ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ ਦਾ ਜੋੜ ਮੇਲਾ ਹੋਇਆ ਸ਼ੁਰੂ
3 ਸਤੰਬਰ ਨੂੰ ਹੋਵੇਗਾ ਮਹਾਨ ਨਗਰ ਕੀਰਤਨ
ਰੋਹਿਤ ਗੁਪਤਾ,ਬਾਬੂਸ਼ਾਹੀ ਨੈਟਵਰਕ
ਗੁਰਦਾਸਪੁਰ 01 ਸਤੰਬਰ 2022
ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਹਰ ਸਾਲ ਬਟਾਲਾ ਵਿਖੇ ਸੰਗਤ ਵਲੋਂ ਧਾਰਮਿਕ ਸ਼ਰਧਾ ਨਾਲ ਮਨਾਇਆ ਜਾਂਦਾ ਹੈ ਅਤੇ ਇਸ ਵਾਰ ਵੀ ਇਸ ਵਿਆਹ ਪੁਰਬ ਨੂੰ ਲੈ ਕੇ ਅੱਜ ਇਹ ਤਿੰਨ ਦਿਨ ਦਾ ਜੋੜ ਮੇਲੇ ਦੀ ਸ਼ੁਰੂਆਤ ਹੋਈ ਹੈ। ਸਿੱਖਾਂ ਦੇ ਪਹਿਲੇ ਗੁਰੂ ਗੁਰੂ ਨਾਨਕ ਦੇਵ ਜੀ ਬਟਾਲਾ ਵਿਖੇ ਮਾਤਾ ਸੁਲੱਖਣੀ ਜੀ ਸੁਪਤਰੀ ਸ਼੍ਰੀ ਮੁਲ ਚੰਦ ਨਾਲ ਵਿਆਹੁਣ ਲਈ ਬਟਾਲਾ ਚ ਬਰਾਤ ਲੈ ਕੇ 1487 ਚ ਆਏ ਸਨ। ਗੁਰੂ ਜੀ ਨੇ ਆਪ ਵਿਆਹ ਕਰ ਜਗਤ ਨੂੰ ਇਹ ਸੁਨੇਹਾ ਦਿੱਤਾ ਸੀ ਕਿ ਸੰਨਿਆਸੀ ਜੀਵਨ ਦੇ ਬਿਨਾਂ ਵੀ ਪ੍ਰਮਾਤਮਾ ਨੂੰ ਪਾਇਆ ਜਾ ਸਕਦਾ ਹੈ ਅਤੇ ਗੁਰੂ ਨਾਨਕ ਦੇਵ ਜੀ ਨੇ ਵੇਦੀ ਦੀਆ ਲਾਵਾਂ ਨਾ ਲੈਕੇ ਮੂਲ ਮੰਤਰ ਦੀਆ ਲਾਵਾਂ ਫੇਰੇ ਲੈ ਇਕ ਵੱਖ ਸ਼ੁਰੂਆਤ ਕੀਤੀ ਸੀ ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ....
ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ ਦਾ ਜੋੜ ਮੇਲਾ ਹੋਇਆ ਸ਼ੁਰੂ (ਵੀਡੀਓ ਵੀ ਦੇਖੋ)
ਉਥੇ ਹੀ ਉਹ ਅਸਥਾਨ ਜਿਥੇ ਗੁਰੂ ਜੀ ਦੇ ਆਨੰਦ ਕਾਰਜ਼ ਹੋਏ ਅਤੇ ਉਹ ਗੁਰੂ ਜੀ ਦਾ ਕਦੇ ਸੁਹਰਾ ਘਰ ਸੀ ਉਥੇ ਗੁਰੂਦਵਾਰਾ ਡੇਰਾ ਸਾਹਿਬ ਸੁਸ਼ੋਭਿਤ ਹੈ , ਵਿਖੇ ਅੱਜ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਹੋਏ ਹਨ ਅਤੇ 3 ਸਤੰਬਰ ਨੂੰ ਵਿਆਹ ਪੁਰਬ ਵਾਲੇ ਦਿਨ ਇਕ ਮਹਾਨ ਨਗਰ ਕੀਰਤਨ ਗੁਰੂਦਵਾਰਾ ਡੇਰਾ ਸਾਹਿਬ ਤੋਂ ਹੀ ਸ਼ੁਰੂ ਹੋਵੇਗਾ ਅਤੇ ਪੂਰਾ ਦਿਨ ਬਟਾਲਾ ਚ ਚਲੇਗਾ । ਇਸ ਜੋੜ ਮੇਲੇ ਚ ਵੱਡੀ ਤਾਦਾਦ ਚ ਦੇਸ਼ ਵਿਦੇਸ਼ ਤੋਂ ਸੰਗਤ ਸ਼ਾਮਿਲ ਹੁੰਦੀ ਹੈ |