ਸ਼੍ਰੀ ਆਨੰਦਪੁਰ ਸਾਹਿਬ ਦੇ ਭਾਈ ਜੈਤਾ ਜੀ ਸਿਵਲ ਹਸਪਤਾਲ ਵਿੱਚ ਲੈਵਲ-2 ਬੈਡ ਦੀ ਸਹੂਲਤ ਉਪਲੱਬਧ ਕਰਵਾਈ - ਐਸ ਡੀ ਐਮ
ਹਰੀਸ਼ ਕਾਲੜਾ
- ਵੈਕਸੀਨੇਸ਼ਨ ਸੈਂਟਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਚ ਕੀਤਾ ਤਬਦੀਲ-ਚਰਨਜੀਤ ਕੁਮਾਰ ਐਸ ਐਮ ਓ
ਸ੍ਰੀ ਅਨੰਦਪੁਰ ਸਾਹਿਬ 15 ਮਈ 2021 - ਲੋਕਾਂ ਦੀ ਸਿਹਤ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵਲੋਂ ਲਗਾਤਾਰ ਦਿਸ਼ਾ ਨਿਰਦੇਸ਼ ਦਿੱਤੇ ਜਾ ਰਹੇ ਹਨ। ਸਿਹਤ ਵਿਭਾਗ ਦੀਆ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਜਿਲ੍ਹਾ ਪ੍ਰਸਾਸ਼ਨ ਵਲੋਂ ਲੋੜੀਦੇ ਢੁਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ।
ਇਹ ਜਾਣਕਾਰੀ ਉਪਮੰਡਲ ਮੈਜਿਸਟਰੇਟ ਮੈਡਮ ਕਨੂ ਗਰਗ ਪੀ ਸੀ ਐਸ ਨੇ ਅੱਜ ਦਿੰਦਿਆਂ ਦੱਸਿਆ ਕਿ ਵੈਕਸੀਨੇਸ਼ਨ ਸੈਂਟਰ ਨੂੰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ਿਫਟ ਕੀਤਾ ਗਿਆ ਹੈ। ਪਹਿਲਾਂ ਟੀਕਾਕਰਨ ਲਈ ਲੋਕ ਭਾਈ ਜੈਤਾ ਜੀ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਆਉਦੇ ਸਨ। ਇਹ ਫੈਸਲਾ ਹਸਪਤਾਲ ਵਿਚ ਆਉਣ ਵਾਲੇ ਮਰੀਜਾਂ, ਟੈਸਟਿੰਗ ਅਤੇ ਸੈਪਲਿੰਗ ਦੇ ਚੱਲ ਰਹੇ ਕੇਂਦਰ ਅਤੇ ਟੀਕਾਕਰਨ ਲਈ ਆਉਣ ਵਾਲੇ ਲੋਕਾਂ ਦੀ ਵਧੇਰੇ ਗਿਣਤੀ ਹੋਣ ਕਾਰਨ ਲਿਆ ਗਿਆ ਹੈ ਤਾਂ ਕਿ ਕੋਵਿਡ ਦੀਆਂ ਸਾਵਧਾਨੀਆਂ ਜਿਵੇਂ ਕਿ ਸਮਾਜਿਕ ਵਿੱਥ ਰੱਖਣਾ ਆਦਿ ਦੀ ਸਹੀ ਢੰਗ ਨਾਲ ਪਾਲਣਾ ਨੂੰ ਯਕੀਨੀ ਬਣਾਇਆ ਜਾ ਸਕੇ। ਉਹਨਾਂ ਕਿਹਾ ਕਿ ਅਸੀਂ ਸਮੇਂ ਸਮੇਂ ਤੇ ਲੋਕਾਂ ਤੋਂ ਸਹਿਯੋਗ ਦੀ ਮੰਗ ਕਰ ਰਹੇ ਹਾਂ ਕਿਉਂਕਿ ਕਿ ਸੰਕਰਮਣ ਦੀ ਲੜੀ ਨੂੰ ਤੋੜਨਾ ਬੇਹੱਦ ਜਰੂਰੀ ਹੈ।
ਡਾ ਚਰਨਜੀਤ ਕੁਮਾਰ ਸੀਨੀਅਰ ਮੈਡੀਕਲ ਅਫਸਰ ਭਾਈ ਜੈਤਾ ਜੀ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਨੇ ਦੱਸਿਆ ਕਿ ਹਸਪਤਾਲ ਵਿੱਚ ਲੈਵਲ-2 ਬੈਡ ਦੀ ਘਾਟ ਦੇ ਮਾਮਲੇ ਨੂੰ ਗੰਭੀਰਤਾ ਨਾਲ ਵਿਚਾਰਦੇ ਹੋਏ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਸੋਨਾਲੀ ਗਿਰਿ ਨੇ ਜਿਲ੍ਹੇ ਦੇ ਹਸਪਤਾਲਾਂ ਵਿੱਚ ਕਰੋਨਾ ਮਰੀਜਾ ਲਈ ਲੈਵਲ-2 ਬੈਡ ਦੀ ਗਿਣਤੀ ਵਿੱਚ ਵਾਧਾ ਕਰਨ ਲਈ ਨਿਰਦੇਸ਼ ਦਿੱਤੇ ਸਨ। ਇਸਦੇ ਤਹਿਤ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਅਤੇ ਐਨ ਐਫ ਐਲ ਨੰਗਲ ਵਿੱਚ 20-20 ਬੈਡ ਲੈਵਲ-2 ਦਾ ਪ੍ਰਬੰਧ ਕੀਤਾ ਗਿਆ ਹੈ ਜਿਥੇ ਲੋੜੀਦੀ ਮਾਤਰਾ ਵਿੱਚ ਆਕਸੀਜਨ ਅਤੇ ਹੋਰ ਸਹੂਲਤਾਂ ਉਪਲੱਬਧ ਹਨ।
ਉਹਨਾਂ ਕਿਹਾ ਕਿ ਜਦੋਂ ਵੀ ਕਿਸੇ ਤਰ੍ਹਾਂ ਦੇ ਬੀਮਾਰੀ ਦੇ ਸੰਕੇਤ ਮਿਲਦੇ ਹਨ ਜਾਂ ਲੱਛਣ ਨਜਰ ਆਉਦੇ ਹਨ, ਤੁਰੰਤ ਸੈਪਲਿੰਗ ਅਤੇ ਟੈਸਟਿੰਗ ਕਰਵਾਉਣੀ ਬੇਹੱਦ ਜਰੂਰੀ ਹੈ ਜਿਸ ਨਾਲ ਸਮਾਂ ਰਹਿੰਦੇ ਘਰ ਵਿੱਚ ਹੀ ਆਈਸੋਲੇਟ ਹੋ ਕੇ ਜਾਂ ਬੀਮਾਰੀ ਦੇ ਗੰਭੀਰ ਹੋਣ ਤੋਂ ਪਹਿਲਾਂ ਇਸਦਾ ਇਲਾਜ ਕਰਵਾਇਆ ਜਾਵੇ। ਉਹਨਾਂ ਕਿਹਾ ਕਿ ਲੋਕਾਂ ਤੋਂ ਪੂਰੇ ਸਹਿਯੋਗ ਦੀ ਆਸ ਹੈ ਜਦੋਂ ਤੱਕ ਹਰ ਕੋਈ ਸੁਰੱਖਿਅਤ ਨਹੀਂ ਉਸ ਵੇਲੇ ਤੱਕ ਕੋਈ ਵੀ ਸੁਰੱਖਿਅਤ ਨਹੀਂ।