ਸ਼ੰਭੂ ਬਾਰਡਰ 'ਤੇ ਕਿਸਾਨਾਂ ਦੇ ਟੈਂਟਾਂ ਨੂੰ ਲੱਗੀ ਅੱਗ
ਪਟਿਆਲਾ, 11 ਅਪ੍ਰੈਲ 2024 : ਸ਼ੰਭੂ ਬਾਰਡਰ 'ਤੇ ਕਿਸਾਨਾਂ ਦੇ ਮੋਰਚੇ ਦੌਰਾਨ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਇਸ ਅੱਗ 'ਚ ਕਿਸਾਨਾਂ ਦੇ ਕਈ ਟੈਂਟ ਸੜ ਕੇ ਸੁਆਹ ਹੋ ਗਏ ਹਨ। ਇਹ ਵੀ ਜਾਣਕਾਰੀ ਮਿਲੀ ਹੈ ਕਿ ਇਸ ਅੱਗ ਦੀ ਲਪੇਟ 'ਚ ਇੱਕ ਟਰੈਕਟਰ ਵੀ ਆਇਆ ਹੈ।
ਉੱਥੇ ਹੀ ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਅੱਗ ਸ਼ਾਰਟ ਸਰਕਟ ਦੇ ਕਾਰਨ ਲੱਗੀ ਹੈ।