ਸ਼ੁੱਧ ਵਾਤਾਵਰਣ ਦੀ ਸਿਰਜਣਾ ਲਈ ਹਰ ਨਾਗਰਿਕ ਪਾਵੇ ਅਪਣਾ ਬਣਦਾ ਯੋਗਦਾਨ-ਐਂਟੀ ਡਰੱਗ ਐਨ.ਜੀ.ਓ
- ਲੁਧਿਆਣਾ ਰੋਡ ਤੇ ਹੱਥਾਂ ਵਿੱਚ ਬੈਨਰ ਅਤੇ ਤਖਤੀਆਂ ਫੜ ਕੇ ਪੌਦੇ ਲਗਾਉਣ ਲਈ ਲੋਕਾਂ ਨੂੰ ਕੀਤਾ ਜਾਗਰੂਕ
ਮੁਹੰਮਦ ਇਸਮਾਈਲ ਏਸ਼ੀਆ
ਮਾਲੇਰਕੋਟਲਾ, 14 ਜੁਲਾਈ: 2024 - ਮਾਨਸੂਨ ਦੇ ਮੌਸਮ ਦੇ ਮੱਦੇਨਜ਼ਰ ਵਾਤਾਵਰਣ ਨੂੰ ਹਰਿਆ ਭਰਿਆ ਬਣਾਉਣ ਲਈ ‘ਆਓ ਰੁੱਖ ਲਗਾਈਏ, ਧਰਤੀ ਨੂੰ ਬਚਾਈਏ’ ਦੇ ਨਾਅਰੇ ਹੇਠ ਜ਼ਿਲਾ ਮਾਲੇਰਕੋਟਲਾ ਅੰਦਰ ਪੌਦੇ ਲਗਾ ਕੇ ਜਾਗਰੂਕ ਕਰਨ ਲਈ ਆਪਣੀਆਂ ਸੇਵਾਵਾਂ ਦੇ ਰਹੀ ਪ੍ਰਸਿੱਧ ਐਨਜੀਓ ਐਂਟੀ ਡਰੱਗ ਵੱਲੋਂ ਪ੍ਰਧਾਨ ਮੁਹੰਮਦ ਕਫੀਲ ਖਾਨ ਦੀ ਅਗਵਾਈ ਹੇਠ ਅੱਜ ਲੁਧਿਆਣਾ ਰੋਡ ਤੇ ਹੱਥਾਂ ਵਿੱਚ ਬੈਨਰ ਅਤੇ ਤਖਤੀਆਂ ਫੜ ਕੇ ਪੌਦੇ ਲਗਾਉਣ ਲਈ ਲੋਕਾਂ ਨੂੰ ਜਾਗਰੂਕ ਕੀਤਾ।
ਇਸ ਮੌਕੇ ਤੇ ਉਹਨਾਂ ਦੱਸਿਆ ਕਿ ਉਨ੍ਹਾਂ ਵੱਲੋਂ ਅੱਜ ਵਿਸ਼ੇਸ਼ ਤੌਰ ’ਤੇ ਵਿੱਢੀ ਮੁਹਿੰਮ ਤਹਿਤ ਵਾਤਾਵਰਣ ਨੂੰ ਸ਼ੁੱਧ ਰੱਖਣ ਦਾ ਖਾਸ ਸੁਨੇਹਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹਰ ਨਾਗਰਿਕ ਦਾ ਮੁੱਢਲਾ ਫਰਜ਼ ਬਣਾ ਹੈ ਕਿ ਉਹ ਵਾਤਾਵਰਣ ਦੀ ਸਾਂਭ ਸੰਭਾਲ ਵਿਚ ਆਪਣਾ ਯੋਗਦਾਨ ਪਾਵੇ ਤਾਂ ਜੋ ਸ਼ੁੱਧ ਵਾਤਾਵਰਣ ਸਿਰਜਿਆ ਜਾ ਸਕੇ।
ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਵਾਤਾਵਰਣ ਪ੍ਰਤੀ ਸੁਚੇਤ ਹੋਣ ਦੀ ਜ਼ਰੂਰਤ ਹੈ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਤੰਦਰੁਸਤ ਮਾਹੌਲ ਪ੍ਰਦਾਨ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਅਜਿਹੇ ਉਪਰਾਲੇ ਜਾਰੀ ਰਹਿਣਗੇ। ਇਸ ਮੌਕੇ ਤੇ ਉਹਨਾਂ ਦੇ ਨਾਲ ਕਫੀਲ ਪ੍ਰਧਾਨ, ਮਾਨ ਸਾਬ, ਗਿਲਮਾਨ ਪ੍ਰਧਾਨ, ਇਕਬਾਲ ਸੁੱਖੀ, ਪ੍ਰੀਤ ਬਿੰਜੋਕੀ , ਲਿਆਕਤ ਭੇਣੀ ਆਦਿ ਹਾਜ਼ਰ ਸਨ।