ਨਵੀਂ ਦਿੱਲੀ, 1 ਫਰਵਰੀ 2021 - ਕਿਸਾਨਾਂ ਦੀ ਹਮਾਇਤ 'ਚ ਦਿੱਲੀ ਵਿਖੇ ਜੰਤਰ ਮੰਤਰ 'ਤੇ ਧਰਨੇ 'ਤੇ ਬੈਠੇ ਪੰਜਾਬ ਤੋਂ ਕਾਂਗਰਸੀ ਐੱਮ.ਪੀ ਗੁਰਜੀਤ ਸਿੰਘ ਔਜਲਾ ਅਤੇ ਜਸਬੀਰ ਸਿੰਘ ਡਿੰਪਾ ਅੱਜ ਕਾਲੇ ਚੋਲੇ ਪਾ ਕੇ ਬਜਟ ਸੈਸ਼ਨ 'ਚ ਸ਼ਾਮਲ ਹੋਣ ਲਈ ਸੰਸਦ ਭਵਨ ਵੱਲ ਰਵਾਨਾ ਹੋਏ।
ਇਸ ਮੌਕੇ ਦੋਹਾਂ ਨੇ ਕਿਹਾ ਕਿ ਉਹ ਕਿਸਾਨਾਂ, ਮਜ਼ਦੂਰਾਂ ਅਤੇ ਨਾਗਰਿਕਾਂ ਦੀ ਆਵਾਜ਼ ਸੰਸਦ 'ਚ ਬੁਲੰਦ ਕਰਨ ਲਈ ਵਚਨਬੱਧ ਹਨ।