ਫ਼ਤਹਿਗੜ੍ਹ ਸਾਹਿਬ, 7 ਦਸੰਬਰ, 2016 : ਜ਼ਿਲ੍ਹਾ ਮੈਜਿਸਟਰੇਟ ਸ. ਕਮਲਦੀਪ ਸਿੰਘ ਸੰਘਾ ਨੇ ਫੌਜਦਾਰੀ ਜਾਬਤਾ ਸੰਘਤਾ 1973 (2 ਆਫ 1974) ਦੀ ਧਾਰਾ 144 ਅਧੀਨ 21 ਦਸੰਬਰ ਤੋਂ 27 ਦਸੰਬਰ ਤੱਕ ਰੋਜਾ ਸ਼ਰੀਫ, ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਗੁਰਦੁਅਰਾ ਸ੍ਰੀ ਜੋਤੀ ਸਰੂਪ ਤੱਕ ਸੜਕ ਦੇ ਦੋਵੇਂ ਪਾਸੇ ਦੁਕਾਨਾਂ, ਸਟਾਲ ਅਤੇ ਲੰਗਰ ਲਗਾਉਣ ਅਤੇ ਗੁਰਦੁਅਰਾ ਸ੍ਰੀ ਜੋਤੀ ਸਰੂਪ ਮੋੜ ਤੋਂ ਚੁੰਗੀ ਨੰਬਰ 4 ਦੀ ਸੜਕ ਦੇ ਆਲੇ ਦੁਆਲੇ ਦੀ ਸੜਕ 'ਤੇ ਸਥਿਤ ਦੁਕਾਨਦਾਰਾਂ ਵੱਲੋਂ ਆਪਣੀ ਦੁਕਾਨ ਦੇ ਅੱਗੇ ਜਗ੍ਹਾਂ ਆਰਜੀ ਤੌਰ 'ਤੇ ਦੁਕਾਨਾਂ ਤੇ ਸਟਾਲਾਂ ਲਗਾਉਣ 'ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਰੋਜਾ ਸ਼ਰੀਫ ਤੋਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਅਤੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਤੱਕ ਆਲੇ ਦੁਆਲੇ ਦੁਕਾਨਾਂ ਲਗਾਉਣ ਅਤੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਮੋੜ ਤੋਂ ਚੁੰਗੀ ਨੰਬਰ 4 ਦੀ ਸੜਕ ਦੇ ਆਲੇ ਦੁਆਲੇ ਦੀ ਸੜਕ 'ਤੇ ਸਥਿਤ ਦੁਕਾਨਦਾਰਾਂ ਵੱਲੋਂ ਆਪਣੀਆਂ ਦੁਕਾਨਾਂ ਦੇ ਅੱਗੇ ਦੀ ਜਗ੍ਹਾ ਆਰਜੀ ਤੌਰ 'ਤੇ ਦੁਕਾਨਾਂ ਲਗਾਉਣ ਲਈ ਕਿਰਾਏ 'ਤੇ ਦੇਣ ਨਾਲ ਜਿਥੇ ਸ਼ਰਧਾਲੂਆਂ ਨੂੰ ਆਉਣ ਜਾਣ ਵਿੱਚ ਕਾਫੀ ਮੁਸ਼ਕਲ ਪੇਸ਼ ਆਉਂਦੀ ਹੈ ਉਥੇ ਹੀ ਅਜਿਹੀਆਂ ਆਰਜੀ ਲਗਾਈਆਂ ਜਾਣ ਵਾਲੀਆਂ ਦੁਕਾਨਾਂ ਕਾਰਨ ਕਿਸੇ ਤਰ੍ਹਾਂ ਦੇ ਹਾਦਸੇ ਹੋਣ ਦੀ ਸੰਭਾਵਨਾਂ ਵੀ ਬਣੀ ਰਹਿੰਦੀ ਹੈ। ਇਸ ਲਈ ਰੋਜ ਸ਼ਰੀਫ, ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਤੱਕ ਸੜਕ ਦੇ ਦੋਵੇਂ ਪਾਸੇ ਦੁਕਾਨਾਂ, ਸਟਾਲ ਤੇ ਲੰਗਰ ਲਗਾਉਣ ਨੂੰ ਰੋਕਣਾ ਜਰੂਰੀ ਹੈ।