← ਪਿਛੇ ਪਰਤੋ
ਪੰਜਾਬ ਨੂੰ ਸਰਬੱਤ ਸਿਹਤ ਬੀਮਾ ਯੋਜਨਾ ਦੇ ਇੱਕ ਸਾਲ ਦੌਰਾਨ ਮਿਲਿਆ ਭਰਵਾਂ ਹੁੰਘਾਰਾ ਮਰੀਜ਼ਾ ਦੇ ਇਲਾਜ ਲਈ ਸੂਚੀਬੱਧ 767 ਹਸਪਤਾਲਾਂ ਨਾਲ ਪੰਜਾਬ ਬਣਿਆ ਮੋਹਰੀ ਸੂਬਾ ਪੰਜਾਬ ਵਿੱਚ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਔਸਤਨ 1600 ਦਾਖ਼ਲੇ ਪ੍ਰਤੀ ਦਿਨ ਹੋਏ ਦਰਜ ਚੰਡੀਗੜ, 19 ਅਗਸਤ 2020: ਸੂਬੇ ਦੇ ਲੋਕਾਂ ਨੂੰ ਸਰਬੱਤ ਸਿਹਤ ਬੀਮਾ ਯੋਜਨਾ (ਐੈਸ.ਐਸ.ਬੀ.ਵਾਈ) ਦੇ ਵੱਧ ਤੋਂ ਵੱਧ ਲਾਭ ਦੇਣ ਨੂੰ ਯਕੀਨੀ ਬਣਾਉਣ ਲਈ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਿਹਤ ਪੈਕਜਾਂ ਨੂੰ 1393 ਤੋਂ ਵਧਾ ਕੇ 1579 ਕਰਨ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਸ: ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਨੇ 20 ਅਗਸਤ, 2019 ਨੂੰ ਇਸ ਪ੍ਰਮੁੱਖ ਸਕੀਮ ਦੀ ਸ਼ੁਰੂਆਤ ਕੀਤੀ ਸੀ ਅਤੇ ਥੋੜੇ ਸਮੇਂ ਵਿੱਚ ਹੀ ਪੰਜਾਬ ਵਿੱਚ ਐੈਸ.ਐਸ.ਬੀ.ਵਾਈ ਤਹਿਤ ਦਿੱਤੀਆਂ ਜਾਂਦੀਆਂ ਇਲਾਜ ਸਹੂਲਤਾਂ ਲਈ ਭਰਵਾਂ ਹੁੰਗਾਰਾ ਵੇਖਿਆ ਗਿਆ । ਉਨ•ਾਂ ਕਿਹਾ ਕਿ ਇਸ ਸਾਲ ਯੋਜਨਾ ਨੂੰ ਹੋਰ ਬਿਹਤਰ ਬਣਾਉਣ ਅਤੇ ਲਾਭਪਾਤਰੀਆਂ ਨੂੰ ਵਧੇਰੇ ਸਹੂਲਤਾਂ ਪ੍ਰਦਾਨ ਕਰਨ ਲਈ ਸਿਹਤ ਪੈਕੇਜਾਂ ਦੀ ਗਿਣਤੀ ਵਿੱਚ ਵਾਧਾ ਕੀਤਾ ਗਿਆ ਹੈ ਤਾਂ ਜੋ ਸਮਾਜ ਦੇ ਹਰ ਖੇਤਰ ਦੇ ਲੋੜਵੰਦ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਯਕੀਨੀ ਤੌਰ 'ਤੇ ਮੁਹੱਈਆ ਕਰਵਾਈਆਂ ਜਾ ਸਕਣ। ਜੇਕਰ ਇਸ ਸਕੀਮ ਅਧੀਨ ਸੂਚੀਬੱਧ ਹਸਪਤਾਲਾਂ ਦੇ ਪੱਖ ਤੋਂ ਦੇਖਿਆ ਜਾਵੇ ਤਾਂ ਪੰਜਾਬ ਉਨ•ਾਂ ਪ੍ਰਮੁੱਖ ਰਾਜਾਂ ਵਿਚੋਂ ਇਕ ਹੈ ਜਿਥੇ ਇਸ ਯੋਜਨਾ ਦੇ ਪਹਿਲੇ ਸਾਲ ਵਿਚ ਰਾਜ ਸਿਹਤ ਏਜੰਸੀ ਦੁਆਰਾ 767 ਹਸਪਤਾਲਾਂ ਨੂੰ ਸੂਚੀਬੱਧ ਕੀਤਾ ਗਿਆ । ਇਨ•ਾਂ ਹਸਪਤਾਲਾਂ ਵਿੱਚ ਲਾਭਪਾਤਰੀਆਂ ਨੂੰ ਦੂਜੇ ਅਤੇ ਤੀਜੇ ਪੱਧਰ ਦੇ ਮਿਆਰੀ ਇਲਾਜ ਮੁਫਤ ਦਿੱਤੇ ਜਾ ਰਹੇ ਹਨ। ਇਕ ਸਾਲ ਦੌਰਾਨ ਲਾਭਪਾਤਰੀਆਂ ਨੂੰ ਦਿੱਤੇ ਲਾਭਾਂ ਦਾ ਹਵਾਲਾ ਦਿੰਦਿਆਂ ਸ੍ਰੀ ਸਿੱਧੂ ਨੇ ਦੱਸਿਆ ਕਿ ਲਗਭਗ 46 ਲੱਖ ਈ-ਕਾਰਡ ਜਾਰੀ ਕੀਤੇ ਗਏ ਹਨ ਅਤੇ 3.80 ਲੱਖ ਮਰੀਜ਼ਾਂ ਦਾ 453 ਕਰੋੜ ਰੁਪਏ ਦੀ ਲਾਗਤ ਨਾਲ ਇਲਾਜ ਕੀਤਾ ਗਿਆ। ਰਿਕਾਰਡ ਮੁਤਾਬਕ ਐੈਸ.ਐਸ.ਬੀ.ਵਾਈ ਤਹਿਤ 6600 ਤੋਂ ਵੱਧ ਦਿਲ ਦੇ ਅਪ੍ਰੇਸ਼ਨ ਕੀਤੇ ਗਏ । ਇਸੇ ਤਰ•ਾਂ ਇਕ ਸਾਲ ਦੌਰਾਨ ਬਜ਼ੁਰਗਾਂ ਦੇ 3900 ਜੋੜਾਂ ਦੇ ਆਪ੍ਰੇਸ਼ਨ ਕੀਤੇ ਗਏ ਅਤੇ 9000 ਕੈਂਸਰ ਦੇ ਮਰੀਜਾਂ ਦਾ ਇਲਾਜ ਹੋਇਆ ਹੈ। ਰਾਜ ਸਿਹਤ ਏਜੰਸੀ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕਰਦਿਆਂ ਮੰਤਰੀ ਨੇ ਕਿਹਾ ਕਿ ਇਸ ਬੀਮਾ ਯੋਜਨਾ ਨੂੰ ਲਾਗੂ ਕਰਨ ਵਿੱਚ ਪੰਜਾਬ ਦੇਸ਼ ਦਾ ਸਭ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲਾ ਸੂਬਾ ਬਣ ਗਿਆ ਹੈ ਕਿਉਂਕਿ ਰਾਜ ਵਿੱਚ ਐਸਐਸਬੀਵਾਈ ਅਧੀਨ ਹਰ ਰੋਜ਼ ਔਸਤਨ 1600 ਦਾਖਲੇ ਦਰਜ ਕੀਤੇ ਗਏ ਹਨ। ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਸਕੀਮ ਦੇ ਦਾਇਰੇ ਵਿੱਚ ਨਵੇਂ ਲਾਭਪਾਤਰੀਆਂ ਨੂੰ ਲਿਆਉਣ ਲਈ ਜੰਗੀ ਪੱਧਰ 'ਤੇ ਕੰਮ ਕਰ ਰਹੀ ਹੈ ਅਤੇ ਇਸ ਯੋਜਨਾ ਦਾ ਫਾਇਦਾ ਲੈਣ ਹਿੱਤ ਆਪਣੀ ਯੋਗਤਾ ਤੇ ਵਧੇਰੇ ਜਾਣਕਾਰੀ ਵੈਬਸਾਈਟ www.shapunjab.in. ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ।
Total Responses : 267