ਅਕਾਲੀ ਦਲ ਛੱਡ ਕੇ ਲਿੱਪ ਚ ਸ਼ਾਮਲ ਹੋਣ ਵਾਲੇ ਆਗੂਆਂ ਨੂੰ ਸਨਮਾਨਤ ਕਰਦੇ ਹੋਏ ਵਿਧਾਇਕ ਬਲਵਿੰਦਰ ਸਿੰਘ ਬੈਂਸ ਤੇ ਹੋਰ।
ਲੁਧਿਆਣਾ, 12 ਮਈ 2019: ਪੰਜਾਬ ਡੈਮੋਕ੍ਰੇਟਿਕ ਅਲਾਇੰਸ ਦੇ ਸਾਂਝੇ ਉਮੀਦਵਾਰ ਅਤੇ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਦੇ ਹੱਕ ਵਿੱਚ ਅੱਜ ਖੰਡੂਰ ਵਿੱਖੇ ਹੋਈ ਰੈਲੀ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਅਨੇਕਾਂ ਆਗੂਆਂ ਨੇ ਅਕਾਲੀ ਦਲ ਤੋਂ ਕਿਨਾਰਾ ਕਰਦੇ ਹੋਏ ਲੋਕ ਇਨਸਾਫ ਪਾਰਟੀ ਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਜਿਨ•ਾਂ ਵਿੱਚ ਗੁਰਚਰਨ ਸਿੰਘ ਸਾਬਕਾ ਪੰਚ, ਮਹਿੰਦਰ ਸਿੰਘ, ਜਸਵੀਰ ਸਿੰਘ ਜੌਲੀ, ਮਨਜੀਤ ਸਿੰਘ ਮੋਹਲਾ, ਦੇਵਾ ਸਿੰਘ, ਨਗਾਹਿਆ ਦਿਓਲ ਪਰਿਵਾਰਾਂ ਦੇ ਮੈਂਬਰ ਸ਼ਾਮਲ ਸਨ। ਇਸ ਦੌਰਾਨ ਪਾਰਟੀ ਦੇ ਸਰਪ੍ਰਸਤ ਜੱਥੇਦਾਰ ਬਲਵਿੰਦਰ ਸਿੰਘ ਬੈਂਸ ਨੇ ਵਿਸ਼ੇਸ਼ ਤੌਰ ਤੇ ਇਨ•ਾਂ ਪਰਿਵਾਰਾਂ ਨੂੰ ਸਨਮਾਨਤ ਕੀਤਾ।
ਇਸ ਮੌਕੇ ਤੇ ਸੰਬੋਧਨ ਕਰਦੇ ਹੋਏ ਜੱਥੇਦਾਰ ਬਲਵਿੰਦਰ ਸਿੰਘ ਬੈਂਸ ਨੇ ਕਿਹਾ ਕਿ ਹਰ ਇਲਾਕੇ ਦੇ ਅਨੇਕਾਂ ਪਿੰਡਾਂ ਤੋਂ ਪੀਡੀਏ ਦੇ ਉਮੀਦਵਾਰ ਅਤੇ ਪਾਰਟੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਦੇ ਹੱਕ ਵਿੱਚ ਹਨੇਰੀ ਚੱਲ ਰਹੀ ਹੈ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਵੱਡੀ ਲੀਡ ਨਾਲ ਜਿੱਤ ਹਾਸਲ ਕਰਨਗੇ। ਇਸ ਦੌਰਾਨ ਅਕਾਲੀ ਦਲ ਛੱਡ ਕੇ ਲਿੱਪ ਚ ਸ਼ਾਮਲ ਹੋਏ ਆਗੂਆਂ ਨੂੰ ਜੱਥੇਦਾਰ ਬੈਂਸ ਨੇ ਵਿਸ਼ੇਸ਼ ਤੌਰ ਤੇ ਸਨਮਾਨਤ ਕੀਤਾ। ਇਸ ਮੌਕੇ ਤੇ ਸੁਰਿੰਦਰ ਸਿੰਘ ਬਿਜਲੀਵਾਲਾ, ਗੁਰਮੇਲ ਸਿੰਘ ਦਿਓਲ, ਜਗਦੇਵ ਸਿੰਘ ਬਿੱਟੂ, ਇਕਬਾਲ ਸਿੰਘ ਬੱਬੂ ਮਦਾਨ, ਬਲਵੀਰ ਸਿੰਘ, ਬਲਜੀਤ ਸਿੰਘ, ਕੁਲਦੀਪ ਸਿੰਘ ਕੀਪਾ, ਗੁਰਦੇਵ ਸਿੰਘ ਬੱਲੋਵਾਲ, ਜਗਰੂਪ ਸਿੰਘ ਜੋਗੀ, ਸੁਖਦੇਵ ਸਿੰਘ ਸੈਕਟਰੀ, ਦਲਬਾਰਾ ਸਿੰਘ ਬਿੱਲੂ, ਜਗਰੂਪ ਸਿੰਘ, ਰੂਪ ਸਿੰਘ, ਅਮਨ ਸਿੰਘ ਦਿਓਲ, ਤਜਿੰਦਰ ਸਿੰਘ ਮਦਾਨ, ਚਮਕੌਰ ਸਿੰਘ ਤੇ ਹੋਰ ਸ਼ਾਮਲ ਸਨ।