ਨਵੀਂ ਦਿੱਲੀ, 26 ਨਵੰਬਰ 2020 - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਦਿਆ ਕਿਹਾ ਹੈ ਕਿਸਾਨ ਤਿੰਨ ਖੇਤੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਹਨ ਜੋ ਕਿ ਉਨ੍ਹਾਂ ਦਾ ਲੋਕਤੰਤਰੀ ਹੱਕ ਹੈ ਪਰ ਹਰਿਆਣਾ ਸਰਕਾਰ ਵੱਲੋਂ ਬਾਰਡਰ ਸੀਲ ਕਰਕੇ ਉਨ੍ਹਾਂ ਨੂੰ ਰੋਕਿਆ ਜਾ ਰਿਹਾ ਹੈ ਅਤੇ ਉਨ੍ਹਾਂ 'ਤੇ ਵਾਟਰ ਕੈਨਨ ਚਲਾਈ ਜਾ ਰਹੀ ਹੈ ਹੋ ਕਿ ਗਲਤ ਹੈ।
ਕਿਸਾਨ ਅੰਦੋਲਨ ਦੇ ਮੱਦੇਨਜਰ ਦਿੱਲੀ ਵੱਲ ਕੂਚ ਕਰਨ ਜਾ ਰਹੇ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਸਰਕਾਰ ਵੱਲੋਂ ਪੰਜਾਬ ਨਾਲ ਲੱਗਦੇ ਸਾਰੇ ਰਸਤੇ ਸੀਲ ਕਰ ਦਿੱਤੇ ਗਏ ਹਨ ਅਤੇ ਕਿਸਾਨਾਂ ਨੂੰ ਸ਼ਾਤਮਈ ਪ੍ਰਦਰਸ਼ਨ ਕਰਨ ਤੋਂ ਬਾਰਡਰ 'ਤੇ ਹਰਿਆਣਾ ਸਰਕਾਰ ਵੱਲੋਂ ਰੋਕਿਆ ਜਾ ਰਿਹਾ ਹੈ।