ਸ਼ਹੀਦ ਭਗਤ ਸਿੰਘ ਨਗਰ ਵਿੱਚ ਸਾਰੇ 147 ਸ਼ਰਾਬ ਦੇ ਠੇਕੇ ਸੀਲ ਕੀਤੇ ਗਏ
- ਆਬਕਾਰੀ ਟੀਮਾਂ ਨੇ ਸ਼ਰਾਬ ਦੇ ਠੇਕਿਆਂ ਦੀ ਚੈਕਿੰਗ ਕੀਤੀ
ਨਵਾਂਸ਼ਹਿਰ, 19 ਫਰਵਰੀ 2022 - ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਣਾਈਆਂ ਗਈਆਂ ਆਬਕਾਰੀ ਟੀਮਾਂ ਵੱਲੋਂ ਚੋਣਾਂ ਨੂੰ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਲਈ ਪੂਰੀ ਚੌਕਸੀ ਰੱਖੀ ਜਾ ਰਹੀ ਹੈ।
ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੀ ਹਦੂਦ ਅੰਦਰ ਆਉਂਦੇ ਸਾਰੇ 147 ਸ਼ਰਾਬ ਦੇ ਠੇਕਿਆਂ ਨੂੰ ਸ਼ੁੱਕਰਵਾਰ ਨੂੰ ਚੋਣ ਪ੍ਰਚਾਰ ਸਮਾਪਤ ਹੋਣ ਬਾਅਦ ਸ਼ਾਮ 6 ਵਜੇ ਤੋਂ ਬਾਅਦ ਤੋਂ ਬਾਅਦ ਸੀਲ ਕਰ ਦਿੱਤਾ ਗਿਆ ਹੈ।
ਸਹਾਇਕ ਆਬਕਾਰੀ ਕਮਿਸ਼ਨਰ ਹਨੂੰਵੰਤ ਸਿੰਘ ਨੇ ਦੱਸਿਆ ਕਿ ਐਤਵਾਰ ਨੂੰ ਵੋਟਾਂ ਪੈਣ ਤੱਕ ਸ਼ਰਾਬ ਦੇ ਸਾਰੇ ਠੇਕੇ ਬੰਦ ਰਹਿਣਗੇ। ਉਨ੍ਹਾਂ ਦੱਸਿਆ ਕਿ ਵੋਟਾਂ ਦੀ ਸਮਾਪਤੀ ਤੱਕ ਕਿਸੇ ਵੀ ਹੋਟਲ, ਰੈਸਟੋਰੈਂਟ, ਕਲੱਬ ਅਤੇ ਹੋਰ ਨੂੰ ਉਨ੍ਹਾਂ ਦੇ ਅਹਾਤੇ ਵਿੱਚ ਸ਼ਰਾਬ ਨਹੀਂ ਪਰੋਸਣ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਕੋਈ ਵੀ ਵਿਅਕਤੀ ਸ਼ਰਾਬ ਸਟੋਰ ਨਹੀਂ ਕਰ ਸਕਦਾ।