ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਗਠਜੋੜ ਟੁੱਟਿਆ
ਚੰਡੀਗੜ੍ਹ, 26 ਸਤੰਬਰ, 2020 : ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਵਿਚਾਲੇ ਗਠਜੋੜ ਟੁੱਟ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਕੋਰ ਕਮੇਟੀ ਦੀ ਤਕਰੀਬਨ ਤਿੰਨ ਘੰਟੇ ਚੱਲੀ ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ ਵਿਚ ਇਹ ਐਲਾਨ ਕੀਤਾ ਹੈ।
ਸੁਖਬੀਰ ਸਿੰਘ ਬਾਦਲ ਨੇ ਦੇਰ ਰਾਤ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੂੰ ਚਾਹੀਦਾ ਸੀ ਕਿ ਘੱਟ ਤੋਂ ਘੱਟ ਸ਼੍ਰੋਮਣੀ ਅਕਾਲੀ ਦਲ ਨਾਲ ਸਲਾਹ ਮਸ਼ਵਰਾ ਕਰਦੇ ਪਰ ਉਹਨਾਂ ਨੇ ਅਜਿਹਾ ਨਹੀਂ ਕੀਤਾ। ਉਹਨਾਂ ਕਿਹਾ ਕਿ ਜਿਹੜੀ ਪਾਰਟੀ ਨੇ ਆਪਣਾ ਸਾਰਾ ਜੀਵਨ ਕਿਸਾਨਾਂ ਤੇ ਖੇਤੀਬਾੜੀ 'ਤੇ ਲਾਇਆ, ਉਸ ਨਾਲ ਹੀ ਕੋਈ ਸਲਾਹ ਮਸ਼ਵਰਾ ਨਹੀਂ ਕੀਤਾ ਗਿਆ। ਉਹਨਾਂ ਕਿਹਾ ਕਿ ਅਸੀਂ ਦੋ ਮਹੀਨਿਆਂ ਤੋਂ ਕੋਸ਼ਿਸ਼ ਕਰ ਰਹੇ ਸੀ ਕਿ ਕੇਂਦਰ ਸਰਕਾਰ ਕਿਸਾਨਾਂ ਦੀ ਗੱਲ ਸੁਣੇ ਪਰ ਸਰਕਾਰ ਨੇ ਗੱਲ ਸੁਣੇ ਬਗੈਰ ਧੱਕੇ ਨਾਲ ਖੇਤੀਬਾੜੀ ਬਿੱਲ ਪਾਸ ਕਰਵਾਏ ਹਨ। ਉਹਨਾਂ ਕਿਹਾ ਕਿ ਅਸੀਂ ਕਈ ਦਿਨਾਂ ਤੋਂ ਆਪਣੀ ਕੇਡਰ ਨਾਲ ਗੱਲਬਾਤ ਕਰ ਰਹੇ ਸੀ ਤੇ ਅਸੀਂ ਇਸ ਨਤੀਜੇ 'ਤੇ ਪੁੱਜੇ ਹਾਂ ਕਿ ਅਸੀਂ ਅਜਿਹੇ ਗਠਜੋੜ ਦਾ ਹਿੱਸਾ ਨਹੀਂ ਰਹਿ ਸਕਦੇ ਜਿਸਨੇ ਕਿਸਾਨ ਵਿਰੋਧੀ ਬਿੱਲ ਲਿਆਂਦੇ ਹਨ ਤੇ ਇਸ ਲਈ ਅਸੀਂ ਭਾਜਪਾ ਤੇ ਐਨ ਡੀ ਏ ਨਾਲ ਨਾਅਤਾ ਤੋੜਨ ਦਾ ਫੈਸਲਾ ਕੀਤਾ ਹੈ।
ਵੀਡਿਓ ਦੇਖੋ ਸੁਖਬੀਰ ਬਾਦਲ ਦੀ ਪ੍ਰੈੱਸ ਕਾਨਫਰੰਸ ਲਾਈਵ
https://www.facebook.com/BabushahiDotCom/videos/458268901745732