← ਪਿਛੇ ਪਰਤੋ
ਹਰਿੰਦਰ ਨਿੱਕਾ
ਸੰਗਰੂਰ, 22 ਅਪ੍ਰੈਲ 2020 - ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਜਿੱਥੇ ਪ੍ਰਸ਼ਾਸਨ ਵੱਲੋਂ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਉੱਥੇ ਹੀ ਸਮਾਜ ਸੇਵੀਆਂ ਦੁਆਰਾ ਵੀ ਮੋਢੇ ਨਾਲ ਮੋਢਾ ਜੋੜ ਕੇ ਪ੍ਰਸ਼ਾਸਨ ਦਾ ਸਾਥ ਦਿੱਤਾ ਜਾ ਰਿਹਾ ਹੈ। ਅਜਿਹੀ ਹੀ ਮਿਸਾਲ ਪੇਸ਼ ਕਰਦਿਆਂ ਸਮਾਜ ਸੇਵਾ ਵਿਚ ਅੱਗੇ ਰਹਿਣ ਵਾਲੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਪਰਸਨਲ ਪ੍ਰੋਟੈਕਟਿਵ ਇਕੂਅਪਮੈਂਟ (ਪੀ.ਪੀ.ਈ) ਕਿੱਟਾਂ ਭੇਂਟ ਕੀਤੀਆਂ ਗਈਆਂ ਹਨ। ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਸੁਖਮਿੰਦਰ ਸਿੰਘ ਹਰਮਨ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਨੂੰ 333 ਪੀ.ਪੀ.ਈ ਕਿੱਟਾਂ ਭੇਂਟ ਕੀਤੀਆਂ ਹਨ। ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐਸ.ਪੀ. ਉਬਰਾਏ ਤੇ ਜ਼ਿਲ੍ਹਾ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਕੋਵਿਡ-19 ਦੀ ਬਿਮਾਰੀ ਨੂੰ ਅਜਿਹੇ ਸਮਾਜ ਸੇਵੀਆਂ ਨਾਲ ਮਿਲ ਕੇ ਛੇਤੀ ਹਰਾਇਆ ਜਾ ਸਕਦਾ ਹੈ। ਘਨਸ਼ਿਆਮ ਥੋਰੀ ਨੇ ਜ਼ਿਲ੍ਹਾ ਵਾਸੀਆਂ ਨੂੰ ਮੁੜ ਅਪੀਲ ਕਰਦਿਆਂ ਕਿਹਾ ਕਿ ਕੋਵਿਡ-19 ਦੀ ਮਹਾਂਮਾਰੀ ਨੂੰ ਰੋਕਣ ਲਈ ਘਰਾਂ ਵਿਚ ਰਹਿ ਕੇ ਪ੍ਰਸ਼ਾਸਨ ਦਾ ਸਾਥ ਦਿੱਤਾ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸਨਰ ਰਾਜੇਸ਼ ਤ੍ਰਿਪਾਠੀ, ਸਹਾਇਕ ਕਮਿਸ਼ਨਰ ਅੰਕੁਰ ਮਹਿੰਦਰੂ ਤੋਂ ਇਲਾਵਾ ਇਕਾਈ ਦੇ ਅਹੁਦੇਦਾਰ ਫਤਿਹ ਪ੍ਰਭਾਕਰ ਅਤੇ ਸਤਨਾਮ ਸਿੰਘ ਦਮਦਮੀ ਵੀ ਮੌਜੂਦ ਸਨ।
Total Responses : 267