ਸ਼੍ਰੋਮਣੀ ਅਕਾਲੀ ਦਲ ਨੇ ਰਾਜਵਿੰਦਰ ਧਰਮਕੋਟ ਨੂੰ ਫਰੀਦਕੋਟ ਤੋਂ ਉਮੀਦਵਾਰ ਐਲਾਨਿਆ
- ਸ਼੍ਰੋਮਣੀ ਅਕਾਲੀ ਦਲ ਵੱਲੋਂ ਲੋਕ ਸਭਾ ਚੋਣਾਂ ਨੂੰ ਲੈ ਕੇ ਐਲਾਨੀ ਪਹਿਲੀ 7 ਉਮੀਦਵਾਰਾਂ ਦੀ ਸੂਚੀ ਵਿਚ ਲੋਕ ਸਭਾ ਹਲਕਾ ਫਰੀਦਕੋਟ ਰਾਖਵਾਂ ਤੋਂ ਰਾਜਵਿੰਦਰ ਸਿੰਘ ਧਰਮਕੋਟ ਨੂੰ ਉਮੀਦਵਾਰ ਐਲਾਨ ਦਿੱਤਾ ਗਿਆ ਹੈ।
ਦੀਪਕ ਗਰਗ
ਫਰੀਦਕੋਟ 13 ਅਪ੍ਰੈਲ 2024 - ਸ਼੍ਰੋਮਣੀ ਅਕਾਲੀ ਦਲ ਵੱਲੋਂ ਲੋਕ ਸਭਾ ਚੋਣਾਂ ਨੂੰ ਲੈ ਕੇ ਐਲਾਨੀ ਪਹਿਲੀ 7 ਉਮੀਦਵਾਰਾਂ ਦੀ ਸੂਚੀ ਵਿਚ ਮੋਗਾ ਦੇ ਰੀਅਲ ਅਸਟੇਟ ਕਾਰੋਬਾਰੀ ਰਾਜਵਿੰਦਰ ਸਿੰਘ ਧਰਮਕੋਟ ਨੂੰ ਫਰੀਦਕੋਟ ਲੋਕ ਸਭਾ ਹਲਕੇ ਤੋਂ ਆਪਣਾ ਉਮੀਦਵਾਰ ਐਲਾਨਿਆ ਹੈ। ਰਾਜਵਿੰਦਰ ਸਿੰਘ ਦਾ ਪਰਿਵਾਰ ਟਕਸਾਲੀ ਅਕਾਲੀ ਆਗੂ ਹੈ ਅਤੇ ਉਨ੍ਹਾਂ ਦੇ ਪਿਤਾ ਸ਼ੀਤਲ ਸਿੰਘ ਵਿਧਾਨ ਸਭਾ ਹਲਕਾ ਧਰਮਕੋਟ ਤੋਂ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਹਨ, ਰਾਜਵਿੰਦਰ ਸਿੰਘ ਧਰਮਕੋਟ ਦੇ ਨਾਨਾ ਸਾਬਕਾ ਮੰਤਰੀ ਮਰਹੂਮ : ਗੁਰਦੇਵ ਸਿੰਘ ਬਾਦਲ ਸੋ੍ਮਣੀ ਅਕਾਲੀ ਦਲ ਦੇ ਮੂਹਰਲੀ ਕਤਾਰ ਦੇ ਆਗੂ ਸਨ ਜਦਕਿ ਰਾਜਵਿੰਦਰ ਸਿੰਘ 2010 ਤੋਂ 2012 ਤੱਕ ਯੂਥ ਅਕਾਲੀ ਦਲ ਦੇ ਪੰਜਾਬ ਮੀਤ ਪ੍ਰਧਾਨ ਰਹਿ ਚੁੱਕੇ ਹਨ।
ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਗਾਇਕ ਤੇ ਅਦਾਕਰ ਕਰਮਜੀਤ ਅਨਮੋਲ ਅਤੇ ਭਾਜਪਾ ਵੱਲੋਂ ਰਾਜ ਗਾਇਕ ਹੰਸ ਰਾਜ ਹੰਸ ਪਹਿਲਾਂ ਹੀ ਚੋਣ ਮੈਦਾਨ ਵਿਚ ਉਤਾਰੇ ਜਾ ਚੁੱਕੇ ਹਨ। ਫਿਲਹਾਲ ਉਮੀਦਵਾਰੀ ਨੂੰ ਲੈ ਕੇ ਕਾਂਗਰਸ ਵੱਲੋਂ ਆਪਣੇ ਪੱਤੇ ਨਹੀਂ ਖੋਲੇ ਗਏ। ਫਰੀਦਕੋਟ ਤੋਂ ਸੋ੍ਮਣੀ ਅਕਾਲੀ ਦਲ ਵੱਲੋਂ ਟਿਕਟ ਹਾਸਿਲ ਕਰਨ ਦੀ ਦੌੜ ਵਿਚ ਸਾਬਕਾ ਵਿਧਾਇਕ ਹਰਪ੍ਰਰੀਤ ਸਿੰਘ ਕੋਟ ਭਾਈ ਤੇ ਰਣਧੀਰ ਸਿੰਘ ਥਰਾਜ ਵੀ ਸ਼ਾਮਲ ਸਨ ਪਰ ਪਾਰਟੀ ਨੇ ਰਾਜਵਿੰਦਰ ਸਿੰਘ ਧਰਮਕੋਟ ਤੇ ਦਾਅ
ਖੇਡਿਆ ਹੈ।
ਰਾਜਵਿੰਦਰ ਸਿੰਘ ਧਰਮਕੋਟ ਨੂੰ ਉਮੀਦਵਾਰ ਐਲਾਨੇ ਜਾਣ ਦੀ ਖੁਸ਼ੀ ਵਿਚ ਉਨਾਂ੍ਹ ਨੂੰ ਵਧਾਈ ਦਿੰਦਿਆਂ ਸੂਬਾ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਦਾਤੇਵਾਲ, ਟਰਾਂਸਪੋਰਟ ਸੈੱਲ ਦੇ ਜ਼ਲਿ੍ਹਾ ਪ੍ਰਧਾਨ ਗੁਰਮੀਤ ਸਿੰਘ ਗਗੜਾ, ਪੰਜਾਬ ਮੰਡੀ ਬੋਰਡ ਦੇ ਸਾਬਕਾ ਡਾਇਰੈਕਟਰ ਰਣਜੀਤ ਸਿੰਘ ਰਾਣਾ, ਯੂਥ ਵਿੰਗ ਦੇ ਸੂਬਾ ਜਨਰਲ ਸਕੱਤਰ ਕੁਲਵਿੰਦਰ ਸਿੰਘ ਕਿੰਦਾ ਦਾਤੇਵਾਲ, ਅਕਾਲੀ ਆਗੂ ਸਤਨਾਮ ਸਿੰਘ ਕਲਸੀ ਸਰੀ ਕੈਨੇਡਾ,ਯੂਥ ਸਰਕਲ ਪ੍ਰਧਾਨ ਮਨਫੂਲ ਸਿੰਘ ਲਾਡੀ ਮਸਤੇਵਾਲਾ, ਸਰਕਲ ਪ੍ਰਧਾਨ ਸੁਰਜੀਤ ਸਿੰਘ ਰਾਮਗੜ੍ਹ, ਸ਼ਹਿਰੀ ਸਰਕਲ ਪ੍ਰਧਾਨ ਗੁਰਪ੍ਰਰੀਤ ਸਿੰਘ ਭੁੱਲਰ, ਯੂਥ ਵਿੰਗ ਦੇ ਸ਼ਹਿਰੀ ਪ੍ਰਧਾਨ ਅਮਨ ਗਾਬਾ, ਅਕਾਲੀ ਆਗੂ ਅਮੀਰ ਸਿੰਘ ਗਹਿਲੀ ਵਾਲਾ, ਸਾਬਕਾ ਸਰਪੰਚ ਚਰਨਜੀਤ ਸਿੰਘ ਮੂਸੇਵਾਲਾ, ਅਕਾਲੀ ਆਗੂ ਨਾਇਬ ਸਿੰਘ ਭੁੱਲਰ, ਐੱਸਸੀ ਵਿੰਗ ਦੇ ਸਰਕਲ ਪ੍ਰਧਾਨ ਨਿਸ਼ਾਨ ਸਿੰਘ ਬਾਜੇਕੇ, ਜਿਉਣ ਸਿੰਘ ਲੌਂਗੀਵਿੰਡ ਨੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਅਤੇ ਬਰਜਿੰਦਰ ਸਿੰਘ ਮੱਖਣ ਬਰਾੜ ਧੰਨਵਾਦ ਕੀਤਾ ਹੈ।
ਰਾਜਵਿੰਦਰ ਸਿੰਘ ਨੇ ਫ਼ੋਨ 'ਤੇ ਗੱਲਬਾਤ ਦੌਰਾਨ ਜੀ ਨਿਊਜ਼ ਨੂੰ ਦੱਸਿਆ ਕਿ ਇਸ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਬਚਾਓ ਯਾਤਰਾ ਕੱਢੀ ਜਾ ਰਹੀ ਹੈ ਤੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਇਸ ਯਾਤਰਾ ਦਾ ਪੰਜਾਬ ਦੇ ਲੋਕ ਜੋ ਨਿੱਘਾ ਸਵਾਗਤ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਅਕਾਲੀ ਦਲ ਪੰਜਾਬ ਦੀ ਖੇਤਰੀ ਪਾਰਟੀ ਹੈ। ਇਸ ਲਈ ਉਸ ਦੀ ਪਾਰਟੀ ਦੇ ਹਿੱਤ ਮੁੱਖ ਤੌਰ 'ਤੇ ਪੰਜਾਬ ਅਤੇ ਪੰਜਾਬੀਅਤ ਨਾਲ ਜੁੜੇ ਹੋਏ ਹਨ, ਜਦਕਿ ਦੂਜੀਆਂ ਪਾਰਟੀਆਂ ਦਿੱਲੀ ਤੋਂ ਚਲਦੀਆਂ ਹਨ, ਇਸ ਲਈ ਪੰਜਾਬ ਦੇ ਹਿੱਤ ਜਨਤਾ ਨੇ ਦਿੱਲੀ ਤੋਂ ਚੱਲ ਰਹੀਆਂ ਪਾਰਟੀਆਂ ਦਾ ਰਾਜ ਦੇਖ ਲਿਆ ਹੈ।