← ਪਿਛੇ ਪਰਤੋ
ਫਿਰੋਜ਼ਪੁਰ, 14 ਮਈ 2020 - ਭਾਰਤ-ਪਾਕਿ ਬਾਰਡਰ 'ਤੇ ਸੀਆਈਏ ਸਟਾਫ ਫਿਰੋਜ਼ਪੁਰ ਦੀ ਪੁਲਿਸ ਨੇ 7 ਕਿਲੋ 700 ਗ੍ਰਾਮ ਹੈਰੋਇਨ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਕੀਮਤ ਕਰੀਬ 39 ਕਰੋੜ ਰੁਪਏ ਦੱਸੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਇਹ ਹੈਰੋਇਨ ਫਿਰੋਜ਼ਪੁਰ ਭਾਰਤ ਪਾਕਿ ਬਾਰਡਰ ਦੀ ਬੀਐੱਸਐੱਫ ਦੀ ਚੌਕੀ ਡੀਟੀ ਮੱਲ ਦੇ ਏਰੀਆ ਤੋਂ ਬਰਾਮਦ ਹੋਈ ਹੈ ਅਤੇ ਪਾਕਿਸਤਾਨੀ ਤਸਕਰਾਂ ਵੱਲੋਂ ਹੈਰੋਇਨ ਦੀ ਇਹ ਖੇਪ ਭਾਰਤ ਵਿਚ ਭੇਜੀ ਗਈ ਸੀ। ਇਸ ਨੂੰ ਭਾਰਤੀ ਤਸਕਰਾਂ ਵੱਲੋਂ ਅੱਗੇ ਡਲਿਵਰ ਕੀਤਾ ਜਾਣਾ ਸੀ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਅਜੇ ਵੀ ਬੀਐੱਸਐੱਫ ਦੀ 29 ਬਟਾਲੀਅਨ ਨੂੰ ਨਾਲ ਲੈ ਕੇ ਸਰਚ ਅਪਰੇਸ਼ਨ ਜਾਰੀ ਹੈ ਅਤੇ ਕਾਰਵਾਈ ਕੀਤੀ ਜਾ ਰਹੀ ਹੈ।
Total Responses : 267