← ਪਿਛੇ ਪਰਤੋ
ਹਰੀਸ਼ ਕਾਲੜਾ
ਰੂਪਨਗਰ, 23 ਅਪ੍ਰੈਲ 2020 : ਸਫਾਈ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਗੇਜਾ ਰਾਮ ਨੇ ਮੋਰਿੰਡਾ ਵਿਖੇ ਸਫਾਈ ਕਰਮਚਾਰੀਆਂ ਨੂੰ ਆਟਾ ਅਤੇ ਜ਼ਰੂਰੀ ਸਮਾਨ ਦੀਆਂ ਕਿੱਟਾਂ ਵੰਡੀਆਂ । ਇਸ ਦੌਰਾਨ ਉਨ੍ਹਾਂ ਨੇ ਸਫਾਈ ਕਰਮਚਾਰੀਆਂ ਨਾਲ ਵਿਸ਼ੇਸ਼ ਤੌਰ ਤੇ ਮੁਲਾਕਾਤ ਵੀ ਕੀਤੀ ।ਨਗਰ ਕੌਸਲ ਮੋਰਿੰਡਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਚੇਅਰਮੈਨ ਗੇਜਾ ਰਾਮ ਨੇ ਕਿਹਾ ਕਿ ਪਿਛਲੇ ਦਿਨੀ ਕੈਬੀਨੈਟ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸਫਾਈ ਸੇਵਕਾਂ ਵਿਚਕਾਰ ਹੋਈ ਗੱਲਬਾਤ ਦੌਰਾਨ ਮੰਤਰੀ ਦਾ ਕਿਸੇ ਦੀਆਂ ਭਾਵਨਾਂਵਾਂ ਨੂੰ ਠੇਸ ਪਹੁੰਚਾਉਣ ਦਾ ਕੋਈ ਵੀ ਇਰਾਦਾ ਨਹੀਂ ਸੀ । ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਸਫਾਈ ਸੇਵਕਾਂ ਦੀ ਹਰ ਮੰਗ ਉੱਤੇ ਵਿਚਾਰ ਕੀਤਾ ਜਾ ਰਿਹਾ ਹੈ। ਕਰੋਨਾ ਵਾਇਰਸ ਦੇ ਮੱਦੇਨਜਰ ਉਨ੍ਹਾਂ ਵੱਲੋਂ ਰਾਜ ਦੇ ਵੱਖ ਵੱਖ ਜ਼ਿਲ੍ਹਿਆ ਵਿੱਚ ਜਾ ਕੇ ਸਫਾਈ ਸੇਵਕਾਂ ਨਾਲ ਮੁਲਾਕਾਤ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦੀ ਮੰਗਾਂ ਨੂੰ ਸਰਕਾਰੀ ਪੱਧਰ ਤੱਕ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਫਾਈ ਸੇਵਕਾਂ ਨੂੰ ਸੈਨੀਟਾਈਜ਼ਰ , ਮਾਸਕ ਅਤੇ ਹੋਰ ਜ਼ਰੂਰੀ ਸਮਾਨ ਪਹਿਲ ਦੇ ਅਧਾਰ ਤੇ ਮੁਹੱਈਆ ਕਰਵਾਇਆ ਜਾ ਰਿਹਾ ਹੈ ਤਾਂ ਕਿ ਆਪਣੀ ਡਿਊਟੀ ਨਿਭਾਉਣ ਦੇ ਦੌਰਾਂਨ ਉਨ੍ਹਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਉਨ੍ਹਾਂ ਨੇ ਕਿਹਾ ਕਿ ਨਗਰ ਕੌਸਲ ਮੋਰਿੰਡਾ ਵਿਖੇ ਸਫਾਈ ਸੇਵਕਾਂ ਨਾਲ ਗੱਲਬਾਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੱਲੋਂ ਕੋਈ ਇਤਰਾਜ਼ਯੋਗ ਗੱਲ ਕਹੀ ਗਈ ਹੈ ਤਾਂ ਅੱਗੇ ਤੋਂ ਇਸ ਗੱਲ ਦਾ ਖਾਸ ਧਿਆਨ ਰੱਖਿਆ ਜਾਵੇਗਾ ਤਾ ਜ਼ੋ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਨਾ ਪਹੁੰਚੇ । ਇਸ ਮੌਕੇ ਐਸ.ਡੀ.ਐਮ ਮੋਰਿੰਡਾ ਸ਼੍ਰੀ ਹਰਬੰਸ ਸਿੰਘ ਤੋਂ ਇਲਾਵਾ ਸਫਾਈ ਕਰਮਚਾਰੀ ਅਤੇ ਨਗਰ ਕੌਸਲ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਸਨ।
Total Responses : 267