ਸ਼ਵਦੇਸ਼ ਪਰਤਣ ‘ਤੇ ਸੰਤ ਸੀਚੇਵਾਲ ਦਾ ਸੰਗਤਾਂ ਵੱਲੋਂ ਨਿੱਘਾ ਸਵਾਗਤ
ਨਿਰਮਲ ਕੁਟੀਆ ਸੁਲਤਾਨਪੁਰ ਤੇ ਸੀਚੇਵਾਲ ਵਿੱਚ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਭਰੀ ਹਾਜ਼ਰੀ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ,16 ਸਤੰਬਰ 2024 ਵਾਤਾਵਰਨ ਪ੍ਰੇਮੀ ਤੇ ਰਾਜ ਸਭਾ ਮੈਬਰ ਸੰਤ ਬਲਬੀਰ ਸਿੰਘ ਸੀਚੇਵਾਲ ਆਪਣੀ 25 ਦਿਨ ਦੀ ਇੰਗਲੈਂਡ ਯਾਤਰਾ ਤੋਂ ਬਾਅਦ ਸਵਦੇਸ਼ ਪਰਤ ਆਏ ਹਨ। ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਤੇ ਸੀਚੇਵਾਲ ਵਿਖੇ ਪਹੁਚਣ ‘ਤੇ ਸੰਗਤਾਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਸੰਤ ਸੀਚੇਵਾਲ ਜੀ ਦੇ ਆਉਣ ਦੀ ਖੁਸ਼ੀ ਵਿੱਚ ਸ਼ਰਧਾਂਲੂਆਂ ਨੇ ਫੁੱਲਾਂ ਦੀ ਵਰਖਾ ਕੀਤੀ ਅਤੇ ਖੂਬਸੂਰਤ ਫੁੱਲਾਂ ਦੇ ਹਾਰ ਸੰਤ ਸੀਚੇਵਾਲ ਜੀ ਨੂੰ ਪਹਿਨਾਏ ਗਏ।
ਸੁਲਤਾਨਪੁਰ ਲੋਧੀ ਅਤੇ ਸੀਚੇਵਾਲ ਦੋਵਾਂ ਥਾਵਾਂ ‘ਤੇ ਸੰਗਤਾਂ ਵੱਡੀ ਗਿਣਤੀ ਵਿੱਚ ਪਹੁੰਚੀਆਂ ਹੋਈਆਂ ਸਨ।
ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅੱਸੂ ਦੀ ਸੰਗਰਾਂਦ ਮਨਾਉਂਦਿਆ ਕਥਾ ਕੀਤੀ। ਉਨ੍ਹਾਂ ਸੰਗਤਾਂ ਨੂੰ ਮੁਖਾਤਿਬ ਹੁੰਦਿਆ ਕਿਹਾ ਕਿ ਉਹ ਪੰਜਾਬ ਦੇ ਵਾਤਾਵਰਨ ਨੂੰ ਸਾਫ ਸੁਥਰਾ ਰੱਖਣ ਵਿੱਚ ਵੱਡਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਬਾਣੀ ਸਾਨੂੰ ਕੁਦਰਤ ਨਾਲ ਸਾਂਝ ਪਾਉਣ ਦਾ ਸੁਨੇਹਾ ਦਿੰਦੀ ਹੈ।ਉਨ੍ਹਾਂ ਕਿਹਾ ਕਿ ਕੁਦਰਤ ਨਾਲੋਂ ਟੁੱਟ ਕੇ ਮਨੁੱਖ ਨੇ ਹਮੇਸ਼ਾਂ ਵਿਕਾਸ ਦੇ ਨਾਂਅ ‘ਤੇ ਵਿਨਾਸ਼ ਹੀ ਕੀਤਾ ਹੈ। ਸੰਤ ਸੀਚੇਵਾਲ ਨੇ ਉਨ੍ਹਾਂ ਸੰਗਤਾਂ ਦਾ ਵੀ ਧੰਨਵਾਦ ਕੀਤਾ ਜਿੰਨ੍ਹਾਂ ਨੇ ਬਰਸਾਤ ਦੇ ਮੌਸਮ ਵਿੱਚ ਵੱਡੀ ਗਿਣਤੀ ਵਿੱਚ ਬੂਟੇ ਲਗਾਏ ਅਤੇ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਨੂੰ ਮਜ਼ਬੂਤ ਕਰਨ ਵਿੱਚ ਆਪਣਾ ਯੋਗਦਾਨ ਪਾਇਆ।
ਇਸੇ ਤਰ੍ਹਾਂ ਸੰਤ ਸੀਚੇਵਾਲ ਨਿਰਮਲ ਕੁਟੀਆ ਸੀਚੇਵਾਲ ਵਿੱਚ ਅੱਸੂ ਦੀ ਸੰਗਰਾਂਦ ਦੀ ਕਥਾ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਰਜੀਤ ਸਿੰਘ ਸ਼ੰਟੀ, ਗੁਰਦੇਵ ਸਿੰਘ ਫੌਜ਼ੀ, ਪ੍ਰੋ: ਰਾਮ ਮੂਰਤੀ, ਅਮਰੀਕ ਸਿੰਘ ਸੰਧੂ, ਸਤਨਾਮ ਸਿੰਘ ਸਾਧੀ ਅਤੇ ਵੱਡੀ ਗਿਣਤੀ ਵਿੱਚ ਬੀਬੀਆਂ ਵੀ ਹਾਜ਼ਰ ਸਨ।