ਚੰਡੀਗੜ੍ਹ, 26 ਅਕਤੂਬਰ, 2016 : ਬਹਿਬਲ ਕਲਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਬਾਦਲ ਸਰਕਾਰ ਵੱਲੋਂ ਸਜ਼ਾ ਦੇਣ 'ਚ ਫੇਲ੍ਹ ਰਹਿਣ ਖਿਲਾਫ ਸ਼ਾਂਤਮਈ ਤਰੀਕੇ ਨਾਲ ਮਾਰਚ ਕੱਢ ਰਹੇ ਪੰਜਾਬ ਯੂਥ ਕਾਂਗਰਸ ਦੇ ਵਰਕਰਾਂ ਉਪਰ ਬੇਰਹਮੀ ਨਾਲ ਲਾਠੀਚਾਰਜ਼ ਦੀ ਪੰਜਾਬ ਕਾਂਗਰਸ ਨੇ ਨਿੰਦਾ ਕੀਤੀ ਹੈ।
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਇਕ ਬਿਆਨ ਰਾਹੀਂ ਪੰਜਾਬ ਯੂਥ ਕਾਂਗਰਸ ਪ੍ਰਧਾਨ ਅਮਰਪ੍ਰੀਤ ਸਿੰਘ ਲਾਲੀ ਦੀ ਅਗਵਾਈ ਹੇਠ ਪ੍ਰਦਰਸ਼ਨ ਕਰ ਰਹੇ ਯੂਥ ਕਾਂਗਰਸੀ ਵਰਕਰਾਂ ਨੂੰ ਮੁੱਖ ਮੰੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਨਿਵਾਸ ਵੱਲ ਵੱਧਣ ਤੋਂ ਰੋਕਣ ਲਈ ਉਨ੍ਹਾਂ ਉਪਰ ਲਾਠੀਚਾਰਜ਼ ਤੇ ਪਾਣੀ ਦੀਅ ਬੋਛਾਰਾਂ ਚਲਾਉਣ ਦੀ ਨਿੰਦਾ ਕੀਤੀ। ਲਾਲੀ ਸਮੇਤ ਪਾਰਟੀ ਵਰਕਰਾਂ ਤੇ ਵਲੰਟਿਅਰਾਂ ਨੂੰ ਬਾਦਲ ਦੀ ਕੋਠੀ ਪਹੁੰਚਣ ਤੋਂ ਪਹਿਲਾਂ ਪੁਲਿਸ ਵੱਲੋਂ ਹਿਰਾਸਤ 'ਚ ਲੈ ਲਿਆ ਗਿਆ।
ਜਿਸ 'ਤੇ ਪ੍ਰਦੇਸ਼ ਕਾਂਗਰਸ ਦੇ ਆਗੂਆਂ ਨੇ ਪੰਜਾਬ ਯੂਥ ਕਾਂਗਰਸ ਦੇ ਵਰਕਰਾਂ ਉਪਰ ਬੇਰਹਮੀ ਨਾਲ ਹਮਲਾ ਕਰਨ ਵਾਲੇ ਦੋਸ਼ੀ ਪੁਲਿਸ ਅਫਸਰਾਂ ਖਿਲਾਫ ਤੁਰੰਤ ਤੇ ਸਖ਼ਤ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਹੈ।
ਪ੍ਰਦੇਸ਼ ਕਾਂਗਰਸ ਦੇ ਆਗੂਆਂ ਹਰਦਿਆਲ ਕੰਬੋਜ, ਕੁਲਜੀਤ ਨਾਗਰਾ ਤੇ ਰਣਦੀਪ ਨਾਭਾ ਨੇ ਇਸ ਘਟਨਾ ਨੂੰ ਪੁਲਿਸ ਦੀ ਲੋਕਤੰਤਰ ਦੀ ਅਵਾਜ਼ ਦਬਾਉਣ ਦੀ ਕੋਸ਼ਿਸ਼ ਕਰਾਰ ਦਿੱਤਾ ਹੈ। ਇਸ ਦੌਰਾਨ 1500 ਯੂਥ ਕਾਂਗਰਸੀ ਵਰਕਰਾਂ 'ਚੋਂ 400 ਦੇ ਕਰੀਬ ਔਰਤਾਂ ਸਨ, ਜਿਨ੍ਹਾਂ ਨੂੰ ਪੁਲਿਸ ਦੇ ਤਾਨਾਸ਼ਾਹੀ ਲਾਠੀਚਾਰਜ਼ ਨੇ ਨਹੀਂ ਬਖਸ਼ਿਆ।
ਉਨ੍ਹਾਂ ਨੇ ਕਿਹਾ ਕਿ ਇਸ ਘਟਨਾ ਨੂੰ ਇਕ ਸਾਲ ਤੋਂ ਵੱਧਦਾ ਸਮਾਂ ਬੀਤ ਜਾਣ ਦੇ ਬਾਵਜੂਦ ਅਕਾਲੀ ਸਰਕਾਰ ਹਾਲੇ ਤੱਕ ਬਹਿਬਲ ਕਲਾਂ ਦੇ ਦੋਸ਼ੀ ਪੁਲਿਸ ਅਫਸਰਾਂ ਦੀ ਪਛਾਣ ਨਹੀਂ ਕਰ ਸਕੀ ਹੈ, ਜਿਸ ਦੌਰਾਨ ਪੁਲਿਸ ਫਾਇਰਿੰਗ ਦੌਰਾਨ ਦੋ ਪ੍ਰਦਰਸ਼ਨਕਾਰੀ ਮਾਰੇ ਗÂੈ ਸਨ ਅਤੇ ਕਈ ਜ਼ਖਮੀ ਹੋ ਗਏ ਸਨ। ਪ੍ਰਦੇਸ਼ ਕਾਂਗਰਸ ਦੇ ਆਗੂਆਂ ਨੇ ਖੁਲਾਸਾ ਕੀਤਾ ਕਿ ਇਸ ਸੱਚਾਈ ਦੇ ਬਾਵਜੂਦ ਜ਼ੋਰਾ ਸਿੰਘ ਕਮਿਸ਼ਨ ਨੇ 30 ਜੂਨ, 2016 'ਚ ਦਿੱਤੀ ਰਿਪੋਰਟ ਨੇ ਬਹਿਬਲ ਕਲਾਂ ਦੀ ਘਟਨਾ ਲਈ ਪੁਲਿਸ ਵਾਲਿਆਂ ਨੂੰ ਸ਼ੱਕ ਦੇ ਘੇਰੇ 'ਚ ਲਿਆ ਦਿੱਤਾ ਸੀ।
ਪੰਜਾਬ ਕਾਂਗਰਸ ਦੇ ਆਗੂਆਂ ਨੇ ਪੰਜਾਬ ਯੂਥ ਕਾਂਗਰਸ ਦੇ ਪ੍ਰਦਰਸ਼ਨਕਾਰੀਆਂ ਉਪਰ ਪੁਲਿਸ ਦੀ ਤਾਨਾਸ਼ਾਹੀ ਕਾਰਵਾਈ ਦੀ ਨਿੰਦਾ ਕੀਤੀ ਹੈ। ਉਨ੍ਹਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਅਜਿਹੀਆਂ ਘਟਨਾਵਾਂ ਪੰਜਾਬ ਦੇ ਲੋਕਾਂ ਲਈ ਨਿਆਂ ਵਾਸਤੇ ਅਵਾਜ਼ ਚੁੱਕਣ ਤੋਂ ਉਨ੍ਹਾਂ ਨੂੰ ਨਹੀਂ ਰੋਕ ਸਕਦੀਆਂ।
ਜਿਹੜੇ ਬਾਦਲ ਸ਼ਾਸਨ ਦੌਰਾਨ ਬੇਅਦਬੀ ਦੀਆਂ ਘਟਨਾਵਾਂ ਅਤੇ ਵੱਖ ਵੱਖ ਧਾਰਮਿਕ ਆਗੂਆਂ ਤੇ ਪ੍ਰਚਾਰਕਾਂ ਉਪਰ ਹਮਲਿਆਂ 'ਚ ਵੱਡੇ ਪੱਧਰ 'ਤੇ ਵਾਧੇ ਲਈ ਵਰ੍ਹੇ। ਉਨ੍ਹਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਅਜਿਹੀਆਂ ਘਟਨਾਵਾਂ 'ਤੇ ਲਗਾਮ ਲਗਾਉਣ 'ਚ ਫੇਲ੍ਹ ਰਹੀ ਸ੍ਰੋਮਣੀ ਅਕਾਲੀ ਦਲ ਸਰਕਾਰ ਸੂਬੇ 'ਚ ਧਾਰਮਿਕ ਵਿਰੋਧ ਤੇ ਸੰਪ੍ਰਦਾਇਕ ਅਸ਼ਾਂਤੀ ਨੂੰ ਵਾਧਾ ਦੇ ਰਹੀ ਹੈ ਬਾਦਲਾਂ ਵੱਲੋਂ ਸੱਤਾ ਸੰਭਾਲਣ ਤੋਂ ਬਾਅਦ ਕਾਨੂੰਨ ਤੇ ਵਿਵਸਥਾ ਦੀ ਮਸ਼ੀਨਰੀ ਪੂਰੀ ਤਰ੍ਹਾਂ ਨਾਲ ਢਹਿ ਚੁੱਕੀ ਹੈ।