ਸਲਮਾਨ ਖਾਨ ਨੂੰ ਫਿਰ ਮਿਲੀ ਜਾਨੋਂ ਮਾਰਨ ਦੀ ਧਮਕੀ
ਮੁੰਬਈ : ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਇੱਕ ਵਾਰ ਫਿਰ ਧਮਕੀ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਧਮਕੀ ਦੇਣ ਵਾਲੇ ਵਿਅਕਤੀ ਨੇ ਕਰੋੜਾਂ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਹੈ। ਇੱਕ ਦਿਨ ਪਹਿਲਾਂ, ਪੁਲਿਸ ਨੇ ਐਨਸੀਪੀ (ਰਾਸ਼ਟਰਵਾਦੀ ਕਾਂਗਰਸ ਪਾਰਟੀ) ਦੇ ਵਿਧਾਨ ਸਭਾ ਉਮੀਦਵਾਰ ਜ਼ੀਸ਼ਾਨ ਸਿੱਦੀਕੀ ਅਤੇ ਸਲਮਾਨ ਨੂੰ ਧਮਕੀ ਦੇਣ ਵਾਲੇ ਵਿਅਕਤੀ ਨੂੰ ਉੱਤਰ ਪ੍ਰਦੇਸ਼ ਦੇ ਨੋਇਡਾ ਤੋਂ ਗ੍ਰਿਫਤਾਰ ਕੀਤਾ ਸੀ।
ਰਿਪੋਰਟ ਮੁਤਾਬਕ ਧਮਕੀ ਦੇਣ ਵਾਲੇ ਵਿਅਕਤੀ ਨੇ ਮੁੰਬਈ ਟ੍ਰੈਫਿਕ ਪੁਲਸ ਨੂੰ ਸੰਦੇਸ਼ ਭੇਜਿਆ ਹੈ। ਇਸ ਵਿੱਚ 2 ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ ਹੈ। ਧਮਕੀ ਭਰਿਆ ਸੁਨੇਹਾ ਮਿਲਣ ਤੋਂ ਬਾਅਦ ਵਰਲੀ, ਮੁੰਬਈ ਦੀ ਪੁਲਿਸ ਨੇ ਸ਼ਿਕਾਇਤ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਇਹ ਸਪੱਸ਼ਟ ਨਹੀਂ ਹੈ ਕਿ ਧਮਕੀ ਕਿਸ ਨੇ ਦਿੱਤੀ ਸੀ।