੀਸ਼ਨ ਸਬੰਧੀ 8 ਮਈ, 2020 ਨੂੰ ਸੁਣਾਏ ਫੈਸਲੇ ਵਿੱਚ ਸ਼ਰਾਬ ਦੀ ਹੋਮ ਡਿਲੀਵਰੀ/ਅਸਿੱਧੀ ਵਿਕਰੀ ਬਾਰੇ ਸੁਝਾਅ ਦਿੱਤਾ ਗਿਆ ਸੀ ਤਾਂ ਜੋ ਲਾਕ ਡਾਊਨ ਦੌਰਾਨ ਸਮਾਜਿਕ ਦੂਰੀ ਨੂੰ ਬਹਾਲ ਰੱਖਿਆ ਜਾ ਸਕੇ।
l