ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ, 9 ਮਈ 2020 - ਵਿਸ਼ਵ ਪ੍ਰਸਿੱਧ ਸਮਾਜ ਸੇਵੀ ਸ: ਐਸ ਪੀ ਸਿੰਘ ਉਬਰਾਏ ਵੱਲੋਂ ਚਲਾਇਆ ਜਾ ਰਿਹਾ 'ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ'ਪਿਛਲੇ ਕੁਝ ਸਾਲਾਂ ਤੋਂ ਬੇਸਹਾਰਾ, ਦੁਖੀਆਂ, ਗਰੀਬਾਂ ਅੰਗਹੀਣਾਂ, ਵਿਧਵਾਂ ਅਤੇ ਲੋੜਵੰਦਾਂ ਦੀ ਨਿਰਸਵਾਰਥ ਮਦੱਦ ਕਰ ਰਿਹਾ ਹੈ ਜਿਸ ਤਹਿਤ ਫਰੀਦਕੋਟ ਇਕਾਈ ਵੱਲੋਂ ਲੋੜਵੰਦਾਂ ਨੂੰ ਮਹੀਨਾਂਵਾਰ ਪੈਨਸ਼ਨਾਂ ਦੇ ਚੈੱਕ ਅਤੇ ਰਾਸ਼ਨ ਵੰਡਿਆ ਗਿਆ।
ਜਾਣਕਾਰੀ ਦਿੰਦਿਆ ਇਕਾਈ ਪ੍ਰਧਾਨ ਕਰਮਜੀਤ ਸਿੰਘ ਹਰਦਿਆਲੇਆਣਾ ਪਰਦੀਪ ਚਮਕ ਤੇ ਭਰਪੂਰ ਸਿੰਘ ਨੇ ਦੱਸਿਆ ਕਿ ਸ੍ਰ: ਉਬਰਾਏ ਵੱਲੋਂ ਲੋੜਵੰਦਾਂ ਦੀ ਮੱਦਦ ਤਹਿਤ ਇਸ ਵਾਰ ਦੋ ਮਹੀਨੇ ਦੀ ਪੈਨਸ਼ਨ ਦੇ ਚੈੱਕ ਤੇ ਖੰਡ, ਚਾਵਲ, ਆਟਾ ਤੇ ਦਾਲ ਆਦਿ ਸੁੱਕਾ ਰਾਸ਼ਨ ਵੀ ਵੰਡਿਆ ਗਿਆ । ਉਹਨਾਂ ਦੱਸਿਆ ਕਿ ਇਸ ਵਾਰ ਕੋਰਿਨਾ ਮਹਾਮਾਰੀ ਦੇ ਚੱਲਦਿਆ ਇਸ ਤੋਂ ਪਹਿਲਾ ਸਰਬੱਤ ਦਾ ਭਲਾ ਟਰੱਸਟ ਵੱਲੋਂ ਸਿਹਤ ਵਿਭਾਗ, ਪੁਲਿਸ ਵਿਭਾਗ ਤੇ ਪ੍ਰਸ਼ਾਸਨ ਨੂੰ ਪੀਪੀਈ ਕਿੱਟਾਂ, ਸੈਨੀਟਾਇਜਰ, ਐਨ 95 ਮਾਸਕ, ਤਿੰਨ ਪਰਤੀ ਧੌਣ ਯੋਗ ਮਾਸਿਕ, ਕੱਪੜੇ ਦੇ ਮਾਸਿਕ ਅਤੇ ਅੰਗਹੀਣਾਂ, ਵਿਧਵਾਂ ਅਤੇ ਲੋੜਵੰਦਾਂ, ਰਿਕਸ਼ਾ ਚਾਲਕ ਤੇ ਮਜਦੂਰਾਂ ਨੂੰ ਖੰਡ, ਚਾਵਲ, ਆਟਾ ਤੇ ਦਾਲ ਆਦਿ ਸੁੱਕਾ ਰਾਸ਼ਨ ਵੀ ਵੰਡਿਆ ਗਿਆ । ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਸਰਬੱਤ ਦਾ ਭਲਾ ਟਰੱਸਟ ਪਿਛਲੇ ਲੰਮੇ ਸਮੇਂ ਤੋ ਹਸਪਤਾਲਾਂ, ਸਕੂਲਾਂ ਵਿੱਚ ਆਰੋ ਸਿਸਟਮ ਲਗਾਕੇ ਪੀਣ ਵਾਲੇ ਪਾਣੀ ਦਾ ਪ੍ਰਬੰਧ ਕੀਤਾ ਗਿਆ ਹੈ।
ਲੋੜਵੰਦਾਂ ਨੂੰ ਸਿਹਤ ਸੇਵਾਵਾਂ ਬੇਹਤਰ ਬਣਾਉਣ ਲਈ ਆਧੁਨਿਕ ਮਸ਼ੀਨਾਂ, ਬੇਸਹਾਰਾ ਲਈ ਕਿੱਤਾ ਮੁਖੀ ਸਿਖਲਾਈ ਦੇਣ ਲਈ ਸੈਂਟਰ ਖੋਲੇ ਗਏ ਹਨ । ਉਹਨਾਂ ਦੱਸਿਆ ਕਿ ਮਰੀਜਾਂ ਦੇ ਪ੍ਰਵਾਰਾਂ ਦੇ ਰਹਿਣ ਲਈ ਸੰਨੀ ਉਬਰਾਏ ਰੈਣ ਬਸੇਰਾ ਬਣਾਇਆ ਗਿਆ ਹੈ ਜਿੱਥੇ ਮਰੀਜਾਂ ਦੇ ਵਾਰਿਸਾ ਦੇ ਰਹਿਣ ਲਈ ਮੁਫਤ ਸੇਵਾਵਾਂ ਦਾ ਪ੍ਰਬੰਧ ਹੈ ਉਹਨਾਂ ਦੱਸਿਆ ਕਿ ਇੱਥੇ ਹੀ ਕਲੀਨਿਕਲ ਲੈਬੋਰੇਟਰੀ ਰਾਹੀ ਕੁਝ ਮੁਫਤ ਅਤੇ ਕੁਝ ਬਹੁਤ ਹੀ ਘੱਟ ਰੇਟਾਂ ਤੇ ਟੈਸਟ ਕੀਤੇ ਜਾਂਦੇ ਹਨ ਜਿਸ ਦਾ ਲੋੜਵੰਦ ਲੋਕ ਭਰਪੂਰ ਫਾਇਦਾ ਉਠਾ ਰਹੇ ਹਨ। ਇਸ ਮੌਕੇ ਅਮਨਦੀਪ ਸਿੰਘ, ਕਰਮਜੀਤ ਸਿੰਘ ਢਿੱਲੋਂ, ਮਾਸਟਰ ਭਰਪੂਰ ਸਿੰਘ ਆਦਿ ਟਰੱਸਟ ਦੇ ਅਹੁਦੇਦਾਰ ਹਾਜਿਰ ਸਨ।