ਰਵੀ ਜੱਖੂ
ਚੰਡੀਗੜ੍ਹ, 19 ਅਕਤੂਬਰ 2020 - ਪੰਜਾਬ ਸਰਕਾਰ ਦੇ ਤਿੰਨ ਮੰਤਰੀਆਂ ਦੀ ਪੰਜਾਬ ਭਵਨ ਅੰਦਰ ਕਿਸਾਨ ਜਥੇਬੰਦੀ ਨਾਲ ਮੀਟਿੰਗ ਚੱਲ ਰਹੀ ਹੈ। ਸੁਖਜਿੰਦਰ ਰੰਧਾਵਾ, ਸੁੱਖ ਸਰਕਾਰੀਆਂ ਤੇ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਇਸ ਮੀਟਿੰਗ 'ਚ ਮੌਜੂਦ ਹਨ।
ਜਾਣਕਾਰੀ ਅਨੁਸਾਰ ਕਿਸਾਨਾਂ ਵਲੋਂ ਸਰਕਾਰ ਤੋਂ ਮੰਗ ਕੀਤੀ ਗਈ ਹੈ ਕਿ ਵਿਧਾਨ ਸਭਾ 'ਚ ਪੇਸ਼ ਕੀਤੇ ਜਾਣ ਵਾਲੇ ਖਰੜੇ ਦੀ ਕਾਪੀ ਉਨ੍ਹਾਂ ਨੂੰ ਦਿੱਤੀ ਜਾਵੇ ਤਾਂ ਜੋ ਉਨ੍ਹਾਂ ਨੂੰ ਪਤਾ ਲੱਗ ਸਕੇ ਕਿ ਪੰਜਾਬ ਸਰਕਾਰ ਕੀ ਕਰਨ ਜਾ ਰਹੀ ਹੈ