← ਪਿਛੇ ਪਰਤੋ
ਹਰਿੰਦਰ ਨਿੱਕਾ
ਬਰਨਾਲਾ, 8 ਮਈ 2020 - ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਅਤੇ ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹ੍ਹੇ ਦੇ ਸਾਰੇ ਬਲਾਕਾਂ ਵਿਚ ਮਗਨਰੇਗਾ ਦਾ ਕੰਮ ਸ਼ੁਰੂ ਕਰਾ ਦਿੱਤਾ ਗਿਆ ਹੈ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਰੁਣ ਜਿੰਦਲ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਦੇ ਤਿੰਨੇ ਬਲਾਕਾਂ ਬਰਨਾਲਾ, ਮਹਿਲ ਕਲਾਂ ਅਤੇ ਸ਼ਹਿਣਾ ਵਿਚ ਮਗਨਰੇਗਾ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮਗਨਰੇਗਾ ਕਾਮਿਆਂ ਵੱਲੋਂ ਸਾਂਝੀਆਂ ਥਾਵਾਂ ’ਤੇ ਪੌਦਿਆਂ ਦੀ ਸਾਂਭ-ਸੰਭਾਲ, ਨਹਿਰਾਂ ਤੇ ਖਾਲਿਆਂ ਦੀ ਸਫਾਈ ਅਤੇ ਡਰੇਨਾਂ ਦੀ ਸਫਾਈ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱੱਸਿਆ ਕਿ ਕੋਵਿਡ 19 ਤੋਂ ਬਚਾਅ ਦੇ ਮੱਦੇਨਜ਼ਰ ਮਗਨਰੇਗਾ ਕਾਮਿਆਂ ਨੂੰ ਮਾਸਕ ਤੇ ਹੋਰ ਲੋੜੀਂਦੀਆਂ ਵਸਤਾਂ ਮੁਹੱਈਆ ਕਰਾਈਆਂ ਗਈਆਂ ਹਨ ਅਤੇ ਉਨ੍ਹਾਂ ਨੂੰ ਸਮਾਜਿਕ ਦੂਰੀ ਬਣਾ ਕੇ ਰੱਖਣ ਅਤੇ ਸਮੇਂ ਸਮੇਂ ’ਤੇ ਹੱਥ ਧੋਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਅਤੇ ਸਰਕਾਰ ਦੀਆਂ ਹਦਾਇਤਾਂ ਮੁਤਾਬਕਾਂ ਮਗਨਰੇਗਾ ਕੰਮ ਤੇਜ਼ੀ ਨਾਲ ਜਾਰੀ ਹਨ।
Total Responses : 267