← ਪਿਛੇ ਪਰਤੋ
ਚੰਡੀਗੜ੍ਹ, 1 ਅਕਤੂਬਰ 2020 - ਪੰਜਾਬੀ ਫਿਲਮ ਅਦਾਕਾਰ ਅਤੇ ਸੋਸ਼ਲ ਐਕਟਿਵਿਸਟ ਦੀਪ ਸਿੱਧੂ ਵੱਲੋਂ 4 ਅਕਤੂਬਰ ਨੂੰ ਸ਼ੰਭੂ ਬਾਰਡਰ 'ਤੇ ਪੱਕਾ ਮੋਰਚਾ ਲਾਉਣ ਦਾ ਐਲਾਨ ਕਰ ਦਿੱਤਾ ਹੈ। ਦੀਪ ਸਿੱਧੂ ਨੇ ਇਹ ਐਲਾਨ ਆਪਣੇ ਫੇਸਬੁੱਕ ਪੇਜ 'ਤੇ ਲਾਈਵ ਹੋ ਕੇ ਕਿਹਾ। ਉਸਦਾ ਕਹਿਣਾ ਹੈ ਕਿ ਇਹ ਮੋਰਚਾ ਦਿੱਲੀ ਬੈਠੈ ਸਰਕਾਰ ਨੂੰ ਹਿਲਾ ਕੇ ਰੱਖ ਦੇਵੇਗਾ। ਦੀਪ ਸਿੱਧੂ ਨੇ ਕਿਹਾ ਕਿ ਸਮੁੱਚੇ ਪੰਜਾਬ ਅਤੇ ਹਰਿਆਣਾ ਦੇ ਨੌਜਵਾਨ ਤੇ ਕਿਸਾਨ ਸ਼ੰਭੂ ਬਾਰਡਰ 'ਤੇ ਐਤਵਾਰ 4 ਅਕਤੂਬਰ ਨੂੰ ਸਵੇਰੇ 10 ਵਜੇ ਪੱਕੇ ਮੋਰਚੇ ਦਾ ਸਾਥ ਦੇਣ।
Total Responses : 267