ਸਬ ਇੰਸਪੈਕਟਰ ਮਨਜੀਤ ਕੌਰ ਗਿੱਲ ਨੇ ਨਵੇਂ ਥਾਣਾ ਮੁਖੀ ਵਜੋਂ ਅਹੁਦਾ ਸੰਭਾਲਿਆ
ਅਮਨ ਸ਼ਾਂਤੀ ਨੂੰ ਬਰਕਰਾਰ ਰੱਖਣ ਵਾਸਤੇ ਪੁਲਿਸ ਪੂਰੀ ਤਰ੍ਹਾਂ ਮੁਸਤੈਦੀ ਨਾਲ ਕੰਮ ਕਰੇਗੀ ਤੇ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਨਹੀਂ ਬਖਸ਼ੇਗੀ--ਥਾਣਾ ਮਨਜੀਤ ਕੌਰ ਗਿੱਲ
ਇਲਾਕਾ ਨਿਵਾਸੀ ਪੁਲਿਸ ਦਾ ਵੱਧ ਤੋਂ ਵੱਧ ਸਾਥ ਦੇਣ ਤਾਂ ਜੋ ਗਲਤ ਅਨਸਰਾਂ, ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਨਕੇਲ ਪਾਈ ਜਾ ਸਕੇ
ਮੁਹੰਮਦ ਇਸਮਾਈਲ ਏਸ਼ੀਆ
ਮਾਲੇਰਕੋਟਲਾ, 2 ਜੁਲਾਈ 2024
ਜ਼ਿਲ੍ਹਾ ਮਾਲੇਰਕੋਟਲਾ ਪੁਲਿਸ ਮੁਖੀ ਡਾ. ਸਿਮਰਤ ਦੇ ਦਿਸ਼ਾ- ਨਿਰਦੇਸ਼ਾਂ ਤੇ ਮਲੇਰਕੋਟਲਾ ਥਾਣਾ ਸਿਟੀ-2 ਵਿਖੇ ਸਬ ਇੰਸਪੈਕਟਰ ਮੈਡਮ ਮਨਜੀਤ ਕੌਰ ਗਿੱਲ ਨੇ ਬਤੌਰ ਥਾਣਾ ਮੁਖੀ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਉਪਰੰਤ ਸਬ-ਇੰਸਪੈਕਟਰ ਮੈਡਮ ਮਨਜੀਤ ਕੌਰ ਗਿੱਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ, ਨਸ਼ਾ ਤਸਕਰਾਂ ਅਤੇ ਗੁੰਡਾਗਰਦੀ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ ਤੇ ਥਾਣੇ ਵਿਚ ਆਉਣ ਵਾਲੇ ਹਰ ਵਿਅਕਤੀ ਨੂੰ ਬਣਦਾ ਮਾਣ ਤੇ ਸਤਿਕਾਰ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਨਿਯੁਕਤੀ ਹਾਅ ਦੇ ਨਾਅਰੇ ਨਾਲ ਸੰਬੰਧਿਤ ਇਤਿਹਾਸਿਕ ਸ਼ਹਿਰ ਮਾਲੇਰਕੋਟਲਾ ਦੀ ਪਵਿੱਤਰ ਧਰਤੀ ਤੇ ਹੋਈ ਹੈ ਇਸ ਲਈ ਉਹ ਇਸ ਇਲਾਕੇ ਦੀ ਮਹੱਤਤਾ ਨੂੰ ਸਮਝਦਿਆਂ ਆਪਣੀ ਜ਼ਿੰਮੇਵਾਰੀ ਨਿਭਾਉਣਗੇ,ਇਸ ਲਈ ਉਨ੍ਹਾਂ ਵੱਲੋਂ ਕਿਸੇ ਨੂੰ ਵੀ ਕਿਸੇ ਕਿਸਮ ਦੀ ਸ਼ਿਕਾਇਤ ਦਾ ਮੌਕਾ ਨਹੀਂ ਦਿੱਤਾ ਜਾਵੇਗਾ ਉਹਨਾਂ ਮਾਲੇਰਕੋਟਲਾ ਵਾਸੀਆਂ ਨੂੰ ਪੁਲਿਸ ਦਾ ਸਹਿਯੋਗ ਕਰਨ ਦੀ ਅਪੀਲ ਕਰਦਿਆਂ ਕਿਹਾ ਉਹ ਪੁਲਿਸ ਦਾ ਵੱਧ ਤੋਂ ਵੱਧ ਸਾਥ ਦੇਣ ਤਾਂ ਜੋ ਗਲਤ ਅਨਸਰਾਂ, ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਤੇ ਨਕੇਲ ਪਾਈ ਜਾ ਸਕੇ।
ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਅਮਨ ਸ਼ਾਂਤੀ ਨੂੰ ਬਰਕਰਾਰ ਰੱਖਣ ਵਾਸਤੇ ਪੁਲਿਸ ਪੂਰੀ ਮੁਸਤੈਦੀ ਆਪਣੇ ਉੱਚ ਅਧਿਕਾਰੀਆਂ ਦੀ ਨਿਗਰਾਨੀ ਹੇਠ ਕੰਮ ਕਰੇਗੀ ਤੇ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਨਹੀਂ ਬਖਸ਼ੇਗੀ। ਦੱਸਣਾ ਬਣਦਾ ਹੈ ਕਿ ਮਨਜੀਤ ਕੌਰ ਗਿੱਲ ਇਸ ਤੋਂ ਪਹਿਲਾਂ ਮਾਲੇਰਕੋਟਲਾ ਦੇ ਥਾਣਾ ਵੋਮੈਨ ਸੈਲ ਵਿਖੇ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ।