ਪਰਵਿੰਦਰ ਸਿੰਘ ਕੰਧਾਰੀ
ਫਗਵਾੜਾ, 26 ਅਪ੍ਰੈਲ 2020 - ਸਨ ਵੈਲੀ ਇੰਟਰਨੈਸ਼ਨਲ ਸਕੂਲ ਵੱਲੋਂ ਆਪਣੇ ਵਿਦਿਆਰਥੀਆਂ ਦੀ ਤਿੰਨ ਮਹੀਨੇ ਦੀ ਫੀਸ ਮੁਆਫ ਕਰਨ ਦਾ ਫੈਸਲਾ ਬਹੁਤ ਸਲਾਘਾਯੋਗ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਇੰਟਰਨੈਸ਼ਨਲ ਹਿਊਮਨ ਰਾਇਟਸ ਕੌਸਲ ਦੋਆਬਾ ਦੇ ਪ੍ਰਧਾਨ ਪਰਦੀਪ ਸਿੰਘ ਸਾਗਰ ਨੇ ਕੀਤਾ। ਉਨ੍ਹਾਂ ਕਿਹਾ ਬਾਕੀ ਸਕੂਲਾਂ ਨੂੰ ਵੀ ਇਸ ਤਰ੍ਹਾਂ ਦਾ ਫੈਸਲਾ ਲੈਣਾ ਚਾਹੀਦਾ ਹੈ ਕਿਉਂਕਿ ਪੂਰੀ ਦੁਨੀਆਂ ਵਿੱਚ ਕਰੋਨਾ ਦਾ ਕਹਿਰ ਹੈ ਅਤੇ ਭਾਰਤ ਲਾਕਡੂਨ ਦੇ ਨਾਲ ਨਾਲ ਪੰਜਾਬ ਵਿੱਚ ਕਰਫਿਊ ਲੱਗਾ ਹੋਇਆ ਹੈ ਅਤੇ ਜੋ ਲੋਕ ਬਿਜਨਸ ਅਤੇ ਦਿਹਾੜੀਦਾਰ ਦਾ ਕੰਮ ਕਰਦੇ ਸਨ ਉਨ੍ਹਾਂ ਨੂੰ ਹੁਣ ਪੈਸੇ ਦੀ ਬਹੁਤ ਜਿਆਦਾ ਦਿਕਤ ਆ ਰਹੀ ਹੈ।
ਸਮਾਜਸੇਵੀ ਸੰਸਥਾਵਾਂ ਦੇ ਆਗੂ ਇਸ ਔਖੀ ਘੜੀ ਵਿੱਚ ਲੋੜਵੰਦਾਂ ਦੀ ਮਦਦ ਕਰ ਰਹੇ ਹਨ ਪਰ ਜੋ ਫੈਸਲਾ ਸਨ ਵੈਲੀ ਇੰਟਰਨੈਸ਼ਨਲ ਸਕੂਲ ਦੇ ਪ੍ਰਬੰਧਕਾਂ ਨੇ ਵਿਦਿਆਰਥੀਆਂ ਦੀ ਫੀਸ ਮੁਆਫ ਕਰ ਕੇ ਜੋ ਫੈਸਲਾ ਲਿਆ ਇਹ ਬਹੁਤ ਵਧੀਆ ਫੈਸਲਾ ਹੈ। ਉਨ੍ਹਾਂ ਕਿਹਾ ਪੰਜਾਬ ਦੇ ਪ੍ਰਾਈਵੇਟ ਸਕੂਲਾਂ ਨੂੰ ਵੀ ਤਿੰਨ ਮਹੀਨੇ ਦੀ ਫੀਸ ਮੁਆਫ ਕਰਨੀ ਚਾਹੀਦੀ ਹੈ ਤਾਂ ਜੋ ਵਿਦਿਆਰਥੀਆਂ ਦੇ ਮਾਪਿਆਂ ਤੇ ਫੀਸ ਦਾ ਬੋਝ ਨਾ ਪਵੇ।